Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਜਾਰੀ: ਡਿਪਟੀ ਕਮਿਸ਼ਨਰ

ਸਰਕਾਰ ਨੇ ਕੋਵਿਡ ਦੇ ਬਾਵਜੂਦ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ: ਮੋਫ਼ਰ

Web Admin

Web Admin

5 Dariya News

ਮਾਨਸਾ , 25 Mar 2021

Last updated on: Mar 25, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਰਾਜ ਅੰਦਰ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਵਰਚੂਅਲ ਉਦਘਾਟਨ ਕੀਤਾ ਗਿਆ ਜਿਸ ਦਾ ਸਿੱਧਾ ਪ੍ਰਸਾਰਣ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਾਲ ਨਾਲ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਕੀਤਾ ਗਿਆ। ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਵਰਚੂਅਲ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਹੈ ਅਤੇ ਕੋਵਿਡ ਮਹਾਂਮਾਰੀ ਦੇ ਸੰਕਟ ਦੇ ਬਾਵਜੂਦ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਤੋਂ ਇਲਾਵਾ ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਡੀ.ਈ.ਓ ਜਗਰੂਪ ਭਾਰਤੀ, ਯੂਥ ਆਗੂ ਮਾਈਕਲ ਗਾਗੋਵਾਲ ਸਮੇਤ ਹੋਰਾਂ ਨੇ ਵਰਚੂਅਲ ਉਦਘਾਟਨਾਂ ਵਿੱਚ ਹਿੱਸਾ ਲਿਆ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਜਿਨ੍ਹਾਂ ਨੂੰ ਛੇਤੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਦੌਰਾਨ ਸ. ਅਜੀਤ ਇੰਦਰ ਸਿੰਘ ਮੋਫ਼ਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਦੁਆਰਾ ਕੋਵਿਡ ਦੇ ਬਾਵਜੂਦ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਨਾਲੋ ਨਾਲ ਹੀ ਤੰਦਰੁਸਤ ਮਿਸ਼ਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਵਾਉਣ ਲਈ ਵਿਉਂਤਬੱਧ ਯਤਨ ਕੀਤੇ ਜਾ ਰਹੇ ਹਨ। ਅੱਜ ਇਸ ਸਮਾਗਮ ਦੇ ਸਬੰਧ ਵਿੱਚ ਦਲੇਲ ਸਿੰਘ ਵਾਲਾ, ਫੱਤਾ ਮਾਲੋਕਾ ਅਤੇ ਬੁਢਲਾਡਾ ਸਮੇਤ ਹੋਰ ਸਥਾਨਾਂ ’ਤੇ ਵਰਚੂਅਲ ਢੰਗ ਰਾਹੀਂ ਲੋਕਾਂ ਨੇ ਉਦਘਾਟਨੀ ਸਮਾਗਮਾਂ ਨੂੰ ਦੇਖਿਆ। 

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD