Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਵਰਗ ਦਾ ਕੋਈ ਵੀ ਵਿਅਕਤੀ ਕੋਵਿਡ ਬਚਾਅ ਸਬੰਧੀ ਲਗਵਾ ਸਕਦਾ ਹੈ ਵੈਕਸੀਨੇਸ਼ਨ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਸਿਵਲ ਹਸਪਤਾਲ ’ਚ ਲਗਵਾਈ ਕੋਵਿਡ ਵੈਕਸੀਨ ਦੀ ਪਹਿਲੀ ਡੋਜ

Web Admin

Web Admin

5 Dariya News

ਹੁਸ਼ਿਆਰਪੁਰ , 28 Mar 2021

Last updated on: Mar 28, 2021, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਯੋਗ ਲਾਭਪਾਤਰੀਆਂ ਨੂੰ ਆਪਣੇ ਨਜ਼ਦੀਕੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਵਰਗ ਦਾ ਕੋਈ ਵੀ ਵਿਅਕਤੀ ਟੀਕਾਕਰਨ ਕਰਵਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿੱਚ ਪਰਿਵਾਰ ਸਮੇਤ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਂਦੇ ਹੋਏ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਲਈ ਅੱਗੇ ਆਉਣ ਜੋ ਕਿ ਮੌਜੂਦਾ ਸਮੇਂ ਲਈ ਬਹੁਤ ਜ਼ਰੂਰੀ ਹੈ।ਲੋਕਾਂ ਨੂੰ ਬੇਝਿਜਕ ਟੀਕਾਕਰਨ ਨੂੰ ਅਪਨਾਉਣ ਦੀ ਅਪੀਲ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਵਿਗਿਆਨਕਾਂ ਨੇ ਇਸ ਵੈਕਸੀਨ ਨੂੰ ਵਿਕਸਿਤ ਕਰਨ ਵਿੱਚ ਕੋਈ ਕਮੀ ਨਹੀਂ ਛੱਡੀ ਹੈ ਅਤੇ ਦੇਸ਼ ਪ੍ਰਤੀ ਸਮਾਜਿਕ ਜ਼ਿੰਮੇਦਾਰੀ ਮੰਨਦੇ ਹੋਏ ਸਾਨੂੰ ਮਹਾਮਾਰੀ ਤੋਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਜਲਦ ਹੀ ਵੈਕਸੀਨ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯਤਨਾਂ ਨਾਲ ਅਸੀਂ ਕੋਵਿਡ-19 ਨੂੰ ਪੂਰੀ ਤਰ੍ਹਾਂ ਖਤਮ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਇਕ ਬਹੁਤ ਹੀ ਸਰਲ ਤੇ ਸੁਰੱਖਿਅਤ ਪ੍ਰਕ੍ਰਿਆ ਹੈ।ਜ਼ਿਲ੍ਹੇ ਵਿੱਚ ਚੱਲ ਰਹੇ ਟੀਕਾਕਰਨ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਵੱਖ-ਵੱਖ ਸਥਾਨਾਂ ’ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ 60 ਤੋਂ ਵੱਧ ਸੈਸ਼ਨ ਸਾਈਟਾਂ ’ਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਜਦਕਿ ਜ਼ਿਲ੍ਹੇ ਵਿੱਚ 18 ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਦੀ 73827 ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 8147 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਅਤੇ 3570 ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ। ਇਸੇ ਤਰ੍ਹਾਂ 9861 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਅਤੇ 3505 ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ ਜਦਕਿ 60 ਸਾਲ ਜਾਂ ਇਸ ਤੋਂ ਵੱਧ ਉਮਰ ਅਤੇ 45 ਤੋਂ 59 ਸਾਲ ਦੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਕੁੱਲ 48744 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਐਤਵਾਰ ਨੂੰ 2059 ਡੋਜ਼ਾਂ ਲਗਾਈਆਂ ਗਈਆਂ ਹਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD