Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਜਨਤਕ ਸੇਵਾਵਾਂ ਦੇਣ ਵਾਲੀਆਂ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਚਨਬਧ : ਸਾਧੂ ਸਿੰਘ ਧਰਮਸੋਤ

ਦੋ ਕਰੋੜ ਰੁਪਏ ਦੀ ਲਾਗਤ ਨਾਲ ਬਣੀ ਥਾਣਾ ਸਦਰ ਪਟਿਆਲਾ ਦੀ ਨਵੀਂ ਇਮਾਰਤ ਲੋਕ ਅਰਪਣ

Web Admin

Web Admin

5 Dariya News

ਪਟਿਆਲਾ , 25 Mar 2021

Last updated on: Mar 25, 2021, 00:00 IST

ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਥਾਣਾ ਸਦਰ ਪਟਿਆਲਾ ਦੀ ਦੋ ਕਰੋੜ ਰੁਪਏ ਦੀ ਲਾਗਤ ਨਾਲ 10 ਹਜ਼ਾਰ ਵਰਗ ਫੁੱਟ 'ਚ ਬਣਾਈ ਗਈ ਨਵੀਂ ਇਮਾਰਤ ਦਾ ਲੋਕ ਅਰਪਣ ਕੀਤਾ।ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਰਾਜ ਸਰਕਾਰ ਵੱਲੋਂ ਰਾਜ ਦੀਆਂ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵਾਲੀਆਂ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆ ਕਿਹਾ ਕਿ ਅੱਜ ਸਮੁੱਚੇ ਪੰਜਾਬ 'ਚ 9 ਨਵੀਆਂ ਥਾਣਾ ਇਮਾਰਤਾਂ ਦਾ ਉਦਘਾਟਨ, 4 ਨਵੀਆਂ ਤਹਿਸੀਲਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖੇ ਜਾਣ ਤੋਂ ਇਲਾਵਾ 151 ਤੰਦਰੁਸਤ ਸਿਹਤ ਕੇਂਦਰਾਂ ਅਤੇ ਇਤਿਹਾਸਕ ਜ਼ਿਲ੍ਹੇ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਬਿਹਤਰੀ ਲਈ ਆਪਣੇ ਰਾਜ ਦੀ ਵਾਗਡੋਰ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸ਼ੁਰੂਆਤ ਕਰ ਦਿੱਤੀ ਗਈ ਸੀ, ਜਿਸ ਸਦਕਾ ਪੰਜਾਬ ਅੱਜ ਪਿਛਲੇ 10 ਸਾਲਾ ਦੇ ਮੁਕਾਬਲੇ ਬਹੁਤ ਅੱਗੇ ਲੰਘ ਆਇਆ ਹੈ। ਉਨ੍ਹਾਂ ਪੰਜਾਬ 'ਚ ਕਾਨੂੰਨ ਅਤੇ ਵਿਵਸਥਾ ਦੀ ਹਾਲਤ 'ਚ ਲਿਆਂਦੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਹੁਣ ਤੱਕ 3047 ਗੈਂਗਸਟਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਰਾਜ ਸਰਕਾਰ ਨੂੰ ਮਿਲੀ ਸਫਲਤਾ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ 4 ਸਾਲਾਂ 'ਚ 41 ਹਜ਼ਾਰ ਤੋਂ ਵਧੇਰੇ ਮਾਮਲੇ ਦਰਜ ਕਰਕੇ 52,500 ਤੋਂ ਵਧੇਰੇ ਸਮਗਲਰਾਂ ਨੂੰ ਜੇਲ ਭੇਜਿਆ ਗਿਆ ਹੈ।

ਇਸ ਮੌਕੇ ਉਨ੍ਹਾਂ ਨਾਲ ਮੌਜੂਦ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਸਦਰ ਥਾਣਾ ਪਟਿਆਲਾ ਸਾਰੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਜਿਥੇ ਆਮ ਪਬਲਿਕ ਦੀ ਸਹੂਲਤ ਲਈ ਹੈਲਪ ਡੈਸਕ ਬਣਾਇਆ ਗਿਆ ਹੈ ਜਿਥੋ ਆਮ ਲੋਕ ਆਪਣੀਆਂ ਦਰਖਾਸਤਾਂ ਅਤੇ ਮੁਕੱਦਮਿਆਂ ਨਾਲ ਸਬੰਧਤ ਸੂਚਨਾ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਨਾਲ ਲਗਾਏ ਗਏ ਐਲ.ਈ.ਡੀ. 'ਤੇ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਮੁਲਾਜ਼ਮਾਂ ਦੇ ਨਾਲ-ਨਾਲ ਆਮ ਪਬਲਿਕ ਨੂੰ ਵੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਥਾਣੇ 'ਚ ਆਮ ਪਬਲਿਕ ਵੱਲੋਂ ਦਿੱਤੀਆਂ ਦਰਖਾਸਤਾਂ ਅਤੇ ਮੁਕੱਦਮਿਆਂ ਦਾ ਰਿਕਾਰਡ ਡਿਜੀਟਲ ਤਰੀਕੇ ਨਾਲ ਰੱਖਿਆ ਜਾਵੇਗਾ ਤਾਂ ਜੋ ਆਮ ਪਬਲਿਕ ਵੱਲੋਂ ਦਰਖਾਸਤ ਜਾਂ ਮੁਕੱਦਮੇ ਸਬੰਧੀ ਮੰਗੀ ਗਈ ਸੂਚਨਾ ਤੁਰੰਤ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਦੱਸਿਆ ਕਿ ਥਾਣੇ 'ਚ ਜੂਵੇਨਾਈਲ ਲਈ ਇਕ ਸਪੈਸ਼ਲ ਜੂਵੇਨਾਈਲ ਰੂਮ ਤਿਆਰ ਕੀਤਾ ਗਿਆ ਅਤੇ ਔਰਤਾਂ ਲਈ ਵੀ ਵੱਖਰਾ ਕਮਰਾ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣੇ 'ਚ ਤਫ਼ਤੀਸ਼ੀ ਅਫ਼ਸਰਾਂ ਦੇ ਕਮਰਿਆਂ 'ਚ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈ ਹਨ।ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਲਾਰਜ ਸਕੇਲ ਇੰਡਸਟਰੀ ਵੈਲਫੇਅਰ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਐਸ.ਐਸ.ਪੀ. ਵਿਕਰਮ ਜੀਤ ਦੁੱਗਲ, ਐਸ.ਪੀ. ਸਿਟੀ ਵਰੁਣ ਸ਼ਰਮਾ, ਡੀ.ਐਸ.ਪੀ. ਦਿਹਾਤੀ ਅਜੈ ਪਾਲ ਸਿੰਘ, ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD