Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਮਿਲ ਕੇ ਚੁੱਕ ਰਿਹੈ ਸਾਰਥਕ ਕਦਮ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵਲੋਂ ਭੇਜੀ ਗਈ ਮਾਹਰ ਡਾਕਟਰਾਂ ਦੀ ਟੀਮ ਨੂੰ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਤੋਂ ਕਰਵਾਇਆ ਜਾਣੂ

Web Admin

Web Admin

5 Dariya News

ਹੁਸ਼ਿਆਰਪੁਰ , 28 Mar 2021

Last updated on: Mar 28, 2021, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਮਿਲ ਕੇ ਸਾਰਥਕ ਕਦਮ ਉਠਾਏ ਜਾ ਰਹੇ ਹਨ। ਜਿਥੇ ਜ਼ਿਲ੍ਹੇ ਵਿੱਚ ਕੋਵਿਡ ਟੈਸਟਿੰਗ ਨੂੰ ਵਧਾਇਆ ਗਿਆ ਹੈ ਉਥੇ ਲਾਭਪਾਤਰੀਆਂ ਦੇ ਟੀਕਾਕਰਨ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬ ਸਰਕਾਰ ਵਲੋਂ ਭੇਜੀ ਗਈ ਮਾਹਰ ਡਾਕਟਰਾਂ ਦੀ ਟੀਮ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਡਾ. ਵਿਸ਼ਵ ਮੋਹਨ, ਡਾ. ਆਰ.ਪੀ.ਐਸ. ਸੀਬਿਆ, ਡਾ. ਅਮਰ, ਡਾ. ਪਰਮਿੰਦਰ ਕੁਮਾਰ ਤੋਂ ਇਲਾਵਾ ਹੋਰ ਡਾਕਟਰ ਅਤੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਨਾਲ ਕੋਵਿਡ ਸਬੰਧੀ ਜ਼ਿਲ੍ਹੇ ਦੇ ਹਾਲਾਤਾਂ ’ਤੇ ਚਰਚਾ ਕਰਦੇ ਹੋਏ ਉਨ੍ਹਾਂ ਨੂੰ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਜ਼ਿਲ੍ਹੇ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਸਬੰਧੀ ਕੀਤੇ ਗਏ ਕੰਮਾਂ ਬਾਰੇ ਦੱਸਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨਾਲ ਮੀਟਿੰਗ ਉਪਰੰਤ ਡਾਕਟਰਾਂ ਦੀ ਟੀਮ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਤੋਂ ਬਾਅਦ ਸੰਤੁਸ਼ਟੀ ਪ੍ਰਗਟ ਕਰਦਿਆਂ ਮਾਹਰ ਟੀਮ ਦੇ ਡਾ.ਵਿਸ਼ਵ ਮੋਹਨ, ਡਾ. ਆਰ.ਪੀ.ਐਸ. ਸੀਬਿਆ, ਡਾ. ਅਮਰ, ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਰਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਲੋਕਾਂ ਦੇ ਇਲਾਜ ਤੇ ਬਚਾਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ’ਤੇ ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਜ਼ਿਲਿ੍ਹਆਂ ਦਾ ਦੌਰਾ ਕਰ ਰਹੀ ਹੈ ਜਿਥੇ ਕੋਵਿਡ ਸਬੰਧੀ ਕੇਸਾਂ ਵਿੱਚ ਵਾਧਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਮਾਹਰ ਡਾਕਟਰਾਂ ਦੇ ਦੌਰੇ ਦਾ ਟੀਚਾ ਲੋਕਲ ਸਿਹਤ ਵਿਭਾਗ ਦੀ ਟੀਮ ਨਾਲ ਚਰਚਾ ਕਰਕੇ ਇਲਾਜ ਦੀ ਪ੍ਰਕ੍ਰਿਆ ਨੂੰ ਹੋਰ ਬੇਹਤਰ ਬਨਾਉਣਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਦਵਾਈਆਂ ਨੂੰ ਲੈ ਕੇ ਇਲਾਜ ਲਈ ਸਾਰੀਆਂ ਸੁਵਿਧਾਵਾਂ ਉਪਲਬੱਧ ਹਨ ਅਤੇ ਸਾਰਾ ਸਟਾਫ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਦੇ ਨਾਲ-ਨਾਲ ਸਰਕਾਰ ਦੁਆਰਾ ਇਲਾਜ ਸਬੰਧੀ ਜਾਰੀ ਪ੍ਰੋਟੋਕੋਲ ਨੂੰ ਨਿਭਾਅ ਰਿਹਾ ਹੈ।ਡਾ. ਵਿਸ਼ਵ ਮੋਹਨ ਤੇ ਡਾ. ਆਰ.ਪੀ.ਐਸ. ਸੀਬਿਆ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮਰੀਜ਼ਾਂ ਵਿੱਚ ਜਦ ਕੋਵਿਡ ਦੇ ਲੱਛਣ ਹੋਣ ਤਾਂ ਉਹ ਆਪਣਾ ਟੈਸਟ ਜ਼ਰੂਰ ਕਰਵਾਉਣ ਅਤੇ ਸਮੱਸਿਆ ਆਉਣ ’ਤੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜ਼ਰੂਰ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮਰੀਜ ਕਾਫ਼ੀ ਦੇਰੀ ਨਾਲ ਹਸਪਤਾਲ ਪਹੁੰਚਦਾ ਹੈ ਤਾਂ ਕਈ ਵਾਰ ਇਲਾਜ ਕਰ ਪਾਉਣਾ ਸੰਭਵ ਨਹੀਂ ਹੁੰਦਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਤੋਂ ਬਚਾਅ ਸਬੰਧੀ ਸਮੇਂ-ਸਮੇਂ ’ਤੇ ਸਿਹਤ ਵਿਭਾਗ ਵਲੋਂ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਮਾਸਕ ਨੂੰ ਆਪਣੇ ਜੀਵਨ ਦਾ ਹਿੱਸਾ ਬਨਾਉਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਘਰ ਤੋਂ ਬਾਹਰ ਨਿਕਲਦੇ ਸਮੇਂ ਜਾਂ ਕਿਸੇ ਨਾਲ ਗੱਲ ਕਰਦੇ ਸਮੇਂ ਹਮੇਸ਼ਾਂ ਮਾਸਕ ਦਾ ਪ੍ਰਯੋਗ ਕਰਨ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ ਅਤੇ ਸਮੇਂ-ਸਮੇਂ ਸਿਰ ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ਰ ਨਾਲ ਚੰਗੀ ਤਰ੍ਹਾਂ ਸਾਫ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇਨ੍ਹਾਂ ਨਿਯਮਾਂ ਦਾ ਸਹੀ ਪਾਲਣਾ ਕਰੀਏ ਤਾਂ ਕੋਵਿਡ ਵਰਗੀ ਮਹਾਮਾਰੀ ਤੋਂ ਕਾਫ਼ੀ ਹੱਦ ਤੱਕ ਬੱਚ ਸਕਦੇ ਹਾਂ।ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਕੋਵਿਡ ਬਚਾਅ ਸਬੰਧੀ ਵੈਕਸੀਨ ਦੇਣ ਦਾ ਕੰਮ ਸ਼ੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ 71 ਹਜਾਰ ਤੋਂ ਵੱਧ ਲੋਕਾਂ ਨੇ ਡੋਜ਼ ਲੈ ਲਈ ਹੈ। ਉਨ੍ਹਾਂ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਜਲਦ ਤੋਂ ਜਲਦ ਕੋਵਿਡ ਦੀ ਡੋਜ਼ ਨੂੰ ਲੈਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਕੋਵਿਡ ਵੈਕਸੀਨ ਲਗਵਾ ਸਕਦਾ ਹੈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਡਾ. ਸੈਲੇਸ਼ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।  

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD