Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਜਲਦ, ਭਰਤੀ ਹੋਣ ਦੇ ਚਾਹਵਾਨ ਤਿਆਰੀਆਂ ਸ਼ੁਰੂ ਕਰਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚਾਹਵਾਨ ਉਮੀਦਵਾਰਾਂ ਨੂੰ ਤਿਆਰੀ ਲਈ ਜਨਤਕ ਥਾਵਾਂ, ਪਾਰਕ, ਸਟੇਡੀਅਮ ਅਤੇ ਪੁਲਿਸ ਲਾਈਨਜ਼ ਦੇ ਗਰਾਊਂਡ ਵਰਤਣ ਦੀ ਆਗਿਆ

Web Admin

Web Admin

5 Dariya News

ਚੰਡੀਗੜ੍ਹ , 25 Mar 2021

Last updated on: Mar 25, 2021, 00:00 IST

ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਪੁਲਿਸ ਵਿਚ ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੇ ਜਾਣ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਟੈਸਟਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨਾਂ ਚਾਹਵਾਨ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।ਪੰਜਾਬ ਦੇ ਮੁੱਖ ਮੰਤਰੀ ਨੇ 20 ਮਾਰਚ, 2021 ਨੂੰ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਸਬ-ਇੰਸਪੈਕਟਰ, ਹੈਡ ਕਾਂਸਟੇਬਲ ਅਤੇ ਕਾਂਸਟੇਬਲ ਪੱਧਰ ‘ਤੇ ਵੱਖ-ਵੱਖ ਕਾਡਰਾਂ ਵਿੱਚ ਕੀਤੀ ਜਾਵੇਗੀ ਜਿਸ ਵਿੱਚ 33 ਫੀਸਦੀ ਮਹਿਲਾਵਾਂ ਹੋਣਗੀਆਂ, ਤਾਂ ਜੋ ਪੁਲਿਸ ਦੀ ਤਾਇਨਾਤੀ ਨੂੰ ਮਜ਼ਬੂਤੀ ਦੇਣ ਦੇ ਨਾਲ ਨਾਲ ਪ੍ਰਭਾਵਸਾਲੀ ਪੁਲਿਸਿੰਗ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਇਹਨਾਂ ਕਾਡਰਾਂ ਵਿਚ ਜ਼ਿਲਾ, ਆਰਮਡ, ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਸੇਵਾਵਾਂ ਸ਼ਾਮਲ ਹਨ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਆਉਂਦੇ 2-3 ਮਹੀਨਿਆਂ ਵਿੱਚ ਵੱਖ ਵੱਖ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਸੁਰੂ ਹੋਵੇਗੀ, ਜੋ ਕਿ ਇਸ ਮੰਤਵ ਲਈ ਗਠਿਤ ਕੀਤੇ ਗਏ ਵੱਖ ਵੱਖ ਰਾਜ ਪੱਧਰੀ ਭਰਤੀ ਬੋਰਡਾਂ ਦੁਆਰਾ ਕੀਤੀ ਜਾਵੇਗੀ।ਸਬ-ਇੰਸਪੈਕਟਰਾਂ ਅਤੇ ਹੈੱਡ ਕਾਂਸਟੇਬਲਾਂ ਦੀ ਭਰਤੀ ਨਾਲ ਸਬੰਧਤ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਕੋਲ ਘੱਟੋ ਘੱਟ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ ਅਤੇ 1 ਜਨਵਰੀ, 2021 ਤੱਕ 28 ਸਾਲ ਤੱਕ ਦੀ ਉਮਰ ਹੋਣੀ ਚਾਹੀਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਸ੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ)। ਇਸੇ ਤਰਾਂ ਕਾਂਸਟੇਬਲ ਦੇ ਅਹੁਦੇ ਲਈ ਚਾਹਵਾਨ ਉਮੀਦਵਾਰਾਂ (ਪੁਰਸ ਜਾਂ ਮਹਿਲਾਵਾਂ ਦੋਵੇਂ) ਜਿਨਾਂ ਦੀ ਉਮਰ 1 ਜਨਵਰੀ, 2021 ਤੱਕ 18-28 ਸਾਲ ਉਮਰ ਵਰਗ ਵਿੱਚ ਆਉਂਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਸ੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ) ਅਤੇ ਬਾਰਵੀਂ ਤੱਕ ਦੀ ਵਿੱਦਿਅਕ ਯੋਗਤਾ ਹੋਵੇ, ਉਹ ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੀਆਂ ਅਸਾਮੀਆਂ ਲਈ ਯੋਗ ਹੋਣਗੇ।

ਡੀਜੀਪੀ ਨੇ ਅੱਗੇ ਕਿਹਾ ਕਿ ਸਿਰਫ ਘੱਟੋ ਘੱਟ ਸਰੀਰਕ ਮਾਪ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ, ਜਿਸ ਵਿੱਚ ਪੁਰਸ ਉਮੀਦਵਾਰਾਂ ਲਈ 5 ਫੁੱਟ 7 ਇੰਚ ਕੱਦ ਅਤੇ ਮਹਿਲਾ ਉਮੀਦਵਾਰਾਂ ਲਈ 5 ਫੁੱਟ 2 ਇੰਚ ਕੱਦ, ਸਾਮਲ ਹੈ, ਨੂੰ ਸਰੀਰਕ ਜਾਂਚ ਟੈਸਟ ਵਿੱਚ ਸ਼ਾਮਲ ਹੋਣ ਦੀ ਇਜਾਜਤ ਦਿੱਤੀ ਜਾਵੇਗੀ। ਇਸ ਟੈਸਟ ਵਿੱਚ ਦੌੜ (ਪੁਰਸਾਂ ਲਈ 1600 ਮੀਟਰ ਅਤੇ ਮਹਿਲਾਵਾਂ ਲਈ 800 ਮੀਟਰ), ਉੱਚੀ ਛਾਲ ਅਤੇ ਲੰਮੀ ਛਾਲ ਸਾਮਲ ਹੋਵੇਗੀ। ਇਸ ਦੌਰਾਨ, ਸਰੀਰਕ ਜਾਂਚ ਸਬੰਧੀ ਟੈਸਟ ਦੇ ਮਾਪਦੰਡ ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਵੱਖਰੇ ਹੋਣਗੇ ਅਤੇ ਵੇਰਵੇ ਵੱਖਰੇ ਤੌਰ ‘ਤੇ ਦਿੱਤੇ ਜਾਣਗੇ।ਕਾਂਸਟੇਬਲਾਂ, ਹੈਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਓਬਜੈਕਟਿਵ ਟਾਇਪ ਲਿਖਤੀ ਟੈਸਟਾਂ ਵਿੱਚ ਆਮ ਗਿਆਨ ਦੇ ਅਧਾਰ ‘ਤੇ ਬਹੁ-ਵਿਕਲਪੀ ਪ੍ਰਸਨ ਸਾਮਲ ਹੋਣੇਗੇ ਜਿਹਨਾਂ ਵਿੱਚ ਭਾਰਤੀ ਸੰਵਿਧਾਨ, ਭਾਰਤ ਅਤੇ ਪੰਜਾਬ ਦਾ ਇਤਿਹਾਸ, ਸਭਿਆਚਾਰ ਅਤੇ ਰਾਜਨੀਤੀ, ਵਿਗਿਆਨ ਅਤੇ ਤਕਨਾਲੋਜੀ, ਭਾਰਤੀ ਅਰਥਵਿਵਸਥਾ, ਭੂਗੋਲ ਅਤੇ ਵਾਤਾਵਰਣ, ਕੰਪਿਊਟਰ ਸਬੰਧੀ ਜਾਣਕਾਰੀ, ਰਾਸਟਰੀ ਅਤੇ ਅੰਤਰਰਾਸਟਰੀ ਚਲੰਤ ਮਾਮਲੇ ਆਦਿ ਸ਼ਾਮਲ ਹੋਣਗੇ। ਉਮੀਦਵਾਰਾਂ ਨੂੰ ਕੁਆਂਟੀਟੇਟਿਵ ਅਤੇ ਨੁਮੈਰੀਸੀ ਸਕਿੱਲਜ਼ ਦਾ ਅਭਿਆਸ ਕਰਨ ਦੀ ਸਲਾਹ ਵੀ ਦਿੱਤੀ ਜਾਂਦੀ ਹੈ, ਜਿਸ ਵਿਚ ਅੰਸ, ਅਨੁਪਾਤ, ਪ੍ਰਤਿਸਤਤਾ, ਸਮੀਕਰਣਾਂ ਆਦਿ ਤੋਂ ਇਲਾਵਾ ਐਨਾਲੀਟੀਕਲ ਰੀਜ਼ਨਿੰਗ ਅਤੇ ਪ੍ਰਾਬਲਮ ਸਾਲਵਿੰਗ ਵੀ ਸਾਮਲ ਹਨ ਜੋ ਇਸ ਦੇ ਨਾਲ ਆਉਣਗੇ ਅਤੇ ਇਹਨਾਂ ਵਿੱਚ ਸਟੇਟਮੈਂਟ ਅਤੇ ਕਨਕਲੂਸ਼ਨ, ਸੀਕਵੈਂਸਿੰਗ, ਕਲਾਸੀਫਿਕੇਸ਼ਨ ਆਦਿ ਸ਼ਾਮਲ ਹੋਣਗੇ। ਇਸੇ ਤਰਾਂ ਚਾਹਵਾਨ ਉਮੀਦਵਾਰਾਂ ਨੂੰ ਆਪਣੀ ਭਾਸਾ ਅਤੇ ਕੰਪਰੀਹੈਂਸ਼ਨ ਦੀਆਂ ਮੁਹਾਰਤਾਂ ਦਾ ਵੀ ਅਭਿਆਸ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਜਿਸ ਵਿਚ ਸਟਰੱਕਚਰਿੰਗ, ਸਬਦਾਵਲੀ, ਪੈਰਾ ਅਧਾਰਤ ਪ੍ਰਸਨ ਆਦਿ ਸ਼ਾਮਲ ਹਨ।ਡੀਜੀਪੀ ਦਿਨਕਰ ਗੁਪਤਾ ਨੇ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਅਤੇ ਲਿਖਤੀ ਤੇ ਸਰੀਰਕ ਜਾਂਚ ਸਬੰਧੀ ਟੈਸਟ ਦੀਆਂ ਤਿਆਰੀਆਂ ਨੂੰ ਪੂਰੀ ਸ਼ਿੱਦਤ ਨਾਲ ਸੁਰੂ ਕਰਨ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਅਭਿਆਸ/ਤਿਆਰੀ ਲਈ ਜਨਤਕ ਥਾਵਾਂ, ਜਨਤਕ ਪਾਰਕ, ਸਟੇਡੀਅਮ ਅਤੇ ਪੁਲਿਸ ਲਾਈਨ ਮੈਦਾਨਾਂ ਆਦਿ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ।    

 

Tags: Dinkar Gupta , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD