Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਛੋਟੇ ਕਿਸਾਨ ਕਣਕ ਅਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ : ਸੁਖਬਿੰਦਰ ਸਿੰਘ ਸਰਕਾਰੀਆ

ਸੁੱਖ ਸਰਕਾਰੀਆ ਵਲੋਂ ਛੋਟੇ ਕਿਸਾਨਾਂ ਨੂੰ ਮੋਬਾਇਲ ਵੈਂਡਿੰਗ ਈ-ਕਾਰਟ ਵੰਡੇ

Web Admin

Web Admin

5 Dariya News

ਅੰਮ੍ਰਿਤਸਰ , 27 Mar 2021

Last updated on: Mar 27, 2021, 00:00 IST

ਅੱਜ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀੳਲੋਜੀ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬਾਗਬਾਨੀ ਦੇ ਦਫ਼ਤਰ ਵੇਰਕਾ ਬਾਈਪਾਸ ਵਿਖੇ 8 ਮੋਬਾਇਲ ਵੈਂਡਿੰਗ ਈ-ਕਾਰਟ ਛੋਟੇ ਅਤੇ ਮਹਿਲਾ ਕਿਸਾਨਾਂ ਨੂੰ ਹਰੀ ਝੰਡੀ ਦੇ ਕੇ ਤੋਰਿਆ ਗਿਆ। ਇਸ ਮੌਕੇ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ ਤਹਿਤ ਇਹ ਵੈਂਡਿੰਗ ਈ ਕਾਰਟ ਦਿੱਤੇ ਹਨ। ਉਨਾਂ ਕਿਹਾ ਕਿ ਪਿਛਲੇ ਦਿਨੀ ਕੋਵਿਡ ਦੇ ਦਿਨਾਂ ਵਿੱਚ ਛੋਟੇ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਛੋਟੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਉਪਰਾਲਾ ਕੀਤਾ ਹੈ ਤਾਂ ਜੋ ਕਿਸਾਨ ਆਪਣੀਆਂ ਸਬਜ਼ੀਆਂ ਆਦਿ ਆਪ ਵੇਚ ਸਕਣ। ਉਨਾਂ ਕਿਹਾ ਕਿ ਇਸ ਵਿੱਚ 1 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹਾਂ ਤਾਂ ਜੋ ਕਿਸਾਨ ਇਹ ਮੋਬਾਇਲ ਵੈਂਡਿੰਗ ਈ-ਕਾਰਟ ਆਸਾਨੀ ਨਾਲ ਖਰੀਦ ਸਕਣਗੇ। ਸ: ਸਰਕਾਰੀਆ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਛੋਟੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਹਮੇਸ਼ਾ ਤੱਤਪਰ ਹੈ। ਉਨਾਂ ਦੱਸਿਆ ਕਿ ਇਸ ਸਕੀਮ ਵਿੱਚ ਮਹਿਲਾ ਕਿਸਾਨਾਂ ਨੂੰ ਈ ਕਾਰਟ ਪਹਿਲ ਦੇ ਆਧਾਰ ਤੇ ਦਿੱਤੇ ਜਾਣਗੇ। ਸ: ਸਰਕਾਰੀਆ ਨੇ ਛੋਟੇ ਕਿਸਾਨਾਂ ਨੂੰ ਕਣਕ ਅਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਦੀ ਕਾਸ਼ਤ ਲਾਉਣ ਤੇ ਜ਼ੋਰ ਦਿੱਤਾ ਤਾਂ ਜੋ ਚੋਖੀ ਕਮਾਈ ਹੋ ਸਕੇ। ਉਨਾਂ ਕਿਹਾ ਕਿ ਜਿਥੇ ਕਿਸਾਨ ਨੂੰ ਆਪਣੀ ਉਪਜ ਵੇਚਣ ਦਾ ਫਾਇਦਾ ਹੋਵੇਗਾ ਉਥੇ ਖਪਤਕਾਰ ਨੂੰ ਤਾਜੀਆਂ ਸਬਜ਼ੀਆਂ ਅਤੇ ਫਲ -ਫਰੂਟ ਵਾਜਬ ਰੇਟ ਤੇ ਮਿਲ ਸਕਣਗੇ। ਇਸ ਉਪਰੰਤ ਕੈਬਨਿਟ ਮੰਤਰੀ ਨੇ ਨਾਥ ਆਡੀਟੋਰੀਅਮ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਨੇ ਦੱਸਿਆ ਕਿ ਆਡੀਟੋਰੀਅਮ ਦੇ ਉਦਘਾਟਨ ਨਾਲ ਅਸੀਂ ਛੇਤੀ ਹੀ ਜਿੰਮੀਦਾਰਾਂ ਨੂੰ ਟ੍ਰੇਨਿੰਗ ਦੇ ਕੇ ਨਾਖਾਂ ਦੇ ਬਾਗ ਸਬੰਧੀ ਜਾਗਰੂਕ ਕਰਾਂਗੇ।  ਇਸ ਮੌਕੇ ਜਤਿੰਦਰ ਸਿੰਘ ਜ਼ਿਲਾ ਬਾਗਬਾਨੀ ਅਫ਼ਸਰ, ਹਰਵਿੰਦਰ ਸਿੰਘ, ਸੁਖਬੀਰ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਕੌਰ ਅਤੇ ਕੰਵਜੀਤ ਸਿੰਘ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD