Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ.ਸੀ. ਵੱਲੋਂ ਐਸ.ਡੀ.ਐਮ. ਅਤੇ ਮਾਲ ਅਧਿਕਾਰੀਆਂ ਨੂੰ ਕੁਲੈਕਟਰ ਰੇਟਾਂ ਵਿੱਚ ਸੋਧ ਸਬੰਧੀ ਪ੍ਰਸਤਾਵ ਪੇਸ਼ ਕਰਨ ਲਈ ਕਿਹਾ

ਸੂਬਾ ਸਰਕਾਰ ਵੱਲੋਂ ਜਨਤਕ ਹਿੱਤ 'ਚ ਲਾਗੂ ਕੀਤੇ ਜਾਣਗੇ ਕੁਲੈਕਟਰ ਰੇਟ

Web Admin

Web Admin

5 Dariya News

ਲੁਧਿਆਣਾ , 27 Mar 2021

Last updated on: Mar 27, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਕੰਮਾਂ ਦੀ ਰਜਿਸਟਰੀ ਕਰਵਾਉਣ ਲਈ ਕੁਲੈਕਟਰ ਰੇਟਾਂ ਵਿੱਚ ਸੋਧ ਲਈ ਆਪਣੇ ਵਿਸਥਾਰ ਪ੍ਰਸਤਾਵ ਪੇਸ਼ ਕਰਨ ਲਈ ਕਿਹਾ।ਐਸ.ਡੀ.ਐਮ. ਅਤੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਲੈਕਟਰ ਰੇਟਾਂ ਦੀ ਸਮੀਖਿਆ ਲੰਬੇ ਸਮੇਂ ਤੋਂ ਲਟਕ ਰਹੀ ਹੈ ਅਤੇ ਅਜਿਹਾ ਕੋਈ ਫੈਸਲਾ ਪੂਰੀ ਤਰ੍ਹਾਂ ਨਾਲ ਸੋਚ-ਵਿਚਾਰ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਾਰੇ ਭਾਗੀਦਾਰਾਂ ਤੋਂ ਢੁੱਕਵਾਂ ਫੀਡਬੈਕ ਲੈਣਾ ਚਾਹੀਦਾ ਹੈ ਅਤੇ ਇਸ ਹਫ਼ਤੇ ਤੱਕ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪਣੀ ਚਾਹੀਦੀ ਹੈ।ਸ੍ਰੀ ਸ਼ਰਮਾ ਨੇ ਕਿਹਾ ਕਿ ਕੁਲੈਕਟਰ ਰੇਟ ਦੀ ਸਮੀਖਿਆ ਲਈ ਮੁੱਢਲੇ ਨਿਯਮਾਂ ਨੂੰ ਹਰ ਕੀਮਤ 'ਤੇ ਆਮ ਲੋਕਾਂ ਦੇ ਹਿੱਤ ਵਿੱਚ ਰੱਖ ਕੇ ਲਾਗੂ ਕਰਨਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਾਰੇ ਐਸ.ਡੀ.ਐਮ. ਸਹਿਬਾਨ ਅਤੇ ਮਾਲ ਅਫਸਰਾਂ ਤੋਂ ਰਿਪੋਰਟ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਰਿਪੋਰਟ ਤਿਆਰ ਕਰੇਗਾ ਅਤੇ ਲੋੜੀਂਦੀ ਕਾਰਵਾਈ ਹਿੱਤ ਸੂਬਾ ਸਰਕਾਰ ਨੂੰ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਮੁੱਢਲੀ ਮੀਟਿੰਗ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰਿਪੋਰਟ ਨੂੰ ਕੰਪਾਈਲ ਕੀਤਾ ਜਾਵੇਗਾ।ਸ਼ਰਮਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਲਾਜ਼ਮੀ ਤੌਰ 'ਤੇ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਅਗਲੀ ਲੋੜੀਂਦੀ ਕਾਰਵਾਈ ਲਈ ਰਿਪੋਰਟ ਨੂੰ ਸਮੇਂ ਸਿਰ ਪੇਸ਼ ਕੀਤਾ ਜਾਵੇ।ਇਸ ਮੌਕੇ ਪ੍ਰਮੁੱਖ ਤੌਰ 'ਤੇ ਐਸ.ਡੀ.ਐਮ. ਸਹਿਬਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਡਾ ਬਲਜਿੰਦਰ ਸਿੰਘ ਢਿੱਲੋਂ, ਮਨਕੰਵਲ ਸਿੰਘ ਚਾਹਲ, ਗੀਤਿਕਾ ਸਿੰਘ, ਹਰਬੰਸ ਸਿੰਘ, ਡਾ ਹਿਮਾਂਸ਼ੂ ਗੁਪਤਾ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD