Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ : ਸਾਧੂ ਸਿੰਘ ਧਰਮਸੋਤ

ਧਰਮਸੋਤ ਵੱਲੋਂ ਪੰਜਾਬ ਬੀ. ਸੀ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 25 Mar 2021

Last updated on: Mar 25, 2021, 00:00 IST

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਪੱਛੜੇ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ।ਅੱਜ ਇੱਥੇ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਪੱਛੜੇ ਵਰਗਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ। ਉਨਾਂ ਕਿਹਾ ਕਿ ਅਜੋਕੇ ਸਮੇਂ ਵੀ ਪੱਛੜੇ ਵਰਗ ਦੇ ਲੋਕਾਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹੀ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ।ਸ. ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਏ ਹੋਰਨਾਂ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ।ਇਸ ਮੀਟਿੰਗ ਵਿੱਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਸਰਵਣ ਸਿੰਘ ਰਾਮਗੜੀਆ, ਵਾਈਸ ਚੇਅਰਮੈਨ ਸ. ਗੁਰਿੰਦਰ ਪਾਲ ਸਿੰਘ ਬਿੱਲਾ ਤੇ ਸ. ਸੁਖਵਿੰਦਰ ਸਿੰਘ, ਮੈਂਬਰ ਸ੍ਰੀ ਸੁਭਾਸ਼ ਚੌਧਰੀ, ਸਂ ਲੱਖਾ ਸਿੰਘ, ਸ. ਹਰਮੀਤ ਸਿੰਘ ਕੰਬੋਜ, ਸ. ਸੁਰਿੰਦਰ ਸਿੰਘ ਬਿੱਟੂ, ਸ੍ਰੀ ਰਮਨ, ਸ੍ਰੀ ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD