Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਭਰਵਾਂ ਹੁੰਗਾਰਾ

ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ 'ਤੇ ਰੋਸ-ਪ੍ਰਦਰਸ਼ਨ

Web Admin

Web Admin

5 Dariya News

ਚੰਡੀਗੜ੍ਹ , 26 Mar 2021

Last updated on: Mar 26, 2021, 00:00 IST

ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿਲ-2020 ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਵੱਡਾ ਹੁੰਗਾਰਾ ਮਿਲਿਆ। 32 ਕਿਸਾਨ ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ 'ਤੇ ਧਰਨੇ ਲਾਉਂਦਿਆਂ ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ 2020 ਰੱਦ ਕਰਵਾਉਣ ਲਈ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤੇ ਗਏ। ਸੂਬੇ-ਭਰ ਦੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਸਮੇਤ ਅਹਿਮ-ਸੜਕੀ ਮਾਰਗ ਬਿਲਕੁਲ ਬੰਦ ਸਨ। ਸੂਬੇ ਨਾਲ ਲਗਦੇ ਸਾਰੇ ਗੁਆਂਢੀ ਰਾਜਾਂ ਤੋਂ ਆਵਜਾਈ ਬੰਦ ਕੀਤੀ ਗਈ। ਬੰਦ ਬਜ਼ਾਰਾਂ 'ਚ ਸੰਨਾਟਾ ਪਸਰਿਆ ਰਿਹਾ।ਸੂਬੇ ਭਰ 'ਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੌਰਾਨ ਟਰਾਂਸਪੋਰਟਰਾਂ, ਮੁਲਾਜ਼ਮਾਂ, ਆੜ੍ਹਤੀਆਂ, ਦੁਕਾਨਦਾਰਾਂ, ਵਿਦਿਆਰਥੀਆਂ, ਨੌਜਵਾਨਾਂ, ਸਾਹਿਤਕਾਰਾਂ, ਰੰਗਕਰਮੀਆਂ ਅਤੇ ਵਪਾਰੀਆਂ ਵੱਲੋਂ ਸਹਿਯੋਗ ਕਰਦਿਆਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਸੂਬੇ ਭਰ 'ਚ ਬੰਦ ਦੇ ਸੱਦੇ ਨੂੰ ਸਫਲ ਕੀਤਾ ਗਿਆ, ਜਿਸਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਸਖਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨਾਂ ਨੂੰ ਦੀ ਵਾਪਸੀ ਤੱਕ ਸੰਘਰਸ਼ ਹੋਰ ਤੇਜ਼ ਅਤੇ ਵਿਸ਼ਾਲ ਹੋਵੇਗਾ।

ਕਿਸਾਨ ਆਗੂਆਂ ਨੇ ਲੋਕਾਂ ਨੂੰ ਇਸ ਬੰਦ ’ਚ ਸਾਥ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸੇ ਨਿੱਜੀ ਮੁਫਾਦ ਲਈ ਨਹੀਂ, ਸਗੋਂ ਉਸ ਵਰਗ ਲਈ ਹੈ ਜੋ ਸਮੁੱਚੇ ਦੇਸ਼ ਨੂੰ ਅੰਨ ਮੁਹੱਈਆ ਕਰਵਾਉਂਦਾ ਹੈ ਇਸ ਕਰਕੇ ਜੋ ਵੀ ਵਿਅਕਤੀ ਅੰਨ ਖਾਂਦਾ ਹੈ ਉਸ ਨੂੰ ਇਸ ਬੰਦ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜ ਸਕੇ। ਜੋ ਆਵਾਜ਼ਾਈ ਅੱਜ ਸਵੇਰ ਬੰਦ ਤੋਂ ਪਹਿਲਾਂ ਚੱਲ ਰਹੀ ਸੀ ਉਸ ਨੂੰ ਉੱਥੇ ਹੀ ਰੋਕ ਦਿੱਤਾ ਗਿਆ।ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਉਦੋਂ ਤੱਕ ਸੰਘਰਸ਼ ਲਈ ਡਟੀਆਂ ਰਹਿਣਗੀਆਂ, ਜਦੋਂ ਤੱਕ 3 ਖੇਤੀ ਕਾਨੂੰਨ, ਬਿਜਲੀ ਆਰਡੀਨੈਂਸ ਅਤੇ ਪਰਾਲੀ ਆਰਡੀਨੈਂਸ ਰੱਦ ਕਰਕੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਬੰਧੀ ਕਾਨੂੰਨ ਨਹੀਂ ਬਣਦਾ।ਜ਼ਿਕਰਯੋਗ ਹੈ ਕਿ 32 ਕਿਸਾਨ-ਜਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 68 ਥਾਵਾਂ 'ਤੇ ਧਰਨੇ ਦਿਨ-ਰਾਤ ਜਾਰੀ ਹਨ।ਗੁਜਰਾਤ 'ਚ ਪ੍ਰੈੱਸ-ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੁੱਧਵੀਰ ਸਿੰਘ ਅਤੇ ਜੀਕੇ ਪਟੇਲ ਅਤੇ ਹੋਰਨਾਂ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਪੰਜਾਬ ਦੇ ਕਿਸਾਨ-ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਗ੍ਰਿਫਤਾਰੀਆਂ, ਜੇਲ੍ਹਾਂ ਜਾਂ ਜ਼ਬਰ ਰਾਹੀਂ ਕਿਸਾਨ-ਅੰਦੋਲਨ ਨੂੰ ਜਿੱਤ ਦੇ ਰਾਹ ਵੱਲ ਵਧਣ ਤੋਂ ਨਹੀਂ ਰੋਕਿਆ ਜਾ ਸਕੇਗਾ। 

 

Tags: Protest , #TakeBackFarmLaws , #IndiaSupportFarmerProtest , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD