Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਪੰਜਾਬ ਸਰਕਾਰ ਨੇ ਕੋਵਿਡ ਦੇ ਦੌਰ 'ਚ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ 'ਚ ਵੱਡੇ ਸੁਧਾਰ ਕੀਤੇ : ਸਾਧੂ ਸਿੰਘ ਧਰਮਸੋਤ

ਪਟਿਆਲਾ 'ਚ 16 ਹੋਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ, ਕੁੱਲ ਗਿਣਤੀ ਹੋਈ 132

Web Admin

Web Admin

5 Dariya News

ਪਟਿਆਲਾ , 25 Mar 2021

ਪੰਜਾਬ ਸਰਕਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬਾ ਵਾਸੀਆਂ ਨੂੰ ਚੰਗੀ ਤੇ ਨਰੋਈ ਸਿਹਤ ਦੇਣ ਲਈ ਸੂਬੇ ਭਰ 'ਚ ਬਣਾਏ ਗਏ 'ਤੰਦਰੁਸਤ ਪੰਜਾਬ ਸਿਹਤ ਕੇਂਦਰਾਂ' 'ਚ ਹੋਰ ਵਾਧਾ ਕਰਦਿਆ ਅੱਜ ਪੰਜਾਬ 'ਚ 116 ਕੇਂਦਰਾਂ ਵਿੱਚੋਂ ਪਟਿਆਲਾ ਜ਼ਿਲ੍ਹੇ 'ਚ ਵੀ 16 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤਰ੍ਹਾਂ ਪਟਿਆਲਾ ਜ਼ਿਲ੍ਹੇ 'ਚ ਹੁਣ 132 ਤੰਦਰੁਸਤ ਪੰਜਾਬ ਸਿਹਤ ਕੇਂਦਰ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲੱਗੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਭਰ 'ਚ ਹੋਏ ਇਸ ਸਮਾਰੋਹ ਤਹਿਤ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਕੋਵਿਡ ਦੌਰ ਦੌਰਾਨ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ।ਸ. ਧਰਮਸੋਤ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ, ਇਨ੍ਹਾਂ ਤੰਦਰੁਸਤ ਪੰਜਾਬ ਸਿਹਤ (ਹੈਲਥ ਐਂਡ ਵੈੱਲਨੈੱਸ) ਕੇਂਦਰਾਂ ਨਾਲ ਪਿੰਡਾਂ 'ਚ ਰਹਿ ਰਹੇ ਲੋਕਾਂ ਨੂੰ ਵੱਡਾ ਲਾਭ ਪੁੱਜਾ ਹੈ ਅਤੇ ਉਹ ਹੁਣ ਆਪਣੀਆਂ ਈ.ਐਨ.ਟੀ., ਸ਼ੂਗਰ, ਗਲੇ, ਜ਼ੁਕਾਮ, ਬੁਖਾਰ, ਆਮ ਸੰਚਾਰੀ ਰੋਗਾਂ ਤੇ ਗ਼ੈਰ ਸੰਚਾਰੀ ਰੋਗਾਂ ਸਮੇਤ ਬੱਚਿਆਂ ਅਤੇ ਬਜ਼ਰੁਗਾਂ ਦੀ ਸਿਹਤ ਜਾਂਚ ਸਬੰਧੀ ਆਪਣੇ ਨੇੜਲੇ ਤੰਦਰੁਸਤ ਪੰਜਾਬ ਸਿਹਤ ਕੇਂਦਰ 'ਚ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਉਥੇ ਮੌਜੂਦ ਕਮਿਊਨਿਟੀ ਹੈਲਥ ਅਫਸਰ ਅਤੇ ਨਾਲ ਤਾਇਨਾਤ ਸਹਿਯੋਗੀ ਅਮਲੇ ਏ ਐਨ ਐਮ, ਮਲਟੀ ਪ੍ਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਵੱਲੋਂ ਆਪਣੇ ਖੇਤਰ ਦੇ ਲੋਕਾਂ ਦੀ ਸਿਹਤ ਦਾ ਰਿਕਾਰਡ ਵੀ ਰੱਖਿਆ ਜਾ ਰਿਹਾ ਹੈ, ਜੋ ਕਿ ਇਲਾਜ 'ਚ ਕਾਫ਼ੀ ਸਹਾਈ ਹੁੰਦਾ ਹੈ।ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਪੰਜਾਬ ਸਿਹਤ ਕੇਂਦਰ 5 ਹਜ਼ਾਰ ਦੇ ਕਰੀਬ ਆਬਾਦੀ ਨੂੰ ਕਵਰ ਕਰ ਰਿਹਾ ਹੈ ਅਤੇ ਮੁਢਲੀਆਂ ਬਿਮਾਰੀਆਂ ਦੀ ਜਾਂਚ ਸਮੇਤ ਬਿਮਾਰੀਆਂ ਦੇ ਇਲਾਜ਼ ਲਈ ਮੁਫ਼ਤ ਦਵਾਈਆਂ ਵੀ ਇਥੇ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਜ਼ਿਲ੍ਹੇ 'ਚ 16 ਨਵੇਂ ਸੈਂਟਰਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ 'ਚ ਫ਼ਤਿਹਪੁਰ, ਬਹਮਣਾ, ਸਰਾਲਾ ਕਲਾ, ਭੇਡਵਾਲ, ਪਬਰੀ, ਅਕੌਤ, ਬੋਠਈ ਖੁਰਦ, ਡਰੋਲਾ, ਹਰਦਾਸਪੁਰ, ਵਜ਼ੀਦਪੁਰ, ਰਾਏਪੁਰ, ਅਲੀਪੁਰ, ਬਦਨਪੁਰ, ਦੋਧੜਾ, ਗੁਰੂਨਾਨਕ ਪੁਰ ਅਤੇ ਤਲਵੰਡੀ ਮਲਿਕ ਵਿਖੇ ਅਜਿਹੇ ਹੈਲਥ ਐਂਡ ਵੈੱਲਨੈੱਸ ਸੈਂਟਰ ਬਣਾਏ ਗਏ ਹਨ।ਸਮਾਰੋਹ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਗਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਪੰਜਾਬ ਲਾਰਜ ਸਕੇਲ ਇੰਡਸਟਰੀ ਵੈਲਫੇਅਰ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਵਿਕਰਮ ਜੀਤ ਦੁੱਗਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਸਤਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ ਆਦਿ ਵੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD