Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵਰਚੁਅਲ ਸਮਾਗਮ ਰਾਹੀਂ ਲੋਕ ਸਮਰਪਿਤ

ਫਾਜ਼ਿਲਕਾ ਜ਼ਿਲੇ ਦੇ ਬਹਾਵਵਾਲਾ ਥਾਣੇ ਦੀ ਨਵੀਂ ਇਮਾਰਤ ਦਾ ਉਦਘਾਟਨ

Web Admin

Web Admin

5 Dariya News

ਫਾਜ਼ਿਲਕਾ , 25 Mar 2021

Last updated on: Mar 25, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਅੱਜ ਵਰਚੂਅਲ ਸਮਾਗਮ ਰਾਹੀਂ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਤਹਿਤ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਨੇ ਰਾਜ ਦੇ 9 ਨਵੇਂ ਪੁਲਿਸ ਥਾਣਿਆਂ ਦੀਆਂ ਨਵੀਂਆਂ ਇਮਾਰਤਾਂ ਦਾ ਉਦਘਾਟਨ ਕੀਤਾ ਜਿਸ ਵਿਚ ਫਾਜ਼ਿਲਕਾ ਜ਼ਿਲੇ ਦੇ ਬਹਾਵਵਾਲਾ ਦਾ ਪੁਲਿਸ ਸਟੇਸ਼ਨ ਵੀ ਸ਼ਾਮਿਲ ਹੈ।ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ 151 ਅਪਗ੍ਰੇਡਡ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਮਾਰਚ 2022 ਤੱਕ ਪੰਜਾਬ ਸਿਹਤ ਕੇਂਦਰਾਂ ਦੇ ਟੀਚੇ ਨੂੰ ਇਕ ਸਾਲ ਪਹਿਲਾਂ ਹੀ ਪੂਰਾ ਕਰ ਲਿਆ ਹੈ ਤਾਂਕਿ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੁਲਤਾਂ ਦਿੱਤੀਆਂ ਜਾ ਸਕਨ। ਉਨਾਂ ਨੇ ਕਿਹਾ ਕਿ ਇੰਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਸਰਕਾਰ ਨੇ 11.5 ਕਰੋੜ ਰੁਪਏ ਖਰਚ ਕੀਤੇ ਹਨ। ਉਨਾਂ ਨੇ ਦੱਸਿਆ ਕਿ ਇਹ ਕੇਂਦਰ ਦਿਹਾਤੀ ਖੇਤਰਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿਚ ਅਹਿਮ ਕੜੀ ਵਜੋਂ ਕੰਮ ਕਰ ਰਹੇ ਹਨ ਅਤੇ ਟੈਲੀ ਮੈਡੀਸਿਨ ਸੇਵਾਵਾਂ ਨੇ ਇੰਨਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵੀ ਵਾਧਾ ਕੀਤਾ ਹੋਇਆ ਹੈ। ਉਨਾਂ ਨੈ ਦੱਸਿਆ ਕਿ ਹੁਣ ਤੱਕ 2820 ਅਜਿਹੇ ਸਿਹਤ ਕੇਂਦਰ ਬਣ ਕੇ ਤਿਆਰ ਹੋ ਚੁੱਕੇ ਹਨ।

ਇਸ ਮੌਕੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਵਿਚ ਸਥਾਪਿਤ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਤਰਜ ਤੇ ਹੀ ਸ਼ਹਿਰੀ ਖੇਤਰਾਂ ਵਿਚ ਵੀ 700 ਸਿਹਤ ਕੇਂਦਰ ਸਥਾਪਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਨਾਂ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿਚ ਜੱਚਾ ਬੱਚਾ ਦੀ ਮੌਤ ਦਰ ਘੱਟ ਕਰਦੇ ਹੋਏ ਸ਼ਹਿਰੀ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੁਲਤ ਮੁਹਈਆ ਕਰਵਾਉਣਾ ਹੈ।ਇਸ ਮੌਕੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਲੋਕਾਂ ਨਾਲ ਸਾਂਝੇ ਕਰਨ ਤੋਂ ਇਲਾਵਾ ਵਿਭਾਗ ਦੇ ਕਈ ਪ੍ਰੋਜੈਕਟ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।ਓਧਰ ਜ਼ਿਲਾ ਹੈਡਕੁਆਰਟਰ ਤੋਂ ਇਸ ਪ੍ਰੋਗਰਾਮ ਵਿਚ ਜੁੜੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਿਲੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਏ.ਡੀ.ਸੀ. ਡੀ ਸ੍ਰੀ ਨਵਲ ਰਾਮ, ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਜ਼ਿਲਾ ਪ੍ਰੀਸ਼ਦ ਚੇਅਰਮੈਨ ਮਮਤਾ ਕੰਬੋਜ, ਸ੍ਰੀ ਸੁਰਿੰਦਰ ਕਾਲੜਾ, ਸ੍ਰੀ ਅਮਨ ਦੁਰੇਜਾ, ਸਤਪਾਲ ਭੁਸਰੀ ਵੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD