Wednesday, 15 May 2024

 

 

ਖ਼ਾਸ ਖਬਰਾਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

 

ਵਿਧਾਇਕ ਸੁਰਿੰਦਰ ਡਾਵਰ ਅਤੇ ਡੀ.ਸੀ. ਵੱਲੋਂ ਹੈਲਥ ਐਂਡ ਵੈਲਨੈਂਸ ਸੈਂਟਰਾਂ, ਮਲੌਦ ਅਤੇ ਸਿੱਧਵਾਂ ਬਿੱਟ ਵਿਖੇ ਪੁਲਿਸ ਸਟੇਸ਼ਨ ਦੀ ਨਵੀਂ ਬਿਲਡਿੰਗ ਦੇ ਉਦਘਾਟਨ ਮੌਕੇ ਸ਼ਮੂਲੀਅਤ

ਕੇਂਦਰ ਸਾਰੇ ਯੋਗ ਵਿਅਕਤੀਆਂ ਦਾ ਕਰਨਗੇ ਟੀਕਾਕਰਨ, ਚੇਨ ਤੋੜਨ ਵਿੱਚ ਸਹਾਈ ਸਿੱਧ ਹੋਣਗੇ - ਵਿਧਾਇਕ ਅਤੇ ਡੀ.ਸੀ.

Web Admin

Web Admin

5 Dariya News

ਲੁਧਿਆਣਾ , 25 Mar 2021

ਕੋਵਿਡ ਮਾਮਲਿਆਂ ਦੇ ਮੁੜ ਉੱਭਰਨ ਦਰਮਿਆਨ ਮੁੱਢਲੀਆਂ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਉਦੇਸ਼ ਨਾਲ ਵਿਧਾਇਕ ਲੁਧਿਆਣਾ ਕੇਂਦਰੀ ਸ੍ਰੀ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਹੈਲਥ ਐਂਡ ਵੈਲਨੈੱਸ ਸੈਂਟਰਾਂ, ਸਿੱਧਵਾਂ ਬੇਟ ਅਤੇ ਮਲੌਦ ਥਾਣਿਆਂ ਦੀ ਨਵੀਆਂ ਬਣੀਆਂ ਇਮਾਰਤਾਂ ਦੇ ਵਰਚੁਅਲ ਉਦਘਾਟਨ ਵਿੱਚ ਹਿੱਸਾ ਲਿਆ।ਹੈਲਥ ਐਂਡ ਵੈਲਨੈੱਸ ਸੈਂਟਰਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਰਾਜ ਪੱਧਰੀ ਵਰਚੁਅਲ ਉਦਘਾਟਨ ਸਮਾਰੋਹ ਵਿਚ ਭਾਗ ਲੈਂਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿਚ 222 ਸਬ-ਹੈਲਥ ਸੈਂਟਰਾਂ ਨੂੰ ਹੈਲਥ ਐਂਡ ਵੈਲਨੈੱਸ ਸੈਂਟਰਾਂ ਵਜੋਂ ਅਪਗ੍ਰੇਡ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅਜਿਹੇ 14 ਸੈਂਟਰ ਨਿਰਮਾਣ ਅਧੀਨ ਹਨ ਅਤੇ ਆਉਣ ਵਾਲੇ ਮਹੀਨਿਆਂ ਵਿਚ ਜਲਦ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਟੀਕਾਕਰਣ ਦੀ ਪੇਸ਼ਕਸ਼ ਕਰਨਗੇ ਜਿਸ ਨਾਲ  ਟੀਕਾਕਰਨ ਦੀ ਮੁਹਿੰਮ ਵਿੱਚ ਤੇਜ਼ੀ ਆਵੇਗੀ ਅਤੇ ਕੋਵਿਡ ਚੇਨ ਤੋੜਨ ਵਿੱਚ ਸਹਾਈ ਸਿੱਧ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਕੇਂਦਰ ਕਮਿਊਨਿਟੀ ਹੈਲਥ ਅਫਸਰ ਚਲਾ ਰਹੇ ਹਨ ਜੋ ਕੈਂਸਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਸਮੇਤ ਹੋਰ ਵੱਖ-ਵੱਖ ਗੈਰ-ਸੰਚਾਰੀ ਬਿਮਾਰੀਆਂ ਦਾ ਇਲਾਜ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਨੂੰ ਚਲਾਉਣ ਲਈ ਨਰਸਿੰਗ ਵਿਭਾਗ (ਸਟਾਫ ਨਰਸਾਂ) ਨੂੰ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਇੱਕ ਬ੍ਰਿਜ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਹੈ ਅਤੇ ਉਨ੍ਹਾਂ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਤੋਂ ਕਮਿਊਨਿਟੀ ਹੈਲਥ ਅਫਸਰ ਦੀ ਛੇ ਮਹੀਨੇ ਦੀ ਸਿਖਲਾਈ ਵੀ ਲਈ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਕੋਰਸ ਦੌਰਾਨ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਸਿਧਾਂਤਕ ਅਤੇ ਵਿਵਹਾਰਕ ਸਿਖਲਾਈ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਕੇਂਦਰ ਪਹਿਲੇ ਪੜਾਅ 'ਤੇ ਸ਼ੱਕੀ ਮਾਮਲਿਆਂ ਦੀ ਛੇਤੀ ਰਿਪੋਰਟਿੰਗ ਨੂੰ ਯਕੀਨੀ ਬਣਾ ਕੇ ਕੋਵਿਡ-19 ਮਹਾਂਮਾਰੀ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਵਿਚ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ।ਉਨ੍ਹਾਂ ਕਿਹਾ ਕਿ ਕੋਵਿਡ ਵਰਗੇ ਲੱਛਣਾਂ ਵਾਲੇ ਸ਼ੱਕੀ ਮਾਮਲਿਆਂ ਦੀ ਛੇਤੀ ਜਾਂਚ ਨਾਲ ਰੋਕ ਲਗਾਈ ਜਾ ਸਕਦੀ ਹੈ ਅਤੇ ਜਲਦ ਤੋਂ ਜਲਦ ਵਾਇਰਸ ਦੀ ਪ੍ਰਸਾਰਣ ਲੜੀ ਨੂੰ ਤੋੜਨ ਵਿਚ ਮਦਦ ਮਿਲੇਗੀ।ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਇਹ ਦੇਸ਼ ਵਿੱਚ ਪਹਿਲੀ ਕਿਸਮ ਦੀ ਪਹਿਲਕਦਮੀ ਹੈ ਅਤੇ ਉਨ੍ਹਾਂ ਨੂੰ ਬਹੁਤ ਉਮੀਦ ਹੈ ਕਿ ਇਹ ਕੇਂਦਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਹਰੇਕ ਨਿਵਾਸੀ ਨੂੰ ਉਨ੍ਹਾਂ ਦੇ ਬੂਹੇ 'ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।ਉਨ੍ਹਾਂ ਇਹ ਵੀ ਕਿਹਾ ਕਿ ਸਿੱਧਵਾਂ ਬੇਟ ਅਤੇ ਮਲੌਦ ਥਾਣਿਆਂ ਦੀਆਂ ਨਵੀਆਂ ਇਮਾਰਤਾਂ ਵੀ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਗੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਅਤੇ ਹੋਰ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , DC Ludhiana , Mission Fateh , Varinder Sharma , Varinder Kumar Sharma , Surinder Dawar , Indira Gandhi National Open University , IGNOU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD