Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਕਾਸ ਕਾਰਜ ਤੈਅ ਸਮੇਂ ਉਤੇ ਮੁਕੰਮਲ ਕੀਤੇ ਜਾਣ: ਵਿਜੈ ਸ਼ਰਮਾ

ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ

Web Admin

Web Admin

5 Dariya News

ਐਸ. ਏ.ਐਸ ਨਗਰ , 27 Mar 2021

Last updated on: Mar 27, 2021, 00:00 IST

ਵਿਜੈ ਸ਼ਰਮਾ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ, ਐਸ.ਏ.ਐਸ ਨਗਰ ਨੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਲਾਨ ਸਕੀਮਾਂ ਅਧੀਨ ਕੰਮ ਦਾ ਮਿਆਰ ਸਹੀ ਰੱਖ ਕੇ ਕੰਮ ਨੂੰ ਸਹੀ ਸਮੇਂ ਉਤੇ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਵਿਕਾਸ ਕੰਮਾਂ ਦੀ ਗਤੀ ਤੇਜ਼ ਕਰਨ ਲਈ ਜੇਕਰ ਕਿਸੇ ਨੂੰ ਫੀਲਡ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਫੌਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਤੁਰੰਤ ਉਸ ਨੂੰ ਹੱਲ ਕਰਵਾਉਣਗੇ।ਵਿਜੈ ਸ਼ਰਮਾ ਨੇ ਦੱਸਿਆ ਕਿ ਪੀ.ਐਮ-10 ਸਟੇਟ ਲੈਵਲ ਇਨੀਸ਼ੀਏਟਿਵ (ਪੰਜਾਬ ਨਿਰਮਾਣ ਪ੍ਰੋਗਰਾਮ) ਸਕੀਮ ਅਧੀਨ ਕੰਮਿਊਨਿਟੀ ਸੈਂਟਰ ਦੀ ਉਸਾਰੀ ਪਿੰਡ ਦੇਹ ਕਲਾਂ ਬਲਾਕ ਖਰੜ ਲਈ ਰਾਸ਼ੀ 50.00 ਲੱਖ ਰੁਪਏ ਅਤੇ ਪਿੰਡ ਭਜੌਲੀ ਬਲਾਕ ਮਾਜਰੀ ਲਈ 50.00 ਲੱਖ ਰੁ: ਐਲੋਕੇਟ ਹੋਏ ਸਨ। ਪਿੰਡ ਦੇਹ ਕਲਾਂ ਬਲਾਕ ਖਰੜ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਪਿੰਡ ਭਜੌਲੀ ਦੇ ਪ੍ਰੋਜੈਕਟ ਸਬੰਧੀ ਪ੍ਰਕਿਰਿਆ ਜਾਰੀ ਹੈ। ਚੇਅਰਮੈਨ ਨੇ ਇਸ ਮੌਕੇ ਬੰਧਨ ਮੁਕਤ ਸਕੀਮ ਅਧੀਨ 13 ਵੱਖ ਵੱਖ ਕੰਮ, ਜਿਨ੍ਹਾਂ ਲਈ ਕਰੀਬ 126.26 ਲੱਖ ਰੁ: ਐਲੋਕੇਟ ਹੋਏ ਸਨ, ਜਲਦੀ ਕਰਵਾਉਣ ਦੀ ਹਦਾਇਤ ਕੀਤੀ।ਸ਼੍ਰੀ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਸੀਨੀ.ਸੈਕੰਡਰੀ ਸਕੂਲ (ਲੜਕੀਆਂ) ਪਿੰਡ ਸੁਹਾਣਾ ਐਸ.ਏ.ਐਸ ਨਗਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੀ.ਐਮ-10 ਸਟੇਟ ਲੈਵਲ ਇੰਨੀਸ਼ੀਏਟਿਵ (ਪੰਜਾਬ ਨਿਰਮਾਣ ਪ੍ਰੋਗਰਾਮ) ਸਕੀਮ ਅਧੀਨ ਰਾਸ਼ੀ 25.00 ਲੱਖ ਰੁਪਏ ਐਲੋਕੇਟ ਹੋਏ ਹਨ । ਕੰਮ ਜੰਗੀ ਪੱਧਰ ਉਤੇ ਚੱਲ ਰਹੇ ਹਨ ਤੇ ਦੋ ਮਹੀਨੇ ਵਿੱਚ ਮਕੰਮਲ ਕਰ ਦਿੱਤੇ ਜਾਣਗੇ ।ਮੀਟਿੰਗ ਵਿੱਚ ਚੌਧਰੀ ਗੁਰਮੇਲ ਸਿੰਘ ਮੈਂਬਰ ਜ਼ਿਲ੍ਹਾ ਯੋਜਨਾ ਕਮੇਟੀ, ਪ੍ਰੇਮ ਕੁਮਾਰ, ਉਪ ਅਰਥ ਅਤੇ ਅੰਕੜਾ ਸਲਾਹਕਾਰ,  ਡਿਪਟੀ ਡੀ.ਈ.ਓ ਰਮਿੰਦਰ ਕੌਰ, ਸੁਖਵਿੰਦਰ ਸਿੰਘ, ਬੇਅੰਤ ਸਿੰਘ ਇੰਨਵੈਸਟੀਗੇਟਰ (ਐਮ.ਪੀ.ਲੈਂਡ ਸਕੀਮ), ਗੁਰਮੀਤ ਸਿੰਘ ਐਸ.ਡੀ.ਓ ਪੰਚਾਇਤੀ ਰਾਜ, ਬਲਜਿੰਦਰ ਸਿੰਘ, ਕਾਰਜਸਾਧਕ ਅਫਸਰ, ਨਗਰ ਕੌਂਸਲ ਬਨੂੜ, ਕਰਨੈਲ ਸਿੰਘ, ਐਸ.ਡੀ.ਈ. ਪ੍ਰਾਂਤਕ ਮੰਡਲ, ਪੀ.ਡਬਲਿਯੂ.ਡੀ. (ਬੀ ਐਂਡ ਆਰ), ਰਾਜ ਕਮਲ ਗਰਗ, ਏ.ਈ. ਕਾਰਜਕਾਰੀ ਇੰਜੀ. ਲੋਕ ਨਿਰਮਾਣ ਵਿਭਾਗ ਉਸਾਰੀ ਮੰਡਲ ਨੰ:1, ਸੰਦੀਪ ਕੁਮਾਰ ਨਾਰੰਗ, ਐਸ.ਡੀ.ਈ ਪ੍ਰਾਂਤਕ ਮੰਡਲ, ਪੀ.ਡਬਲਿਯੂ.ਡੀ. (ਬੀ ਐਂਡ ਆਰ) ਚੰਡੀਗੜ੍ਹ, ਸੰਦੀਪ ਸਿੰਘ ਜੇ.ਈ ਪ੍ਰਾਂਤਕ ਮੰਡਲ, ਪੀ.ਡਬਲਿਯੂ.ਡੀ. (ਬੀ ਐਂਡ ਆਰ) ਚੰਡੀਗੜ੍ਹ,ਰਮਿੰਦਰ ਕੌਰ ਡਿਪਟੀ ਡੀ.ਈ.ਓ (ਸੈਕੰਡਰੀ) ਐਸ.ਏ.ਐਸ ਨਗਰ, ਸੁਖਚੈਨ ਸਿੰਘ ਬੀ.ਡੀ.ਪੀ.ਓ ਡੇਰਾਬੱਸੀ ਅਤੇ ਕੁਲਦੀਪ ਸਿੰਘ ਹਾਜ਼ਰ ਸਨ ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD