Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕਿ੍ਰਆ ਸ਼ੁਰੂ : ਰਮਨ ਬਹਿਲ

Web Admin

Web Admin

5 Dariya News

ਚੰਡੀਗੜ੍ਹ , 25 Mar 2021

Last updated on: Mar 25, 2021, 00:00 IST

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕਿ੍ਰਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ  ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸਤਿਹਾਰ ਜਾਰੀ ਕੀਤੇ ਜਾਣਗੇ। ਇਸ ਭਰਤੀ ਅਧੀਨ ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ  ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸਤਿਹਾਰ ਜਾਰੀ ਕਰ ਦਿੱਤੇ ਜਾਣਗੇ ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।ਅੱਜ ਦੀ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ , ਕੁਲਦੀਪ ਸਿੰਘ ਕਾਹਲੋਂ, ਰਜਨੀਸ ਸਹੋਤਾ, ਸਮਸਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਲਤਾ ਆਹਲੂਵਾਲੀਆ, ਬਲਕਾਰ ਸਿੰਘ ਸਿੱਧੂ, ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜਰ ਸਨ। 

 

Tags: Punjab Admin , Ghar-Ghar Rozgaar program , Punjab Subordinate Services Selection Board , Raman Behl , Jaspal Singh Dhillon , Kuldeep Singh Kahlon , Rajnish Sahota , Shamshad Ali , Romila Bansal , Bhupinderpal Singh , Ravinderpal Singh , Amarjeet Singh Walia , Alta Ahluwalia , Balkar Singh Sidhu , Rohal Singh Sidhu , Amandeep Bansal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD