Monday, 10 June 2024

 

 

ਖ਼ਾਸ ਖਬਰਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ - ਹਰਭਜਨ ਸਿੰਘ ਈ.ਟੀ.ਓ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਲਈ ਦੌਰਾ ਕੀਤਾ ਸ਼ੁਰੂ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ ਐਫਐਸਏਆਈ ਨੇ ਉਦਯੋਗਿਕ ਇਮਾਰਤਾਂ ਵਿੱਚ ਅੱਗ ਦੀ ਸੁਰੱਖਿਆ ਬਾਰੇ ਸੈਮੀਨਾਰ ਦਾ ਕੀਤਾ ਆਯੋਜਨ ਡਾ: ਰੂਪਲ ਮਿੱਤਲ ਨੂੰ ਪੀ.ਐਚ.ਡੀ. ਦਿੱਤੀ ਗਈ ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ ਸਿਵਲ ਸਰਜਨ ਨੇ ਮਰੀਜ਼ਾ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਲੂਮਨੀ ਟ੍ਰਾਈਸਿਟੀ ਚੈਪਟਰ ਕੈਚ-ਅੱਪ ਸੈਸ਼ਨ 2024 ਦਾ ਆਯੋਜਨ ਕੀਤਾ ਗਿਆ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਢੀਂਗਰਾ ਪੈਲੇਸ,ਕੋਟਕਪੂਰਾ ਰੋਡ ਵਿਖੇ ਕਿਸਾਨ ਮੇਲਾ 12 ਜੂਨ ਨੂੰ ਲੱਗੇਗਾ - ਡਾ.ਅਮਰੀਕ ਸਿੰਘ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 06 ਕਾਬੂ ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ 'ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਗਨਾ ਰਣੌਤ ਨੇ ਕੀਤਾ ਸਮੁੱਚੇ ਪੰਜਾਬੀਆਂ ਦਾ ਅਪਮਾਨ -ਹਰਦੀਪ ਕੌਰ ਆਮ ਆਦਮੀ ਕਲੀਨਿਕ ਵਿਖੇ 2 ਫਾਰਮਾਸਿਸਟ ਨੂੰ ਦਿੱਤੇ ਨਿਯੁਕਤੀ ਪੱਤਰ ਭਾਰਤ ਵਿੱਚ ਬ੍ਰੇਨ ਟਿਊਮਰ ਦਾ ਪ੍ਰਸਾਰ ਤੇਜ਼ੀ ਨਾਲ ਵੱਧ ਰਿਹਾ ਹੈ: ਡਾ ਸਵਾਤੀ ਗਰਗ ਪੁਰਾਣੇ ਖੰਭਿਆਂ, ਇਮਾਰਤੀ ਢਾਂਚਿਆਂ ਤੇ ਸੁੱਕੇ ਦਰਖ਼ਤਾਂ ਦਾ ਨਿਰੀਖਣ ਕਰਕੇ ਸੁਰੱਖਿਅਤ ਹੋਣ ਦਾ ਸਰਟੀਫਿਕੇਟ ਦੇਣਗੇ ਵਿਭਾਗੀ ਮੁਖੀ - ਸ਼ੌਕਤ ਅਹਿਮਦ ਪਰੇ ਬਾਦਲ ਸਾਹਿਬ ਵਾਂਗੂ ਤੁਹਾਡੀ ਸੇਵਾ ਕਰਨ ਦਾ ਪੁਰਜ਼ੋਰ ਯਤਨ ਕਰਾਂਗਾ: ਸੁਖਬੀਰ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਵਾਸੀਆਂ ਨੂੰ ਦੁਆਇਆ ਭਰੋਸਾ

 

ਟੋਕਿਓ ਓਲੰਪਿਕ ਲਈ ਚੁਣੀ ਗਈ ਕਮਲਪ੍ਰੀਤ ਕੌਰ ਨੂੰ ਜ਼ਿਲਾ ਪ੍ਰਸਾਸ਼ਨ ਵੱਲੋ 5 ਲੱਖ ਰੁਪਏ ਦੀ ਦਿੱਤੀ ਗਈ ਸਹਾਇਤਾ ਰਾਸ਼ੀ

ਸਰਕਾਰ ਕਮਲਪ੍ਰੀਤ ਕੌਰ ਦੀ ਹਰ ਸੰਭਵ ਸਹਾਇਤਾ ਲਈ ਤੱਤਪਰ- ਡੀਸੀ ਮੁਕਤਸਰ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Mar 2021

ਪ੍ਰਾਚੀਨ ਡਿਸਕਸ ਥੋਰ ਖੇਡ ਵਿਚ ਪਿਛਲੇ 9 ਸਾਲ ਦਾ ਰਾਸ਼ਟਰੀ ਰਿਕਾਰਡ ਤੋੜ ਕੇ 23 ਜੁਲਾਈ 2021 ਤੋ ਸ਼ੁਰੂ ਹੋਣ ਜਾ ਰਹੇ ਟੋਕੀਓ (ਜਪਾਨ) ਉਲੰਪਿਕ ਲਈ ਚੁਣੀ ਗਈ ਕਬਰਵਾਲਾ ਪਿੰਡ ਦੀ ਕਮਲਪ੍ਰੀਤ ਕੌਰ ਦਾ ਅੱਜ ਜ਼ਿਲਾ ਪ੍ਰਸਾਸ਼ਨ ਅਤੇ ਸਥਾਨਕ ਲੀਡਰਾਂ ਵੱਲੋ ਉਚੇਚੇ ਤੌਰ ਤੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਵਿਚ ਸਨਮਾਨ ਕੀਤਾ ਗਿਆ। ਇਸ ਦੌਰਾਨ ਜ਼ਿਲਾ ਪ੍ਰਸਾਸ਼ਨ ਵੱਲੋ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਵੱਲੋ ਕਮਲਪ੍ਰੀਤ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਦਿੱਤਾ ਗਿਆ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀ ਅਜਿਹੇ ਖਿਡਾਰੀਆਂ ਪ੍ਰਤੀ ਸੰਵੇਦਨਸ਼ੀਲਤਾ ਦਾ ਇਥੋਂ ਪਤਾ ਲਗਦਾ ਹੈ ਕਿ ਇਸ ਹੋਣਹਾਰ ਖਿਡਾਰਣ ਲਈ ਮੁੱਖ ਮੰਤਰੀ ਦਫ਼ਤਰ ਵਿਖੇ ਸਵੇਰੇ ਭੇਜੀ ਪ੍ਰਤੀਬੇਨਤੀ ਦਾ ਜਵਾਬ ਸ਼ਾਮ ਨੂੰ ਹੀ 10 ਲੱਖ ਰੁਪਏ ਦੇ ਐਲਾਨ ਨਾਲ ਆ ਗਿਆ। ਇਹ ਧਨ ਰਾਸ਼ੀ ਵੀ ਆਉਣ ਵਾਲੇ ਕੁੱਝ ਹੀ ਦਿਨਾਂ ਵਿਚ ਕਮਲਪ੍ਰੀਤ ਨੂੰ ਸੌਂਪ ਦਿੱਤੀ ਜਾਵੇਗੀ ਤਾਂ ਜੋ ਇਸ ਖਿਡਾਰਣ ਨੂੰ ਉਲੰਪਿਕ ਲਈ ਅਭਿਆਸ ਕਰਨ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ, ਉਲੰਪਿਅਨ ਅਤੇ ਐਸ.ਪੀ ਰਾਜਪਾਲ ਸਿੰਘ ਨੇ ਵੀ ਆਪਣੇ ਸੰਬੋਧਨ ਵਿਚ ਕਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ। ਉਨਾਂ ਆਪਣਾ ਉਲੰਪਿਕ ਦਾ ਤਜੁਰਬਾ ਸਾਂਝਾ ਕਰਦਿਆਂ ਕਿਹਾ ਕਿ ਇਹ ਕਮਲਪ੍ਰੀਤ ਦੀ ਜਿੱਤ ਦਾ ਪਹਿਲਾ ਪੜਾਅ ਹੈ। ਉਨਾਂ ਕਿਹਾ ਕਿ ਕਮਲਪ੍ਰੀਤ ਨੂੰ ਉਲੰਪਿਕ ਵਿਲੇਜ਼ ਵਿਚ ਆਪਣੀ ਇਕਾਗਰਤਾ ਵੱਲ ਖਾਸ ਧਿਆਨ ਦੇਣਾ ਪਵੇਗਾ। ਕਿਉਂ ਜੋ ਇਸ ਦੌਰਾਨ ਜ਼ਿਆਦਾਤਰ ਖਿਡਾਰੀਆਂ ਦਾ ਮਨ ਡੋਲ ਜਾਂਦਾ ਹੈ ਅਤੇ ਉਨਾਂ ਨੂੰ ਹਾਰ ਦਾ ਮੁੰਹ ਦੇਖਣਾ ਪੈਂਦਾ ਹੈ। ਇਸ ਦੇ ਨਾਲ ਹੀ ਉਹਨਾ ਨੇ ਕਮਲਪ੍ਰੀਤ ਕੌਰ ਨੂੰ ਅਭਿਆਸ ਦੌਰਾਨ ਕਿਸੇ ਵੀ ਕਿਸਮ ਦੀ ਸੱਟ ਤੋਂ ਬਚ ਕੇ ਰਹਿਣ ਦੀ ਵੀ ਸਲਾਹ ਦਿੱਤੀ ਹੈ।ਇਸ ਮੌਕੇ ਹੋਰਨਾ ਤੋ ਇਲਾਵਾ ਐਸ.ਡੀ.ਐਮ ਗਿਦੜਬਾਹਾ ਓਮ ਪ੍ਰਕਾਸ਼, ਜ਼ਿਲਾ ਪ੍ਰਸ਼ੀਦ ਚੇਅਰਮੈਨ ਨਰਿੰਦਰ ਕਾਉਣੀ, ਜ਼ਿਲਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਸਾਬਕਾ ਜ਼ਿਲਾ ਕਾਂਗਰਸ ਪ੍ਰਧਾਨ ਗੁਰਦਾਸ ਗਿਰਧਰ, ਬਲਾਕ ਪ੍ਰਧਾਨ ਭਿੰਦਰ ਸ਼ਰਮਾ ਅਤੇ ਕਾਂਗਰਸ ਲੀਡਰ ਜਗਤਪਾਲ ਵੀ ਹਾਜ਼ਰ ਸਨ।

 

Tags: DC Sri Mukatsar Sahib , M K Aravind kumar , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD