Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਹੋਲੀ ਦੇ ਤੋਹਫੇ ਵਜੋਂ, ਸਿੱਧਵਾਂ ਨਹਿਰ ਬ੍ਰਿਜ ਕੱਲ ਵਹੀਕਲਾਂ ਦੀ ਆਵਾਜਾਈ ਲਈ ਜਾਵੇਗਾ ਖੋਲਿਆ : ਭਾਰਤ ਭੂਸ਼ਣ ਆਸ਼ੂ

ਕਿਹਾ! ਬ੍ਰਿਜ ਦੇ ਨਿਰਮਾਣ ਦਾ ਕੰਮ ਤੈਅ ਸਮੇਂ ਤੋਂ ਪਹਿਲਾਂ ਹੋਇਆ ਪੂਰਾ

Web Admin

Web Admin

5 Dariya News

ਲੁਧਿਆਣਾ , 28 Mar 2021

Last updated on: Mar 28, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ ਵਸਨੀਕਾਂ ਦੀ ਭਲਾਈ ਅਤੇ ਹੋਲੀ ਦੇ ਤੋਹਫ਼ੇ ਵਜੋਂ ਭਾਈ ਰਣਧੀਰ ਸਿੰਘ ਨਗਰ ਨੂੰ ਸਰਾਭਾ ਨਗਰ ਨਾਲ ਜੋੜਨ ਵਾਲਾ ਸਿੱਧਵਾਂ ਨਹਿਰ ਦਾ ਪੁਲ ਕੱਲ੍ਹ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਇਹ ਖੁਲਾਸਾ ਅੱਜ ਬਾਅਦ ਦੁਪਹਿਰ ਬ੍ਰਿਜ ਵਾਲੀ ਥਾਂ 'ਤੇ ਮੁਕੰਮਲ ਹੋਏ ਕੰਮ ਦਾ  ਨਿਰੀਖਣ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸੁਪਰਇਨਟੈਂਡਿੰਗ ਇੰਜੀਨੀਅਰ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਰਾਹੁਲ ਗਗਨੇਜਾ, ਕਾਰਜਕਾਰੀ ਇੰਜੀਨੀਅਰ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਰਮਨ ਕੌਸ਼ਲ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਸ ਪੁਲ ਦਾ ਨਿਰਮਾਣ 23 ਦਸੰਬਰ, 2020 ਨੂੰ ਸ਼ੁਰੂ ਹੋਇਆ ਸੀ ਅਤੇ ਕੱਲ੍ਹ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਸਿੰਜਾਈ ਵਿਭਾਗ ਅਤੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਅਧਿਕਾਰੀਆਂ ਨੂੰ ਵੀ ਇਸ ਪ੍ਰਾਜੈਕਟ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਰਹੀ ਹੈ ਕਿਉਂਕਿ ਵਾਹਨਾਂ ਦੀ ਆਵਾਜਾਈ ਵਿੱਚ ਵਾਧਾ ਹੋਣ ਕਾਰਨ ਇਸ ਬ੍ਰਿਜ 'ਤੇ ਜਾਮ ਲੱਗਿਆ ਰਹਿੰਦਾ ਸੀ।ਉਨ੍ਹਾਂ ਅੱਗੇ ਦੱਸਿਆ ਕਿ ਭਾਈ ਰਣਧੀਰ ਸਿੰਘ ਨਗਰ ਨੂੰ ਸਰਾਭਾ ਨਗਰ (ਐਮ.ਸੀ.}ੋਨ ਡੀ ਦਫਤਰ ਨੇੜੇ) ਨਾਲ ਜੋੜਨ ਵਾਲੇ ਸਿੱਧਵਾਂ ਨਹਿਰ ਦੇ ਪੁਲ ਦੀ ਉਸਾਰੀ 1.40 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਇਹ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੁਆਰਾ ਫੰਡ ਕੀਤਾ ਗਿਆ ਸੀ ਅਤੇ ਪੰਜਾਬ ਸਿੰਚਾਈ ਵਿਭਾਗ ਦੁਆਰਾ ਚਲਾਇਆ ਗਿਆ ਸੀ ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਨਵਾਂ ਸਿੱਧਵਾਂ ਨਹਿਰ ਦਾ ਪੁਲ ਮੌਜੂਦਾ 4 ਮੀਟਰ ਤੋਂ 9 ਮੀਟਰ ਚੌੜਾ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਇਲਾਕਾ ਵਾਸੀਆਂ ਨੂੰ ਕਾਫ਼ੀ ਹੱਦ ਤੱਕ ਲਾਭ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੱਖੋਵਾਲ ਰੋਡ ਰੇਲ ਅੰਡਰ ਬ੍ਰਿਜ (ਆਰ.ਯੂ.ਬੀ) ਅਤੇ ਰੇਲ ਓਵਰ ਬ੍ਰਿਜ (ਆਰ.ਓ.ਬੀ) ਪ੍ਰਾਜੈਕਟ ਦੇ ਚੱਲ ਰਹੇ ਨਿਰਮਾਣ ਦੇ ਮੱਦੇਨਜ਼ਰ ਪੱਖੋਵਾਲ ਰੋਡ (ਸਿੱਧਵਾਂ ਨਹਿਰ ਦੇ ਪੁਲ ਤੋਂ ਹੀਰੋ ਬੇਕਰੀ ਚੌਕ ਤੱਕ) ਵੀ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD