Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੋਲੀ ਮੌਕੇ 'ਰੰਗਲਾ ਪੰਜਾਬ' ਮੁਹਿੰਮ ਤਹਿਤ ਲੋੜਵੰਦ ਪਰਿਵਾਰ ਦੀ ਜ਼ਿੰਦਗੀ 'ਚ ਰੰਗ ਭਰਨ ਦਾ ਨਿਮਾਣਾ ਯਤਨ

ਗੋਦ ਲਏ ਪਿੰਡ ਘੜੂੰਆਂ ਵਿਖੇ ਲੋੜਵੰਦ ਪਰਿਵਾਰ ਦਾ ਘਰ ਸਜਾਇਆ, ਫਰਨੀਚਰ ਕੀਤਾ ਭੇਟ

Web Admin

Web Admin

5 Dariya News

ਘੜੂੰਆਂ , 27 Mar 2021

Last updated on: Mar 27, 2021, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਪ੍ਰੋਫੈਸ਼ਨਲ ਐਜੂਕੇਸ਼ਨ ਦੇ ਖੇਤਰ 'ਚ ਜਿੱਥੇ ਵਿਦਿਆਰਥੀਆਂ ਨੂੰ ਸ਼ਾਨਦਾਰ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਉਥੇ ਹੀ ਸੰਸਥਾ ਹੋਣ ਦੇ ਨਾਤੇ ਸਮਾਜਿਕ ਪੱਧਰ 'ਤੇ ਵੱਖ-ਵੱਖ ਗਤੀਵਿਧੀਆਂ ਨਾਲ ਆਪਣਾ ਯੋਗਦਾਨ ਪਾ ਰਹੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋੜਵੰਦ ਪਰਿਵਾਰ ਦੀ ਜ਼ਿੰਦਗੀ 'ਚ ਰੰਗ ਅਤੇ ਖੁਸ਼ੀਆਂ ਭਰਨ ਦਾ ਨਿਮਾਣਾ ਯਤਨ ਕੀਤਾ ਗਿਆ ਹੈ। 'ਵਰਸਿਟੀ ਵੱਲੋਂ ਸੰਸਥਾਗਤ ਸਮਾਜਿਕ ਜ਼ਿੰਮੇਵਾਰੀ (ਆਈ.ਐਸ.ਆਰ) ਤਹਿਤ ਗੋਦ ਲਏ ਪਿੰਡ ਘੜੂੰਆਂ ਵਿਖੇ 9 ਮੈਂਬਰੀ ਲੋੜਵੰਦ ਪਰਿਵਾਰ ਦੇ ਘਰ ਦੀ ਮੁਰੰਮਤ ਕਰਵਾਉਣ ਦੇ ਨਾਲ-ਨਾਲ ਫਰਨੀਚਰ ਭੇਟ ਕੀਤਾ ਗਿਆ ਹੈ, ਜਿਸ 'ਚ ਅਲਮਾਰੀਆਂ, ਬੈੱਡ, ਕੁਰਸੀਆਂ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ। 'ਵਰਸਿਟੀ ਵੱਲੋਂ ਇਹ ਉਪਰਾਲਾ 'ਰੰਗਲਾ ਪੰਜਾਬ' ਮੁ ਹਿੰਮ ਅਧੀਨ ਕੀਤਾ ਗਿਆ ਹੈ, ਜਿਸ ਤਹਿਤ ਭਵਿੱਖ 'ਚ ਵੀ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ।ਇਸ ਸਬੰਧੀ ਗੱਲਬਾਤ ਕਰਦਿਆਂ ਪਰਿਵਾਰ ਦੇ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੇਸ਼ੇ ਵਜੋਂ ਪਹਿਲਾ ਉਹ ਟਰੱਕ ਡਰਾਇਵਰ ਸੀ। ਪਰ ਪਿਛਲੇ ਸਾਲ ਲੋਹੜੀ ਦੇ ਤਿਉਹਾਰ ਮੌਕੇ ਕਾਨਪੁਰ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਉਸਦੀ ਇੱਕ ਲੱਤ ਕੱਟੀ ਗਈ ਸੀ, ਜਿਸ ਤੋਂ ਬਾਅਦ ਉਹ ਕੋਈ ਵੀ ਕੰਮਕਾਜ ਕਰਨ ਤੋਂ ਅਸਮਰਥ ਹੋ ਗਿਆ। ਜਿਸ ਤੋਂ ਬਾਅਦ ਉਸਦਾ ਸਮੁੱਚਾ ਪਰਿਵਾਰ ਆਰਥਿਕ ਚਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਉਨ੍ਹਾਂ ਦੇ ਘਰ ਦੀ ਹਾਲਤ ਵੀ ਖਸਤਾ ਹੋ ਚੁੱਕੀ ਸੀ। ਉਨ੍ਹਾਂ ਦਸਿਆ ਕਿ ਉਸਦੇ ਪਿਤਾ ਭੋਲਾ ਸਿੰਘ ਵੀ ਮੋਢਾ ਅਤੇ ਬਾਂਹ ਟੁੱਟ ਜਾਣ ਕਰਕੇ ਹਸਪਤਾਲ 'ਚ ਜ਼ੇਰੇ ਇਲਾਜ ਹਨ। 

ਉਨ੍ਹਾਂ ਦੱਸਿਆ ਕਿ ਉਸਦੇ ਪਰਿਵਾਰ 'ਚ ਕੁੱਲ 9 ਜੀਅ ਹਨ, ਜਿਸ ਦੀ ਸਾਰੀ ਜ਼ਿੰਮੇਵਾਰੀ ਉਸਦੇ ਭਰਾ 'ਤੇ ਆ ਗਈ ਹੈ, ਜੋ ਆਪਣਾ ਗੁਜ਼ਾਰਾ ਦਿਹਾੜੀ ਕਰਕੇ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਕੋਲ ਇੱਕ ਲੜਕਾ ਅਤੇ ਇੱਕ ਲੜਕੀ ਹੈ ਅਤੇ ਉਸ ਦੇ ਭਰਾ ਕੋਲ ਤਿੰਨ ਲੜਕੀਆਂ ਹਨ। ਇਸ ਮੌਕੇ ਉਨ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਉਸਦੇ ਘਰ ਦੀ ਮੁਰੰਮਤ ਕਰਵਾਉਣ ਦੇ ਨਾਲ-ਨਾਲ ਲੋੜੀਂਦਾ ਫਰਨੀਚਰ ਵੀ ਭੇਂਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 'ਵਰਸਿਟੀ ਵੱਲੋਂ ਕਮਰਿਆਂ ਅਤੇ ਚਾਰਦਿਵਾਰੀ ਨੂੰ ਪੇਂਟ ਕਰਵਾਉਣ ਦੇ ਨਾਲ-ਨਾਲ ਖਿੜਕੀਆਂ ਅਤੇ ਦਰਵਾਜੇ ਵੀ ਲਗਾਏ ਗਏ ਹਨ।ਇਸ ਸਬੰਧੀ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੇ ਕਿਹਾ ਕਿ 'ਵਰਸਿਟੀ ਦਾ ਉਦੇਸ਼ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸਮਾਜ ਪ੍ਰਤੀ ਬਣਦੀ ਜ਼ਿੰਮੇਵਾਰੀ ਤਹਿਤ ਵੀ ਉਪਰਾਲੇ ਕੀਤੇ ਜਾਣ।ਉਨ੍ਹਾਂ ਦੱਸਿਆ ਕਿ 'ਵਰਸਿਟੀ ਵੱਲੋਂ ਕੈਂਪਸ ਨੇੜਲੇ ਛੇ ਪਿੰਡ ਗੋਦ ਲਏ ਗਏ ਹਨ, ਜਿਨ੍ਹਾਂ 'ਚ ਘੜੂੰਆਂ, ਬੱਤਾ, ਮਾਨਖੇੜੀ, ਮਾਮੂਪੁਰ, ਰੁੜਕੀ ਪੁਖਤਾ ਅਤੇ ਮਡੌਲੀ ਪਿੰਡਾਂ ਦੇ ਨਾਮ ਸ਼ਾਮਲ ਹਨ।'ਵਰਸਿਟੀ ਵੱਲੋਂ ਇਨ੍ਹਾਂ ਪਿੰਡਾਂ 'ਚ ਸਮੇਂ ਸਮੇਂ 'ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਾਲ-ਨਾਲ ਹਰ ਲੋੜਵੰਦ ਨੂੰ ਬਣਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਹੋਣ ਦੇ ਨਾਤੇ ਚੰਡੀਗੜ੍ਹ ਯੂਨੀਵਰਸਿਟੀ ਸਮਾਜਿਕ ਪੱਧਰ 'ਤੇ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD