Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਹਸਪਤਾਲ ਫਿਰੋਜ਼ਪੁਰ, ਸਬ ਡਵੀਜ਼ਨ ਹਸਪਤਾਲ ਜ਼ੀਰਾ, ਸੀਐੱਚਸੀ ਮਮਦੋਟ, ਗੁਰੂਹਰਸਹਾਏ, ਫਿਰੋਜ਼ਸਾਹ ਅਤੇ ਮਖੂ ਵਿਖੇ ਮੁਫਤ ਲਗਾਈ ਜਾ ਰਹੀ ਹੈ ਕਰੋਨਾ ਦੀ ਵੈਕਸੀਨ

ਅਨਿਲ ਬਾਗੀ ਅਤੇ ਹੰਸ ਰਾਜ ਸਮੇਤ 7 ਪ੍ਰਾਈਵੇਟ ਹਸਪਤਾਲਾਂ ਵਿਖੇ ਵੀ ਮਹਿਜ਼ 250 ਰੁਪਏ ਵਿੱਚ ਲਗਵਾਈ ਜਾ ਸਕਦੀ ਹੈ ਵੈਕਸੀਨ

Web Admin

Web Admin

5 Dariya News

ਫਿਰੋਜ਼ਪੁਰ , 25 Mar 2021

Last updated on: Mar 25, 2021, 00:00 IST

ਸਰਕਾਰੀ ਹਸਪਤਾਲ ਫਿਰੋਜ਼ਪੁਰ, ਸਬ ਡਵੀਜ਼ਨ ਹਸਪਤਾਲ ਜ਼ੀਰਾ, ਸੀਐੱਚਸੀ ਮਮਦੋਟ, ਗੁਰੂਹਰਸਹਾਏ, ਫਿਰੋਜ਼ਸਾਹ ਅਤੇ ਮਖੂ ਵਿਖੇ ਕਰੋਨਾ ਦੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ। ਜ਼ਿਲ੍ਹਾ ਨਿਵਾਸੀਆਂ ਨੂੰ ਕਰੋਨਾ ਦੀ ਵੈਕਸੀਨ ਮੁਫਤ ਲਗਾਉਣ ਸਬੰਧੀ ਪ੍ਰੇਰਿਤ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਉਕਤ ਸਰਕਾਰੀ ਹਸਪਤਾਲਾਂ ਵਿਖੇ ਸਰਕਾਰ ਵੱਲੋਂ ਕਰੋਨਾ ਦੀ ਮੁਫਤ ਵੈਕਸੀਨ ਲਗਾਈ ਜਾ ਰਹੀ ਹੈ। ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦਾ ਫਾਇਦਾ ਲੈਣਾ ਚਾਹੀਦਾ ਹੈ।ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵੈਕਸੀਨੇਸ਼ਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਸਿਵਲ ਹਸਪਤਾਲ ਫਿਰੋਜ਼ਪੁਰ, ਐੱਸਡੀਐੱਚ ਜ਼ੀਰਾ, ਸੀਐੱਚਸੀ ਮਮਦੋਟ, ਗੁਰੂਹਰਸਹਾਏ, ਫਿਰੋਜ਼ਸ਼ਾਹ, ਮਖੂ ਅਤੇ ਪੀਐੱਚਸੀ ਤਲਵੰਡੀ, ਮੁੱਦਕੀ, ਸੁਲਹਾਨੀ, ਮੱਲਵਾਲ ਕਦੀਮ, ਲੱਖੋਕੇ ਬਹਿਰਾਮ, ਖਾਈ ਫੇਮੇਕੀ, ਨੂਰਪੁਰ ਸੇਠਾ, ਝੋਕ ਹਰੀਹਰ, ਆਰਿਫ ਕੇ, ਕੱਸੋਆਣਾ, ਖੋਸਾ ਦਲ ਸਿੰਘ, ਵਕੀਲਾ ਵਾਲਾ, ਮੱਲਾਵਾਲਾ ਖਾਸ, ਸੋਹਣਗੜ੍ਹ, ਜੀਵਾਂ ਅਰਾਈਂ, ਪੰਜੇ ਕੇ ਉਤਾੜ, ਯੂਪੀਐੱਚਸੀ ਬਸਤੀ ਟੈਂਕਾਵਾਲੀ ਤੇ ਫਿਰੋਜ਼ਪੁਰ ਛਾਉਣੀ ਵਿੱਚ ਮੁਫਤ ਲਗਾਈ ਜਾ ਰਹੀ ਹੈ।  ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾ ਅਨਿਲ ਬਾਗੀ, ਹੰਸ ਰਾਜ, ਏਵਨ ਨੇਗੀ, ਓਸ਼ਨ, ਕਾਲੜਾ, ਫਰਾਂਸਿਸ ਨਿਊਟਨ ਤੇ ਮੈਡੀਕੇਅਰ ਹਸਪਤਾਲਾਂ ਵਿੱਚ 250 ਰੁਪਏ ਦੇ ਕੇ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਹੈਲਥ/ਫਰੰਟਲਾਈਨ ਵਰਕਰ ਅਤੇ 45 ਤੋਂ 59 ਸਾਲ ਅਤੇ 60 ਤੋਂ ਉੱਪਰ ਆਮ ਜਨਤਾ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੀ ਰੋਕਥਾਮ ਸਬੰਧੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਅਫਵਾਹਾਂ ਤੋਂ ਦੂਰ ਰਹਿ ਕੇ ਕੋਵਿਡ-19 ਵੈਕਸੀਨੇਸ਼ਨ ਜ਼ਰੂਰ ਕਰਵਾਉਣ। ਇਸ ਦੇ ਨਾਲ ਹੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਵਾਰ ਵਾਰ ਹੱਥਾਂ ਨੂੰ ਸੈਨੇਟਾਈਜ਼ਰ  ਤੇ ਸਾਬਣ ਨਾਲ ਧੋਣਾ ਤੇ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਕਰਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal , Coronavirus , COVID 19 , Novel Coronavirus , India Fights Corona , Fight Against Corona , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD