Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ 38 ਹੈਲਥ ਅਤੇ ਵੈਲਨੈਸ ਸੈਂਟਰ ਤੇ ਬਿਲਗਾ ਪੁਲਿਸ ਸਟੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ

ਕਿਹਾ, ਹੇਠਲੇ ਪੱਧਰ ਤੱਕ ਸੁਵਿਧਾਵਾਂ ਨੂੰ ਅਪਗ੍ਰੇਡ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਮਿਲਣਗੀਆਂ ਮਿਆਰੀ ਸਿਹਤ ਸੁਵਿਧਾਵਾਂ

Web Admin

Web Admin

5 Dariya News

ਜਲੰਧਰ , 25 Mar 2021

Last updated on: Mar 25, 2021, 00:00 IST

ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆ ਅੱਜ 38 ਸਿਹਤ ਅਤੇ ਵੈਲਨੈਸ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਘਾਟਨ ਸਬੰਧੀ ਵਰਚੂਅਲ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ਼ੀ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਡਾ.ਸੰਦੀਪ ਗਰਗ ਨੇ ਕਿਹਾ ਕਿ ਇਨਾਂ ਹੈਲਥ ਅਤੇ ਵੈਲਨੈਸ ਸੈਂਟਰਾਂ ਨਾਲ ਜ਼ਿਲ੍ਹੇ ਵਿੱਚ ਸਮੁੱਚੀ ਸਿਹਤ ਸੇਵਾਵਾਂ ਦਾ ਮੁਹਾਂਦਰਾ ਹੀ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਬ ਹੈਲਥ ਸੈਂਟਰਾਂ ਅਤੇ ਵੈਲਨੈਸ ਸੈਂਟਰਾਂ ਨੂੰ ਅਤਿ ਆਧੁਨਿਕ ਹੈਲਥ ਅਤੇ ਵੈਲਨੈਸ ਸੈਂਟਰਾਂ ਵਿੱਚ ਬਦਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਹੈਲਥ ਅਤੇ ਵੈਲਨੈਸ ਸੈਂਟਰਾਂ ਨੂੰ ਸੁਚਾਰੂ ਦਵਾਈ ਪ੍ਰਣਾਲੀ ਅਤੇ ਟੈਲੀ ਕੰਸਲਟੈਂਸੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ।ਇਹ ਨਵੇਂ 38 ਹੈਲਥ ਅਤੇ ਵੈਲਨੈਸ ਸੈਂਟਰ ਜੱਜਾਂ ਖੁਰਦ, ਕੋਟ ਗਰੇਵਾਲ, ਤਾਰੁਣ, ਭਾੜ ਸਿੰਗ ਪੁਰ, ਖਹਿਰਾ ਮਾਝਾ, ਰਾਮੇਵਾਲ, ਸਾਗਰਪੁਰ, ਜੈਤੇਵਾਲੀ, ਮਾਣਕਰਾਏ, ਜੱਜਾਂ ਕਲਾਂ, ਰੁੜਕੀ, ਸੁਨੇੜ ਕਲਾਂ, ਗੋਹਾਵਰ, ਬੋਪਾਰਾਏ, ਸੰਗ ਢੇਸੀਆਂ, ਮਾਹਲ, ਅਠੌਲਾ, ਬੜਾ ਪਿੰਡ, ਕਾਲਾ ਬਾਹੀਆਂ, ਖੁਸਰੋਪੁਰ, ਫਤਿਹ ਜਲਾਜ, ਬੁਲੰਦਾ, ਮਹਿਸਮਪੁਰ, ਬਾਠ, ਬਜੂਹਾ ਖੁਰਦ, ਕੰਗ ਸਾਬੋ, ਮਿਊਂਵਾਲ, ਫਤਿਹਪੁਰ ਭਗਵਾਨ, ਕੰਗਨਾ, ਕੋਟਲੀ ਗੁਜਰਾਂ, ਤਲਵੰਡੀ ਸੰਗੜਾ, ਪੂਨੀਆਂ, ਬ੍ਰਹਾਮਣੀਆਂ, ਬੱਗਾ ਅਤੇ ਸਨੌੜਾ ਪਿੰਡਾਂ ਵਿੱਚ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਇਨਾਂ ਸੈਂਟਰਾਂ ਵਲੋਂ ਗਰਭਵਤੀ ਮਹਿਲਾਵਾਂ ਅਤੇ ਜਣੇਪੇ ਦੌਰਾਨ ਸਹੂਲਤਾਂ, ਨਵ ਜਨਮੇ ਅਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ, ਪਰਿਵਾਰ ਨਿਯੋਜਨ, ਸੰਚਾਰੀ ਅਤੇ ਗੈਰ ਸੰਚਾਰੀ ਬਿਮਾਰੀਆਂ ਦੇ ਇਲਾਜ, ਓ.ਪੀ.ਡੀ. ਸੇਵਾਵਾਂ, ਸਕਰੀਨਿੰਗ, ਦੰਦਾਂ ਦੀ ਸੰਭਾਲ, ਐਮਰਜੈਂਸੀ ਮੈਡੀਕਲ ਸਿਹਤ ਸੰਭਾਲ ਸੇਵਾਵਾਂ ਅਤੇ ਮਾਨਸਿਕ ਰੋਗਾਂ ਸਬੰਧੀ ਸਿਹਤ ਸੰਭਾਲ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਲਾਭਪਾਤਰੀ ਕਸ਼ਮੀਰ ਕੌਰ ਨੇ ਦੱਸਿਆ ਕਿ ਇਨ੍ਹਾਂ ਹੈਲਥ ਅਤੇ ਵੈਲਨੈਸ ਸੈਂਟਰ ਨੇ ਉਸ ਦੇ ਜੀਵਨ ਨੂੰ ਬਹੁਤ ਅਸਾਨ ਬਣਾ ਦਿੱਤਾ ਹੈ ਅਤੇ ਹੁਣ ਉਹ ਇਨਾਂ ਵਿਚੋਂ ਇਕ ਹੈਲਥ ਅਤੇ ਵੈਲਨੈਸ ਸੈਂਟਰ ਤੋਂ ਆਪਣਾ ਇਲਾਜ ਕਰਵਾ ਰਹੀ ਹੈ ਜਦਕਿ ਇਸ ਤੋਂ ਪਹਿਲਾਂ ਉਸ ਨੂੰ ਆਪਣੇ ਆਮ ਸਿਹਤ ਜਾਂਚ ਲਈ ਦੂਰ ਸ਼ਹਿਰ ਜਾਣਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਸਿਹਤ ਸੰਭਾਲ ਦੀਆਂ ਸੇਵਾਵਾਂ ਤੋਂ ਇਲਾਵਾ ਸੈਂਟਰ ਵਲੋਂ ਤੰਦਰੁਸਤ ਰਹਿਣ ਲਈ ਯੋਗਾ ਆਦਿ ਦੀਆਂ ਕਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਬਦਲਾਅ ਲਿਆਉਣ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਡਾ.ਬਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਲੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਪਹਿਲੀ ਅਪ੍ਰੈਲ ਤੋਂ ਕੋਵਿਡ ਵੈਕਸੀਨ ਲਗਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਸੈਂਟਰਾਂ ਵਿੱਚ ਲੋੜੀਂਦੀ ਮਸ਼ੀਨਰੀ ਲਗਾਉਣ ਤੋਂ ਇਲਾਵਾ ਕਮਿਊਨਟੀ ਹੈਲਥ ਕੇਅਰ ਅਫ਼ਸਰ, ਆਸਾ ਵਰਕਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਤੋਂ ਇਲਾਵਾ ਟੈਲੀ-ਕੰਸਲਟੈਂਸੀ ਸੇਵਾਵਾਂ ਨਾਲ ਲੈਸ ਕੀਤਾ ਗਿਆ ਹੈ।ਇਸ ਮੌਕੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਬਿਲਗਾ ਪੁਲਿਸ ਥਾਣੇ ਦੀ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ। ਐਸ.ਐਸ.ਪੀ. ਡਾ.ਸੰਦੀਪ ਗਰਗ ਨੇ ਦੱਸਿਆ ਕਿ ਇਹ ਇਮਾਰਤ 1.6 ਕਰੋੜ ਦੀ ਲਾਗਤ ਨਾਲ ਬਣਾਈ ਗਈ ਹੈ ਜਿਸ ਅਧੀਨ 1500 ਕਿਲੋਮੀਟਰ ਦਾ ਖੇਤਰ ਆਉਣਾ ਹੈ ਜੋ ਕਿ 44 ਪਿੰਡਾਂ ਦੀ 25000 ਵਸੋਂ ਨੂੰ ਕਵਰ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਿਲਾ ਇਮਾਰਤ ਵਿੱਚ ਵੇਟਿੰਗ ਹਾਲ, ਆਈ.ਓ.ਕੈਬਿਨ, ਸਟਾਫ਼ ਬੈਰਕ, ਬਾਥਰੂਮ, ਵਾਇਰਲੈਸ ਰੂਮ, ਮੈਸ, ਜੀ.ਓ.ਰੈਂਕ ਦੇ ਅਫ਼ਸਰਾ ਲਈ ਬੈਰਕ ਆਦਿ ਮੌਜੂਦ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Dr. Sandeep Garg , SSP Jalandhar , Bilga police station

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD