Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ.ਸੀ. ਵੱਲੋਂ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੋਵਿਡ-19 ਟੀਕਾਕਰਨ ਕੈਂਪ ਦੀ ਸ਼ੁਰੂਆਤ

ਬੀ.ਆਰ.ਐਸ. ਨਗਰ ਵਿਖੇ ਕੌਸਲਰ ਸੀਮਾ ਕਪੂਰ ਨੇ ਵੀ ਕੀਤਾ ਕੈਂਪ ਦਾ ਆਯੋਜਨ

Web Admin

Web Admin

5 Dariya News

ਲੁਧਿਆਣਾ , 27 Mar 2021

Last updated on: Mar 27, 2021, 00:00 IST

ਘੱਟ ਸਮੇਂ ਵਿੱਚ ਵਾਇਰਸ ਦੀ ਲੜੀ ਨੂੰ ਤੋੜਨ ਅਤੇ ਵੱਡੀ ਆਬਾਦੀ ਨੂੰ ਵੈਕਸੀਨੇਸ਼ਨ ਲਗਾਉਣ ਲਈ ਵਿੱਢੀ ਗਈ ਮੁਹਿੰਮ 'ਵੈਕਸੀਨ ਐਟ ਡੋਰਸਟੈਪਸ' (ਬੂਹੇ 'ਤੇ ਵੈਕਸੀਨ) ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਮਾਡਲ ਟਾਊਨ ਐਕਸਟੈਨਸ਼ਨ ਖੇਤਰ ਦੇ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੋਵਿਡ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ।ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਐਸ.ਡੀ.ਐਮ. ਸ.ਅਮਰਿੰਦਰ ਸਿੰਘ ਮੱਲ੍ਹੀ ਦੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਵੱਲੋਂ ਵੈਕਸੀਨੇਸ਼ਨ ਲਈ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਟੀਕੇ ਦੀ ਮੰਗ ਨੂੰ ਪੂਰਾ ਕਰਨ ਲਈ ਕੈਂਪਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਵੈਕਸੀਨੇਸ਼ਨ ਕਰਾਉਣ ਤੋਂ ਝਿੱਜਕ ਰਹੇ ਸਨ ਪਰ ਹੁਣ ਲੋਕਾਂ ਦੇ ਘਰਾਂ ਨੇੜੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਨਤਾ ਵੱਲੋਂ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।ਸ੍ਰੀ ਸ਼ਰਮਾ ਨੇ ਕਿਹਾ ਕਿ 'ਵੈਕਸੀਨ ਐਟ ਡੋਰਸਟੈਪਸ' ਦੀ ਪਹਿਲ ਤਹਿਤ ਟੀਕਾਕਰਨ ਕੇਂਦਰ ਵਿਖੇ ਕਤਾਰ ਵਿੱਚ ਖੜਨ ਦੀ ਜਰੂਰਤ ਨਹੀਂ ਹੈ ਕਿਉਂਕਿ ਸਿਹਤ ਟੀਮਾਂ ਵਿਸ਼ੇਸ਼ ਖੇਤਰ/ਫੈਕਟਰੀਆਂ/ਪਿੰਡਾਂ/ਰਿਹਾਇਸ਼ੀ ਸੁਸਾਇਟੀਆਂ ਜਾਂ ਨਿੱਂਜੀ ਅਦਾਰਿਆਂ ਦਾ ਦੌਰਾ ਕਰਨਗੀਆਂ ਜਿਸ ਲਈ ਸਿਰਫ ਆਪਣੇ ਇਲਾਕਿਆਂ ਜਾਂ ਥਾਵਾਂ 'ਤੇ ਟੀਕਾਕਰਨ ਕੈਂਪ ਲਗਾਉਣ ਲਈ ਪ੍ਰਸ਼ਾਸ਼ਨ ਨੂੰ ਇੱਕ ਫੋਨ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਪ੍ਰਸ਼ਾਸਨ ਸਿਹਤ ਟੀਮਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ 'ਤੇ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਣ ਲਈ ਭੇਜੇਗਾ, ਜਿੱਥੋਂ ਇਹ ਕਾਲ ਆਵੇਗੀ।ਲੋਕਾਂ ਨੂੰ ਬੇਝਿੱਜਕ ਟੀਕੇ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਸ੍ਰੀ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਵਿਗਿਆਨੀਆਂ ਨੇ ਇਸ ਟੀਕੇ ਨੂੰ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਇਸ ਨੂੰ ਦੇਸ਼ ਪ੍ਰਤੀ ਸਮਾਜਕ ਜ਼ਿੰਮੇਵਾਰੀ ਮੰਨਦਿਆਂ ਸਾਨੂੰ ਮਹਾਂਮਾਰੀ ਤੋਂ ਕੀਮਤੀ ਜਾਨਾਂ ਬਚਾਉਣ ਲਈ ਜਲਦ ਹੀ ਇਹ ਟੀਕਾ ਲਗਵਾਉਣਾ ਚਾਹੀਦਾ ਹੈ.ਉਨ੍ਹਾਂ ਕਿਹਾ ਕਿ ਜਦੋਂ ਕੋਈ ਵੈਕਸੀਨ ਨਹੀਂ ਸੀ, ਲੋਕ ਵੱਡੀ ਗਿਣਤੀ ਵਿਚ ਨਿਰਾਸ਼ ਸਨ ਅਤੇ ਟੀਕੇ ਲਈ ਪ੍ਰਾਰਥਨਾ ਕਰ ਰਹੇ ਸਨ ਅਤੇ ਜਦੋਂ ਹੁਣ ਵੈਕਸੀਨ ਮੌਜੂਦ ਹੈ, ਤਾਂ ਲੋਕਾਂ ਨੂੰ ਇਸ ਮਹਾਂਮਾਰੀ ਦੇ ਵਿਰੁੱਧ ਜੰਗ ਜਿੱਤਣ ਲਈ ਵੈਕਸੀਨ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।ਲੋਕਾਂ ਨੂੰ ਤਹਿਦਲ ਨਾਲ ਸਮਰਥਨ ਦੀ ਮੰਗ ਕਰਦਿਆਂ ਨਿਗਮ ਕੌਂਸਲਰ ਮਮਤਾ ਆਸ਼ੂ ਨੇ ਭਾਈ ਰਣਧੀਰ ਸਿੰਘ ਨਗਰ ਵਿਖੇ ਹਾਊਸਿੰਗ ਬੋਰਡ ਕਲੋਨੀ ਵਿਖੇ ਅਜਿਹੇ ਹੀ ਇੱਕ ਹੋਰ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਕਾਂ ਲਈ ਇਹ ਸਭ ਤੋਂ ਉੱਤਮ ਪ੍ਰਣਾਲੀ ਹੈ ਕਿਉਂਕਿ ਕਤਾਰ ਵਿੱਚ ਖੜੇ ਹੋਣ ਅਤੇ ਸਮਾਂ ਬਰਬਾਦ ਕਰਨ ਦੀ ਬਜਾਏ ਸਿਹਤ ਟੀਮਾਂ ਉਨ੍ਹਾਂ ਦੇ ਘਰ ਜਾ ਕੇ ਟੀਕੇ ਲਗਾਉਣਗੀਆਂ। ਉਨ੍ਹਾਂ ਇਲਾਕਾ ਕੌਂਸਲਰ ਸੀਮਾ ਕਪੂਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਕਪੂਰ ਨੂੰ ਵੀ ਇਸ ਵਿਸ਼ੇਸ਼ ਕੈਂਪ ਦੇ ਆਯੋਜਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁਬਾਰਵਾਦ ਦਿੱਤੀ।ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਵੀ ਲੋਕਾਂ ਨੂੰ ਅੱਗੇ ਆ ਕੇ ਦਿਲੋਂ ਟੀਕੇ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਐਨ.ਜੀ.ਓ, ਉਦਯੋਗਿਕ ਸੰਸਥਾਵਾਂ, ਮੈਰਿਜ ਪੈਲੇਸ/ਰੈਸਟੋਰੈਂਟ/ਹੋਟਲ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਅਸੀਂ ਆਪਣੇ ਸਮਾਜ ਵਿਚੋਂ ਕੋਵਿਡ-19 ਨੂੰ ਪੂਰੀ ਤਰ੍ਹਾਂ ਖਤਮ ਕਰ ਸਕਾਂਗੇ।ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿਚ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸੱਕਤਰ ਲਾਲੀ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜ਼ਿਲ੍ਹਾ ਲੋਕ ਸੰਪਰਕ ਅਫਸਰ ਪੁਨੀਤ ਪਾਲ ਸਿੰਘ ਗਿੱਲ, ਨਿਤਿਨ ਟੰਡਨ, ਅਮਨ ਮਹਿਰਾ, ਬਿੱਟੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , PYDB , DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Punjab Fights Corona , Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD