Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ : ਬਲਬੀਰ ਸਿੰਘ ਸਿੱਧੂ

ਸਿਹਤ ਸੁਰੱਖਿਆ ਲਈ ਕੋਵਿਡ-19 ਟੀਕਾ ਲਗਵਾਓ: ਸਿਹਤ ਮੰਤਰੀ ਦੀ ਲੋਕਾਂ ਨੂੰ ਅਪੀਲ

Web Admin

Web Admin

5 Dariya News

ਚੰਡੀਗੜ੍ਹ , 28 Mar 2021

Last updated on: Mar 28, 2021, 00:00 IST

ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾਵੇਗਾ।ਕੋਵਿਡ-19 ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲੱਬਧ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਹੁਣ ਤੱਕ ਤਕਰੀਬਨ 7 ਲੱਖ ਆਬਾਦੀ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਲੋਕਾਂ ਦੇ ਦਰ ’ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ/ਹਸਪਤਾਲਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਵਿੱਥ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰਾਂ ਪਾਲਣਾ ਕਰਦਿਆਂ, ਕੀਤੀਆਂ ਜਾਂਦੀਆਂ ਹਨ।ਉਨਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਜਲਦ ਤੋਂ ਜਲਦ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਅਜਿਹੇ ਕੇਂਦਰਾਂ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਮੁਹਿੰਮ ਅਧੀਨ ਕਵਰ ਕੀਤਾ ਜਾ ਸਕੇ।ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। 

ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ।ਟੀਕੇ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿਚ ਦੋ ਕੋਵਿਡ-19 ਟੀਕਿਆਂ ਅਰਥਾਤ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਦੋਵੇਂ ਟੀਕੇ ਸੁਰੱਖਿਅਤ ਹਨ ਅਤੇ ਭਾਰਤ ਵਿੱਚ ਲਗਭਗ 40 ਮਿਲੀਅਨ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਦੋਂਕਿ ਪੰਜਾਬ ਵਿਚ 27 ਮਾਰਚ ਤੱਕ ਕੱੁਲ  2,96,593 ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 98,496 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।ਉਨਾਂ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਅਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਕੁੱਲ 3,92,415 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ।ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ  ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ 'selfregistration.cowin.gov.in' ਜਾਂ ਆਰੋਗਿਆ ਸੇਤੂ ਐਪ ’ਤੇ ਰਜਿਸਟਰ ਕਰ ਸਕਦਾ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ।ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। 

 

Tags: Balbir Singh Sidhu , Congress , Punjab Congress , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD