Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਬਰਨਾਲਾ ਚ 8621 ਲੋਕਾਂ ਨੂੰ ਲਗਵਾਈ ਕੋਰੋਨਾ ਵੈਕਸੀਨ : ਡੀ ਸੀ

ਸਭ ਤੋਂ ਵੱਧ ਵੈਕਸੀਨ 60 ਸਾਲਾਂ ਤੋਂ ਵੱਧ ਉਮਰ ਦੇ ਵਿਅਕਤੀਆਂ ਨੇ ਲਗਵਾਈ

Web Admin

Web Admin

5 Dariya News

ਬਰਨਾਲਾ , 25 Mar 2021

Last updated on: Mar 25, 2021, 00:00 IST

ਕੋਰੋਨਾ ਵਾਇਰਸ ਖਿਲਾਫ਼ ਲੜਾਈ ਲੜ੍ਹਦਿਆਂ ਜ਼ਿਲ੍ਹਾ ਬਰਨਾਲਾ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੇ ਨਵੀਂ ਮਿਸਾਲ ਕਾਇਮ ਕੀਤੀ ਹੈ। ਜ਼ਿਲ੍ਹਾ ਬਰਨਾਲਾ ਚ ਹੁਣ ਤੱਕ 8621 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 3084 ਵਿਅਕਤੀ 60  ਸਾਲ ਦੀ ਉਮਰ ਤੋਂ ਵੱਧ ਦੇ ਬਜ਼ੁਰਗ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕੇ ਜ਼ਿਲ੍ਹਾ ਬਰਨਾਲਾ ਦੇ ਬਜ਼ੁਰਗ ਵਧਾਈ ਦੇ ਪੱਤਰ ਹਨ, ਜਿਹੜੇ ਸਮਾਜ ਲਈ ਰਾਹ ਦਸੇਰਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੇ ਵਰਕਰਾਂ ਨੂੰ ਪਹਿਲੀ ਡੋਜ਼ 1446 ਦੂਜੀ ਡੋਜ਼ 661, ਮੂਹਰਲੀ ਕਤਾਰ ਦੇ ਵਰਕਰਾਂ ਨੂੰ ਪਹਿਲੀ ਡੋਜ਼ 2706 ਦੂਜੀ ਡੋਜ਼ 116, ਉਮਰ 45 ਤੋਂ 60 ਸਾਲ ਤੱਕ ਦੇ ਸਹਿ ਰੋਗ ਪੀੜਤਾਂ ਨੂੰ ਪਹਿਲੀ ਡੋਜ਼ 606 ਅਤੇ ਬਜ਼ੁਰਗਾਂ ਨੂੰ ਪਹਿਲੀ ਡੋਜ਼ 3084 ਦੂਜੀ ਡੋਜ਼ 2 ਲਗਾਈ ਜਾ ਚੁੱਕੀ ਹੈ।  ਇਸ ਸਬੰਧ  ਚ ਜ਼ਿਲ੍ਹਾ ਟਾਸਕ ਫੋਰਸ ਦੀ ਬੁਲਾਈ ਬੈਠਕ ਨੂੰ ਸੰਬੋਧਨ ਕਾਰਦਿਆਂ ਉਨ੍ਹਾਂ ਦੱਸਿਆ ਕਿ ਸੈਕੰਡਰੀ ਸਿੱਖਿਆ ਵਿਭਾਗ ਦੇ 33 ਫ਼ੀਸਦੀ ਅਤੇ ਪ੍ਰਾਇਮਰੀ ਸਿੱਖਿਆ ਵਿਭਾਗ ਦੇ 32.8 ਫ਼ੀਸਦੀ ਅਧਿਆਪਕਾਂ ਦਾ ਟੀਕਾਕਰਣ ਹੋ ਚੁੱਕਿਆ ਹੈ। ਬਾਕੀ ਰਹਿੰਦੇ ਅਧਿਆਪਕਾਂ ਦਾ ਟੀਕਾਕਰਣ 4 ਅਪ੍ਰੈਲ ਤੱਕ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਬਿਜਲੀ ਵਿਭਾਗ ਅਤੇ ਫ਼ੂਡ ਸਪਲਾਈ ਵਿਭਾਗ ਨੂੰ ਆਪਣੇ ਅਫ਼ਸਰਾਂ ਅਤੇ ਕਰਮਚਾਰੀਆਂ ਦੀਆਂ ਲਿਸਟਾਂ ਜਮ੍ਹਾਂ ਕਰਵਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਟੀਕੇ ਲਗਾਉਣ ਦੀ ਵਿਉਂਤਬੰਦੀ ਕੀਤੀ ਜਾ ਸਕੇ। ਸਿਹਤ ਵਿਭਾਗ ਵਲੋਂ ਪੁਲਿਸ ਵਿਭਾਗ ਨਾਲ ਮਿਲ ਕੇ ਨਾਕੇ ਲਗਾਏ ਜਾ ਰਹੇ ਹਨ, ਜਿੱਥੇ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਦਾ ਕੋਰੋਨਾ ਸਬੰਧੀ ਟੈਸਟ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨਾਲ ਵੀ ਬੈਠਕ ਕੀਤੀ ਗਈ। ਜਿਸ ਵਿਚ ਪੁਲਿਸ ਨਾਕਿਆਂ ਦੌਰਾਨ ਇਕੱਤਰ ਹੋਣ ਵਾਲੀ ਭੀੜ ਨੂੰ ਸਹੀ ਤਰੀਕੇ ਨਾਲ ਨਜਿੱਠਣ ਸਬੰਧੀ ਨੁਕਤਿਆਂ ਉੱਤੇ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਬੈਠਕ ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਆਦਿਤਿਆ ਡੇਚਲਵਾਲ, ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ, ਐਸ.ਡੀ.ਐਮ ਬਰਨਾਲਾ ਸ਼੍ਰੀ ਵਰਜੀਤ ਵਾਲੀਆ, ਐਸ.ਪੀ. (ਡੀ) ਸ਼੍ਰੀ ਸੁਖਦੇਵ ਸਿੰਘ ਵਿਰਕ, ਐਸ.ਪੀ. (ਐਚ) ਸ਼੍ਰੀਮਤੀ ਹਰਵੰਤ ਕੌਰ  ਅਤੇ ਹੋਰ ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD