Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਹਿਲੀ ਅਪ੍ਰੈਲ ਤੋਂ ਚਲਾਈ ਜਾਵੇਗੀ ਸਪੈਸ਼ਲ ਟੀਕਾਕਰਣ ਮੁਹਿੰਮ : ਭਾਰਤ ਭੂਸ਼ਣ ਆਸ਼ੂ

ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਦੀ ਕੀਤੀ ਜਾਵੇਗੀ ਵੈਕਸੀਨੇਸ਼ਨ

Web Admin

Web Admin

5 Dariya News

ਲੁਧਿਆਣਾ , 28 Mar 2021

Last updated on: Mar 28, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਸਨੀਕਾਂ ਦੇ ਲਾਭ ਲਈ ਜ਼ਿਲ੍ਹਾ ਲੁਧਿਆਣਾ ਵਿਖੇ 1 ਅਪ੍ਰੈਲ, 2021 ਤੋਂ ਇੱਕ ਸਪੈਸ਼ਲ ਟੀਕਾਕਰਣ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਕੈਂਪ ਲਗਾਏ ਜਾਣਗੇ, ਕਿਉਂਕਿ 80 ਤੋਂ ਵੱਧ ਨਿੱਜੀ ਅਤੇ 71 ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਟੀਕਾਕਰਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।ਉਨ੍ਹਾਂ ਇਹ ਗੱਲ ਅੱਜ ਸਥਾਨਕ ਬੱਚਤ ਭਵਨ ਵਿਖੇ ਇਸ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਗਿੱਲ, ਸੀ.ਆਈ.ਸੀ.ਯੂ. ਦੇ ਪ੍ਰਧਾਨ ਸ. ਉਪਕਾਰ ਸਿੰਘ ਆਹੂਜਾ, ਜਨਰਲ ਸਕੱਤਰ ਪੰਕਜ ਸ਼ਰਮਾ, ਡਾ ਐਸ.ਬੀ. ਪਾਂਧੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ 'ਵੈਕਸੀਨ ਐਟ ਡੋਰਸੈਟੈਪਸ' ਮੁਹਿੰਮ ਤਹਿਤ ਵਾਇਰਸ ਦੀ ਲੜੀ ਨੂੰ ਤੋੜਨ ਲਈ ਥੋੜੇ ਸਮੇਂ ਵਿੱਚ ਵੱਡੀ ਅਬਾਦੀ ਦੇ ਟੀਕੇ ਲਗਾਉਣ ਲਈ, ਜ਼ਿਲ੍ਹੇ ਦੇ ਸਾਰੇ ਇਲਾਕਿਆਂ ਵਿੱਚ ਸਪੈਸ਼ਲ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਮਮਤਾ ਆਸ਼ੂ ਦੇ ਯਤਨਾਂ ਸਦਕਾ ਪਹਿਲਾ ਅਜਿਹਾ ਕੈਂਪ 26 ਮਾਰਚ ਨੂੰ ਸ਼ਹਿਰ ਦੇ ਪ੍ਰਤਾਪ ਨਗਰ ਖੇਤਰ ਵਿੱਚ ਲਗਾਇਆ ਗਿਆ ਸੀ, ਕੱਲ੍ਹ ਵੀ ਦੋ ਅਜਿਹੇ ਕੈਂਪ ਲਗਾਏ ਗਏ ਸਨ ਅਤੇ ਅੱਜ 8 ਅਜਿਹੇ ਕੈਂਪ ਲੁਧਿਆਣਾ ਵਿੱਚ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਲੋਕ ਆਪਣੇ-ਆਪਣੇ ਖੇਤਰਾਂ ਵਿਚ ਅਜਿਹੇ ਕੈਂਪ ਲਗਾਉਣ ਲਈ ਅੱਗੇ ਆ ਰਹੇ ਹਨ, ਜੋ ਇਕ ਸਕਾਰਾਤਮਕ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਸਨੀਕ ਟੀਕਾ ਲਗਵਾਉਣ ਤੋਂ ਝਿਜਕ ਰਹੇ ਸਨ ਪਰ ਹੁਣ ਲੋਕਾਂ ਦੇ ਘਰਾਂ ਦੇ ਨੇੜੇ ਟੀਕਾ ਲਗਵਾਇਆ ਜਾ ਰਿਹਾ ਹੈ, ਜਨਤਾ ਵੱਲੋਂ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ 'ਵੈਕਸੀਨ ਐਟ ਡੋਰਸਟੈਪਸ' ਮੁਹਿੰਮ ਤਹਿਤ ਟੀਕਾਕਰਨ ਕੇਂਦਰ ਵਿਖੇ ਕਤਾਰ ਵਿੱਚ ਖੜਨ ਦੀ ਜਰੂਰਤ ਨਹੀਂ ਹੈ ਕਿਉਂਕਿ ਸਿਹਤ ਟੀਮਾਂ ਵਿਸ਼ੇਸ਼ ਖੇਤਰ/ਫੈਕਟਰੀਆਂ/ਪਿੰਡਾਂ/ਰਿਹਾਇਸ਼ੀ ਸੁਸਾਇਟੀਆਂ ਜਾਂ ਨਿੱਂਜੀ ਅਦਾਰਿਆਂ ਦਾ ਦੌਰਾ ਕਰਨਗੀਆਂ ਜਿਸ ਲਈ ਸਿਰਫ ਆਪਣੇ ਇਲਾਕਿਆਂ ਜਾਂ ਥਾਵਾਂ 'ਤੇ ਟੀਕਾਕਰਨ ਕੈਂਪ ਲਗਾਉਣ ਲਈ ਪ੍ਰਸ਼ਾਸ਼ਨ ਨੂੰ ਇੱਕ ਫੋਨ ਕਰਨ ਦੀ ਲੋੜ ਹੈ।ਡਿਪਟੀ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਪ੍ਰਸ਼ਾਸਨ ਸਿਹਤ ਟੀਮਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ 'ਤੇ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਣ ਲਈ ਭੇਜੇਗਾ, ਜਿੱਥੋਂ ਇਹ ਕਾਲ ਆਵੇਗੀ। ਲੋਕਾਂ ਨੂੰ ਬੇਝਿੱਜਕ ਟੀਕੇ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਸ੍ਰੀ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਵਿਗਿਆਨੀਆਂ ਨੇ ਇਸ ਟੀਕੇ ਨੂੰ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਇਸ ਨੂੰ ਦੇਸ਼ ਪ੍ਰਤੀ ਸਮਾਜਕ ਜ਼ਿੰਮੇਵਾਰੀ ਮੰਨਦਿਆਂ ਸਾਨੂੰ ਮਹਾਂਮਾਰੀ ਤੋਂ ਕੀਮਤੀ ਜਾਨਾਂ ਬਚਾਉਣ ਲਈ ਜਲਦ ਹੀ ਇਹ ਟੀਕਾ ਲਗਵਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਕੋਈ ਵੈਕਸੀਨ ਨਹੀਂ ਸੀ, ਲੋਕ ਵੱਡੀ ਗਿਣਤੀ ਵਿਚ ਨਿਰਾਸ਼ ਸਨ ਅਤੇ ਟੀਕੇ ਲਈ ਪ੍ਰਾਰਥਨਾ ਕਰ ਰਹੇ ਸਨ ਅਤੇ ਜਦੋਂ ਹੁਣ ਵੈਕਸੀਨ ਮੌਜੂਦ ਹੈ, ਤਾਂ ਲੋਕਾਂ ਨੂੰ ਇਸ ਮਹਾਂਮਾਰੀ ਦੇ ਵਿਰੁੱਧ ਜੰਗ ਜਿੱਤਣ ਲਈ ਵੈਕਸੀਨ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਸਨੀਕ ਆਪਣੇ ਇਲਾਕਿਆਂ ਵਿੱਚ ਕੈਂਪ ਲਗਾਉਣ ਲਈ ਆਪਣੇ ਕੌਂਸਲਰ/ਸਰਪੰਚ, ਖੇਤਰ ਦੇ ਐਸ.ਡੀ.ਐਮ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਸਿਵਲ ਸਰਜਨ ਦਫਤਰ ਆਦਿ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਸਨੀਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ 'ਤੇ ਕੈਂਪ ਦੇ ਸੰਬੰਧ ਵਿਚ ਸਵਾਲ ਭੇਜ ਸਕਦੇ ਹਨ।ਬਾਅਦ ਵਿਚ, ਕੈਬਨਿਟ ਮੰਤਰੀ ਵੱਲੋਂ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ, ਗਊਸ਼ਾਲਾ ਰੋਡ 'ਤੇ ਕੇ.ਡੀ.ਐਮ. ਸਕੂਲ ਅਤੇ ਹੈਬੋਵਾਲ ਵਿਖੇ ਚੱਲ ਰਹੇ ਕੈਂਪਾਂ ਦਾ ਦੌਰਾ ਕੀਤਾ ਅਤੇ ਇਲਾਕਾ ਵਾਸੀਆਂ ਨਾਲ ਗੱਲਬਾਤ ਕੀਤੀ।

 

Tags: Bharat Bhushan Ashu , Congress , Punjab Congress , Ludhiana , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD