Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ 'ਚ ਮੋਬਾਇਲ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

ਰੋਡਵੇਜ਼ ਦੇ ਸਟਾਫ਼ ਨੂੰ ਲਗਾਈ ਕੋਵਿਡ ਵੈਕਸੀਨ

Web Admin

Web Admin

5 Dariya News

ਜਲੰਧਰ , 27 Mar 2021

Last updated on: Mar 27, 2021, 00:00 IST

ਜ਼ਿਲ੍ਹੇ ਵਿੱਚ ਇਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਕੋਵਿਡ ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ ਮੋਬਾਇਲ ਟੀਕਾਕਰਨ ਵੈਨ ਦੀ ਸ਼ੁਰੂਆਤ ਕੀਤੀ ਗਈ। ਇਸ ਮੋਬਾਇਲ ਵੈਨ ਵਿੱਚ ਲੋੜੀਂਦਾ ਸਾਜ਼ੋ ਸਮਾਨ ਅਤੇ ਅਮਲਾ ਮੌਜੂਦ ਹੋਵੇਗਾ ਅਤੇ ਇਹ ਵੈਨ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵੱਖ-ਵੱਖ ਥਾਵਾਂ 'ਤੇ ਜਾ ਕੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਲਈ ਮੌਕੇ 'ਤੇ ਸਹੂਲਤ ਪ੍ਰਦਾਨ ਕਰੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੋਬਾਇਲ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਪੰਜਾਬ ਰੋਡਵੇਜ ਦਫ਼ਤਰ ਤੋਂ ਕੀਤੀ ਗਈ ਹੈ ਜਿਥੇ ਰੋਡਵੇਜ਼ ਦੇ ਸਾਰੇ ਅਮਲੇ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੈਨ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਉਦਯੋਗਿਕ ਖੇਤਰ ਦਾ ਦੌਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿੰਮ ਚਲਾਉਣ ਦਾ ਮੁੱਖ ਮੰਤਵ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ ਲਈ ਪ੍ਰੇਰਿਤ ਤੇ ਜਾਗਰੂਕ ਕਰਨਾ ਹੈ ਕਿਉਂਕਿ ਕੋਵਿਡ ਵਾਇਰਸ ਤੋਂ ਬੱਚਣ ਲਈ ਕੇਵਲ ਕੋਵਿਡ ਵੈਕਸੀਨ ਲਗਾਉਣਾ ਹੀ ਇਕੋ ਇਕ ਹੱਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਕੋਵਿਡ ਵੈਕਸੀਨ ਲਗਾਉਣ ਤੋਂ ਇਲਾਵਾ ਲਾਭਪਾਤਰੀਆਂ ਨੂੰ ਘਰਾਂ ਦੇ ਨੇੜਲੇ ਵੈਕਸੀਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਲਾਭਪਾਤਰੀ ਆਪਣੇ ਘਰ ਦੇ ਨੇੜੇ ਹੀ ਕੋਵਿਡ ਵੈਕਸੀਨ ਲਗਾਉਣ ਦੀ ਸਹੂਲਤ ਪ੍ਰਾਪਤ ਕਰ ਸਕਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਵੈਨਾਂ ਦੁਆਰਾ ਕਵਰ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਟੀਕਾਕਰਨ ਮੁਹਿੰਮ ਦੌਰਾਨ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਪਹਿਲਾਂ ਸਲਾਟ ਬੁੱਕ ਕਰਨ ਦੀ ਲੋੜ ਨਹੀਂ ਹੈ , ਇਹ ਸਹੂਲਤ ਮੋਬਾਇਲ ਕੈਂਪ ਦੌਰਾਨ ਉਨਾ ਨੂੰ ਮੌਕੇ 'ਤੇ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਟੀਮਾਂ ਵਲੋਂ ਹੁਣ ਵਿਸ਼ੇਸ਼ ਖੇਤਰਾਂ ਫੈਕਟਰੀਆਂ/ਪਿੰਡਾਂ/ਰਿਹਾਇਸ਼ੀ ਸੁਸਾਇਟੀਆਂ ਜਾਂ ਪ੍ਰਾਈਵੇਟ ਸੰਸਥਾਵਾਂ ਵਿੱਚ ਜਾ ਕੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਕੋਵਿਡ ਵੈਕਸੀਨ ਲਗਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਉਨਾਂ ਦੀ ਇਮਿਊਨਟੀ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਉਹ ਕੋਵਿਡ ਦੇ ਬੁਰੇ ਪ੍ਰਭਾਵਾਂ ਤੋਂ ਬਚੇ ਰਹਿਣਗੇ। ਉਨ੍ਹਾਂ ਕਿਹਾ ਕਿ ਕੋਵਿਡ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੋਵਿਡ ਵੈਕਸੀਨ ਲਗਾਉਣਾ ਸਮੇਂ ਦੀ ਲੋੜ ਹੈ , ਇਸ ਲਈ ਸਾਰੇ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭਪਾਤਰੀਆਂ ਦੀ ਇਮਿਊਨਟੀ ਵਿੱਚ ਵਾਧਾ ਕਰਨ ਤੋਂ ਇਲਾਵਾ ਉਨਾਂ ਅੰਦਰ ਆਤਮ ਵਿਸ਼ਵਾਸ ਨੂੰ ਵੀ ਵਧਾਏਗਾ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD