Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੋਰੋਨਾ ਕਾਰਨ ਜਾਨਾਂ ਗਵਾ ਚੁੱਕੇ ਲੋਕਾਂ ਦੀ ਯਾਦ ’ਚ 11 ਤੋਂ 12 ਵਜੇ ਤੱਕ ਸ਼ਾਂਤੀ ਬਣਾ ਕੇ ਰੱਖੀ ਗਈ

ਸੈਸ਼ਨ ਚੌਕ ’ਚ ਸਾਇਰਨ ਵਜਾ ਕੇ ਵਿਛੜੀਆਂ ਰੂਹਾਂ ਨੂੰ ਯਾਦ ਕਰਨ ਦੀ ਕੀਤੀ ਅਪੀਲ

Web Admin

Web Admin

5 Dariya News

ਹੁਸ਼ਿਆਰਪੁਰ , 27 Mar 2021

Last updated on: Mar 27, 2021, 00:00 IST

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਜਾਨਾਂ ਗਵਾ ਚੁੱਕੇ ਲੋਕਾਂ ਦੀ ਯਾਦ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਦੇ ਪ੍ਰਗਟਾਵੇ ਵਜੋਂ 11 ਵਜੇ ਤੋਂ 12 ਵਜੇ ਤੱਕ ਇਕ ਘੰਟੇ ਲਈ ਸ਼ਾਂਤੀ ਬਣਾ ਕੇ ਰੱਖਣ ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਵਿੱਚ ਇਕ ਘੰਟੇ ਲਈ ਸ਼ਾਂਤਮਈ ਮਾਹੌਲ ਬਣਾਇਆ ਗਿਆ ਜਿਸ ਦੌਰਾਨ ਗੱਡੀਆਂ ਦੀ ਆਵਾਜਾਈ ਵੀ ਟਾਵੀਂ-ਟੱਲੀ ਰਹੀ।ਸਥਾਨਕ ਸੈਸ਼ਨ ਚੌਕ ’ਚ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਅਤੇ ਐਸ.ਪੀ. ਪੀ.ਬੀ.ਆਈ. ਮਨਦੀਪ ਸਿੰਘ ਦੀ ਅਗਵਾਈ ਵਿੱਚ ਇਕੱਤਰ ਹੋਈਆਂ ਪੁਲਿਸ ਟੀਮਾਂ ਵਲੋਂ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਕੋਰੋਨਾ ਕਾਰਨ ਵਿਛੜੀਆਂ ਰੂਹਾਂ ਨੂੰ ਯਾਦ ਕਰਨ ਲਈ ਸਵੇਰੇ 11 ਵਜੇ ਸਾਇਰਨ ਵਜਾ ਕੇ ਸਾਂਤ ਰਹਿਣ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਪਹਿਲਾਂ ਪੁਲਿਸ ਟੀਮਾਂ ਵਲੋਂ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਆਵਾਜਾਈ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਜਿਸ ਪ੍ਰਤੀ ਲੋਕਾਂ ਨੇ ਪੂਰੀ ਸੁਹਿਰਦਤਾ ਦਿਖਾਉਂਦਿਆਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਮੌਨ ਵੀ ਧਾਰਿਆ ਅਤੇ ਗੈਰ ਜ਼ਰੂਰੀ ਆਵਾਜਾਈ ਤੋਂ ਵੀ ਪ੍ਰਹੇਜ ਕੀਤਾ।ਐਸ.ਪੀ. ਰਵਿੰਦਰ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਡਵੀਜ਼ਨਾਂ ਵਿੱਚ ਡੀ.ਐਸ.ਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਵਲੋਂ ਸਾਇਰਨ ਵਜਾ ਕੇ ਲੋਕਾਂ ਨੂੰ 11 ਤੋਂ 12 ਵਜੇ ਤੱਕ ਦਾ ਸਮਾਂ ਕੋਰੋਨਾ ਕਾਰਨ ਜਾਨਾਂ ਗੁਆ ਚੁੱਕੇ ਲੋਕਾਂ ਦੀ ਯਾਦ ਵਿੱਚ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਜਿਸ ਦਾ ਲੋਕਾਂ ਨੇ ਪੂਰਾ ਸਮਰਥਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ ਆਦਿ ਦੀ ਆਵਾਜਾਈ ਨਿਰੰਤਰ ਯਕੀਨੀ ਬਣਾਈ ਗਈ।  

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Stay Home Stay Safe , Stay Home , Social Distancing , Corona virus threat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD