Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਦੇ ਐਸ.ਐਸ.ਪੀ. ਵਿਕਰਮਜੀਤ ਦੁੱਗਲ ਤੇ ਨਵਾਂਸ਼ਹਿਰ ਦੇ ਐਸ.ਐਸ.ਪੀ. ਅਲਕਾ ਮੀਨਾ ਦੇਸ਼ ਦੇ 50 ਹਰਮਨ ਪਿਆਰੇ ਪੁਲਿਸ ਕਪਤਾਨਾਂ ‘ਚ ਸ਼ਾਮਲ

‘ਫੇਮ ਇੰਡੀਆ’ ਮੈਗਜ਼ੀਨ ਵਲੋਂ ਵਿਹਾਰ ਤੇ ਕਾਰਜਸ਼ੈਲੀ ਦੇ ਆਧਾਰ ‘ਤੇ ਕਰਵਾਇਆ ਗਿਆ ‘50 ਹਰਮਨ ਪਿਆਰੇ ਪੁਲਿਸ ਕਪਤਾਨ-2021’ ਸਰਵੇਖਣ

Web Admin

Web Admin

5 Dariya News

ਪਟਿਆਲਾ , 27 Mar 2021

Last updated on: Mar 27, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਅਤੇ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਦੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇਸ਼ ਦੇ 50 ਹਰਮਨ ਪਿਆਰੇ ਪੁਲਿਸ ਕਪਤਾਨਾਂ ਦੀ ਸੂਚੀ ਵਿਚ ਸ਼ਾਮਲ ਹਨ। ਇਹ ਸੂਚੀ ‘ਫੇਮ ਇੰਡੀਆ’ ਮੈਗਜ਼ੀਨ ਵਲੋਂ ਏਸ਼ੀਆ ਪੋਸਟ ਸਰਵੇਖਣ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਇਸ ਸਾਲਾਨਾ ਸਰਵੇਖਣ ਵਿਚ ਦੇਸ਼ ਦੇ ‘50 ਹਰਮਨਪਿਆਰੇ ਪੁਲਿਸ ਕਪਤਾਨ 2021’ ਸਿਰਲੇਖ ਹੇਠ 12 ਨੁਕਾਤੀ ਪੈਮਾਨੇ ਦੇ ਆਧਾਰ ‘ਤੇ ਪ੍ਰਭਾਵਸ਼ਾਲੀ ਤੇ ਪੇਸ਼ੇਵਰ ਪੁਲਿਸ ਅਧਿਕਾਰੀਆਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਪੈਮਾਨਿਆਂ ਵਿਚ ਜ਼ੁਰਮ ‘ਤੇ ਕਾਬੂ, ਬਿਹਤਰੀਨ ਕਾਨੂੰਨ ਤੇ ਵਿਵਸਥਾ, ਜਨਤਾ ਨਾਲ ਦੋਸਤਾਨਾ ਵਿਹਾਰ, ਦੂਰਦ੍ਰਿਸ਼ਟੀ, ਉਸਾਰੂ ਸੋਚ, ਜਵਾਬਦੇਹ ਕਾਰਜਸ਼ੈਲੀ, ਅਹਿਮ ਫੈਸਲੇ ਲੈਣ ਦੀ ਇੱਛਾ ਸ਼ਕਤੀ, ਜਾਗਰੂਕਤਾ ਅਤੇ ਵਿਹਾਰਕ ਨਿਪੁੰਨਤਾ ਆਦਿ ਨੁਕਤੇ ਸ਼ਾਮਲ ਕੀਤੇ ਗਏ ਸਨ। ਚੇਤੇ ਰਹੇ ਕਿ ਤੇਲੰਗਾਨਾ ਕੇਡਰ ਦੇ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਵਿਕਰਮਜੀਤ ਦੁੱਗਲ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਪਦਉਨਤ ਕਰਕੇ ਡੀ.ਆਈ.ਜੀ. ਦਾ ਰੈਂਕ ਦਿੱਤਾ ਗਿਆ ਸੀ। ਉਹ ਪੰਜਾਬ ਦੇ ਨੌਜਵਾਨ ਪੁਲਿਸ ਕਪਤਾਨ ਹਨ। ਉਨ੍ਹਾਂ ਨੇ ਆਪਣੇ ਜ਼ਿਲ੍ਹੇ ਵਿਚ ਜਿਥੇ ਅਮਨ ਕਾਨੂੰਨ ਦੀ ਵਿਵਸਥਾ ਬਿਹਤਰੀਨ ਬਣਾ ਕੇ ਰੱਖੀ ਹੈ ਉਥੇ ਉਹ ਪੁਲਿਸ ਮੁਲਾਜ਼ਮਾਂ ਅੰਦਰ ਸਰੀਰਕ ਕਿਰਿਆਸ਼ੀਲਤਾ, ਨਸ਼ਾ ਮੁਕਤੀ ਅਤੇ ਬਿਹਤਰੀਨ ਸਮਾਜਿਕ ਵਿਹਾਰ ਵਿਚ ਪ੍ਰਪੱਕਤਾ ਪੈਦਾ ਕਰਨ ‘ਤੇ ਨਿੱਠ ਕੇ ਕੰਮ ਕਰ ਰਹੇ ਹਨ।

 

Tags: SSP Patiala , Vikram Jeet Duggal , SSP SBS Nagar , Alka Meena

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD