Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫਾਜ਼ਿਲਕਾ ਜ਼ਿਲੇ ਦੀ 5117 ਕਰੋੜ ਦੀ ਕਰਜਾ ਯੋਜਨਾ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੇ ਕੰਮਕਾਜ ਦੀ ਤਿਮਾਹੀ ਸਮੀਖਿਆ

Web Admin

Web Admin

5 Dariya News

ਫਾਜ਼ਿਲਕਾ , 25 Mar 2021

Last updated on: Mar 25, 2021, 00:00 IST

ਜ਼ਿਲੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਫਾਜ਼ਿਲਕਾ ਜ਼ਿਲੇ ਦਾ ਸਲਾਨਾ ਕ੍ਰੈਡਿਟ ਪਲਾਨ ਅਤੇ ਸਲਾਨਾ ਕਰਜਾ ਯੋਜਨਾ 2021 22 ਜਾਰੀ ਕੀਤੀ ਗਈ ਹੈ। ਇਹ ਕ੍ਰੈਡਿਟ ਪਲਾਨ ਨਾਬਾਰਡ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਜ਼ਿਲਾ ਲੀਡ ਬੈਂਕ ਵੱਲੋਂ ਇਹ ਸਲਾਨਾ ਕਰਜਾ ਯੋਜਨਾ ਜਾਰੀ ਕੀਤੀ ਗਈ ਹੈ।ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ ਵਿੱਤੀ ਸਾਲ ਲਈ ਜ਼ਿਲੇ ਦੀ 511771 ਲੱਖ ਰੁਪਏ ਦੀ ਕਰਜਾ ਯੋਜਨਾ ਪ੍ਰਵਾਨ ਕੀਤੀ ਗਈ ਹੈ। ਇਸ ਵਿਚ ਖੇਤੀਬਾੜੀ ਸੈਕਟਰ ਲਈ 411016 ਲੱਖ ਰੁਪਏ ਦੇ ਕਰਜ ਦੇਣ ਦੀ ਯੋਜਨਾ ਉਲੀਕੀ ਗਈ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਤੀਜੀ ਤਿਮਾਹੀ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨਾਂ ਨੇ ਇਸ ਮੌਕੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਥਮਿਕ ਸੈਕਟਰ, ਗਰੀਬਾਂ, ਔਰਤਾਂ ਆਦਿ ਨੂੰ ਪਹਿਲ ਦੇ ਅਧਾਰ ਤੇ ਵਿੱਤੀ ਸਹੁਲਤਾਂ ਮੁਹਈਆ ਕਰਵਾਉਣ। ਉਨਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਸਵੈ ਰੋਜਗਾਰ ਲਈ ਵੀ ਬੈਂਕਾਂ ਨੂੰ ਫਾਇਨੈਂਸ ਕਰਨ ਲਈ ਕਿਹਾ।ਇਸ ਮੌਕੇ ਜ਼ਿਲਾ ਲੀਡ ਮੈਨੇਜਰ ਸ੍ਰੀ ਰਾਜੇਸ ਕੁਮਾਰ ਚੌਧਰੀ ਨੇ ਬੈਂਕਾਂ ਦੀ ਕਾਰਗੁਜਾਰੀ ਦੱਸਦਿਆਂ ਕਿਹਾ ਕਿ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ ਤੱਕ ਜ਼ਿਲਾ ਫਾਜ਼ਿਲਕਾ ਵਿਚ ਬੈਂਕਾਂ ਵੱਲੋਂ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਲਈ 2428 ਕਰੋੜ ਦੇ ਕਰਜ ਦਿੱਤੇ ਗਏ ਹਨ। ਜਦ ਕਿ ਪ੍ਰਾਥਮਿਕ ਸੈਕਟਰ ਲਈ ਬੈਂਕਾਂ ਨੇ ਜ਼ਿਲੇ ਵਿਚ 2950 ਕਰੋੜ ਦੇ ਕਰਜ ਦਿੱਤੇ ਗਏ ਹਨ।ਇਸ ਮੌਕੇ ਡੀਡੀਐਮ ਨਾਬਾਰਡ ਸ੍ਰੀ ਅਸ਼ਵਨੀ ਕੁਮਾਰ ਨੇ ਫਾਰਮਰ ਉਤਪਾਦਕ ਸੰਗਠਨ ਬਣਾਉਣ ਦੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਨਾਬਾਰਡ ਨਾਲ ਮਿਲ ਕੇ ਕਿਸਾਨ ਸਮੂਹਾਂ ਨੂੰ ਰਜਿਸਟਰਡ ਕਰਵਾਉਣ ਦੀ ਅਪੀਲ ਕੀਤੀ ਕਿਉਂਕਿ ਇਸ ਤਰਾਂ ਦੇ ਕਿਸਾਨ ਸਮੂਹਾਂ ਨੂੰ ਨਾਬਾਰਡ ਵੱਲੋਂ ਵਿੱਤੀ ਮਦਦ ਅਤੇ ਹੋਰ ਮਾਰਗਦਰਸ਼ਨ ਮੁਹਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ ਵੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD