Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਬੇਟੀ ਬਚਾਓ,ਬੇਟੀ ਪੜ੍ਹਾਓ' ਮੁਹਿੰਮ ਤਹਿਤ 16 ਮਹਿਲਾ ਪੁਲਿਸ ਅਫਸ਼ਰਾਂ ਦੇ ਨਾਮ ਗ੍ਰਾਫ਼ਟੀਆਂ ਸਮਰਪਿਤ- ਡਿਪਟੀ ਕਮਿਸ਼ਨਰ

ਕਿਹਾ, ਗ੍ਰਾਫ਼ਟੀਆਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਉਭਰਦੇ ਖਿਡਾਰੀਆ ਨੂੰ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਨੂੰ ਸਰ ਕਰਨ ਲਈ ਪ੍ਰੇਰਿਤ ਕਰਨਗੀਆਂ

Web Admin

Web Admin

5 Dariya News

27 Mar 2021

Last updated on: Mar 27, 2021, 00:00 IST

ਜ਼ਿਲ੍ਹੇ ਵਿੱਚ 16 ਮਹਿਲਾ ਪੁਲਿਸ ਅਫ਼ਸਰਾਂ ਜਿਨ੍ਹਾਂ ਵਲੋਂ ਖੇਡਾਂ ਦੇ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਕਈ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖੇਡਾਂ ਵਿੱਚ ਦੇਸ਼ ਦਾ ਨਾਮ ਪੂਰੀਆਂ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ ਦੇ ਸਨਮਾਨ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੀ.ਏ.ਪੀ. ਕੈਂਪਸ ਦੀ ਕੰਧ ਅਤੇ ਹੋਰ ਨਾਲ ਦੇ ਫਲਾਈ ਓਵਰ 'ਤੇ ਉਨਾਂ ਦੀਆਂ ਗ੍ਰਾਫ਼ਟੀਆਂ ਬਣਾਈਆਂ ਗਈਆਂ ਹਨ।ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਗ੍ਰਾਫ਼ਟੀਆ ਲੜਕੀਆਂ ਨੂੰ ਜਿਥੇ ਸਿੱਖਿਆ ਹਾਸਿਲ ਕਰਕੇ ਪੂਰੀ ਮਿਹਨਤ ਨਾਲ ਸਫ਼ਲਤਾ ਹਾਸਿਲ ਕਰਨ ਲਈ ਪ੍ਰੇਰਿਤ ਕਰਨਗੀਆਂ ਉਥੇ ਹੀ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਹਾਸਿਲ ਕਰਨ ਲਈ ਉਤਸ਼ਾਹਿਤ ਵੀ ਕਰਨਗੀਆਂ। ਉਨ੍ਹਾਂ ਦੱਸਿਆ ਕਿ ਬੇਟੀ ਬਚਾਓ,ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਕਾਮਯਾਬੀ ਦੀਆਂ ਪੌੜੀਆਂ ਚੜਨ ਦੀ ਪੂਰੀ ਖੁੱਲ ਦੇਣੀ ਚਾਹੀਦੀ ਹੈ ਤਾਂ ਜੋ ਉਹ ਜਲੰਧਰ ਪੁਲਿਸ ਦੀਆਂ ਇਨਾਂ ਮਹਿਲਾ ਅਫ਼ਸਰਾਂ ਦੀ ਤਰ੍ਹਾਂ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।ਸ੍ਰੀ ਥੋਰੀ ਨੇ ਦੱਸਿਆ ਕਿ ਇਨ੍ਹਾਂ 16 ਮਹਿਲਾ ਪੁਲਿਸ ਅਫ਼ਸਰਾਂ ਵਲੋਂ ਵੱਖ-ਵੱਖ ਖੇਡਾਂ ਜਿਵੇਂ ਜੁਡੋ, ਕਬੱਡੀ, ਸ਼ੂਟਿੰਗ, ਵੇਟ ਲਿਫ਼ਟਿੰਗ, ਕੁਸ਼ਤੀ ਅਤੇ ਦੌੜ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਈ ਗਈ ਹੈ ਅਤੇ ਹੁਣ ਪੁਲਿਸ ਵਿਭਾਗ ਵਿੱਚ ਪੀ.ਪੀ.ਐਸ. ਅਫ਼ਸਰ ਤੋਂ ਲੈ ਕੇ ਕਾਂਸਟੇਬਲ ਦੇ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਪੀਪੀਐਸ ਅਫ਼ਸਰ ਸੁਨੀਤਾ ਰਾਣੀ, ਮਨਜੀਤ ਕੌਰ, ਹਰਵੰਤ ਕੌਰ, ਅਵਨੀਤ ਕੌਰ ਸੰਧੂ, ਹਰਵੀਨ ਸਰਾਓ ਅਤੇ ਖੁਸ਼ਬੀਰ ਕੌਰ , ਇੰਸਪੈਕਟਰ ਰਾਜਵਿੰਕਰ ਕੌਰ ਗਿੱਲ, ਕਾਂਸਟੇਬਲ ਰਵਨੀਤ ਕੌਰ, ਇੰਸਪੈਕਟਰ ਰਾਜਵਿੰਦਰ ਕੌਰ, ਏ.ਐਸ.ਆਈ. ਰਣਦੀਪ ਕੋਰ, ਏ.ਐਸ.ਆਈ. ਮਨਦੀਪ ਕੌਰ, ਹੈਡ ਕਾਂਸਟੇਬਲ ਅਮਨਦੀਪ ਕੌਰ , ਹੈਡ ਕਾਂਸਟੇਬਲ ਮਨਪ੍ਰੀਤ ਕੌਰ, ਸਬ ਇੰਸਪੈਕਟਰ ਅੰਜੂਮਨਮੌਰ ਗਿੱਲ, ਸਬ ਇੰਸਪੈਕਟਰ ਰਾਜਵੰਤ ਅਤੇ  ਗੁਰਸ਼ਰਨਪ੍ਰੀਤ ਕੌਰ ਹਨ।ਬੇਟੀ ਬਚਾਓ ਬੇਟੀ ਪੜ੍ਹਾਓ ਨੂੰ ਨਵਾਂ ਸਲੋਗਨ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਿਲਾਵਾਂ ਵਲੋਂ ਖੇਡਾਂ ਦੇ ਖੇਤਰ ਵਿੱਚ ਭਾਰਤ ਦੇਸ਼ ਨੂੰ ਦੁਨੀਆਂ ਦਾ ਮੋਹਰੀ ਦੇਸ਼ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ ਅਤੇ ਲੋਕਾਂ ਨੂੰ ਆਪਣੀਆਂ ਬੇਟੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਜਾਣ ਲਈ ਜਰੂਰ ਪ੍ਰੇਰਿਤ ਕਰਨਾ ਚਾਹੀਦਾ ਹੈ।ਜ਼ਿਕਰ ਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੰਸ ਰਾਜ ਸਟੇਡੀਅਮ ਵਿਖੇ ਸਾਨੀਆਂ ਨੇਹਵਾਲ ਅਤੇ ਪੀ.ਵੀ.ਸਿੰਧੂ ਦੀ ਸਭ ਤੋਂ ਵੱਡੀ ਗ੍ਰਾਫ਼ਿਟੀ ਬਣਾਉਣ ਤੋਂ ਇਲਾਵਾ ਲੁੱਟ ਖੋਹ ਦੀ ਵਾਰਦਾਨ ਨੂੰ ਅਸਫ਼ਲ ਬਣਾਉਣ ਵਾਲੀ ਬਹਾਦਰ ਲੜਕੀ ਕੁਸੁਮ ਦੀ ਵੀ ਗ੍ਰਾਫ਼ਿਟੀ ਬਣਾਈ ਗਈ ਹੈ।

 

Tags: DC Jalandhar , Ghanshyam Thori , Jalandhar , Deputy Commissioner Jalandhar , Beti Bachao Beti Padhao , Graffiti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD