Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੁੱਲ 184 ਵਿੱਚੋਂ 76 ਨਵ-ਨਿਯੁਕਤ ਮੁਲਾਜ਼ਮਾਂ ਨੂੰ ਪਹਿਲੇ ਗੇੜ ’ਚ ਮਿਲੀ ਜ਼ਿੰਮੇਵਾਰੀ

Web Admin

Web Admin

5 Dariya News

ਚੰਡੀਗੜ੍ਹ , 25 Mar 2021

Last updated on: Mar 25, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਵਿੱਚ ਪੋਸ਼ਣ ਅਭਿਆਨ ਅਧੀਨ ਭਰਤੀ ਕੀਤੇ 76 ਮੁਲਾਜ਼ਮਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਚੌਧਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਪੋਸ਼ਣ ਭਰਪੂਰ ਖ਼ੁਰਾਕ ਉਪਲਬਧ ਕਰਾਉਣ ਦੀ ਮੁਹਿੰਮ ਨੂੰ ਹੇਠਲੀ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੰਸਲਟੈਂਟ, ਪ੍ਰਾਜੈਕਟ ਐਸੋਸੀਏਟ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਦੀਆਂ ਕੁੱਲ 184 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭੀ ਗਈ ਹੈ ਅਤੇ ਪਹਿਲੇ ਗੇੜ ਵਿੱਚ ਸਫ਼ਲ ਹੋਏ 76 ਬਿਨੈਕਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ ਗਏ ਹਨ, ਜਿਨ੍ਹਾਂ ਵਿੱਚ 2 ਕੰਸਲਟੈਂਟ, 2 ਪ੍ਰਾਜੈਕਟ ਐਸੋਸੀਏਟ, 14 ਜ਼ਿਲ੍ਹਾ ਕੋਆਰਡੀਨੇਟਰ ਅਤੇ 58 ਬਲਾਕ ਕੋਆਰਡੀਨੇਟਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਾਕੀ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਮੁਕੰਮਲ ਕਰਕੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੋਸ਼ਣ ਅਭਿਆਨ ਨੂੰ ਇੱਕ ਜਨ-ਅੰਦੋਲਨ ਵਜੋਂ ਅਰੰਭਿਆ ਗਿਆ ਹੈ ਜਿਸ ਅਧੀਨ ਸਮਾਜਿਕ ਸੁਰੱਖਿਆ ਵਿਭਾਗ ਸਣੇ ਸਿਹਤ, ਸਿੱਖਿਆ, ਪੇਂਡੂ ਵਿਕਾਸ, ਜਲ ਸਪਲਾਈ ਆਦਿ ਵਿਭਾਗਾਂ ਦੀਆਂ ਸਕੀਮਾਂ ਨੂੰ ਇਕ ਪਲੇਟਫ਼ਾਰਮ ’ਤੇ ਲਿਆ ਕੇ ਉਨ੍ਹਾਂ ਦਾ ਲਾਭ ਔਰਤਾਂ ਤੇ ਬੱਚਿਆਂ ਨੂੰ ਮੁਹੱਈਆ ਕਰਾਉਣ ਦਾ ਉੱਦਮ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚੋਂ ਕੁਪੋਸ਼ਣ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਦੀ ਜਲਦੀ ਟਰੇਨਿੰਗ ਕਰਵਾਈ ਜਾਵੇਗੀ ਤਾਂ ਜੋ ਉਹ ਵਿਭਾਗ ਦੇ ਕੰਮ ਨੂੰ ਚੰਗੀ ਤਰ੍ਹਾਂ ਸਮਝ ਸਕਣ ਅਤੇ ਵਿਭਾਗ ਦੇ ਟੀਚਿਆਂ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਦਿਆਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾ ਸਕਣ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਅਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਰਾਜਬੀਰ ਸਿੰਘ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Nutrition Campaign

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD