Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੇਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ : ਬਲਬੀਰ ਸਿੰਘ ਸਿੱਧੂ

ਕੋਵਿਡ-19 `ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ

Web Admin

Web Admin

5 Dariya News

ਚੰਡੀਗੜ੍ਹ , 29 Mar 2021

Last updated on: Mar 29, 2021, 00:00 IST

ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਸਿਹਤ ਕੇਂਦਰਾਂ ਨੂੰ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਆਗਿਆ ਦਿੱਤੀ ਗਈ ਹੈ।ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਇਸ ਸਬੰਧ ਵਿਚ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।

ਇਸੇ ਤਰ੍ਹਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ `ਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲ `ਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।ਉਨ੍ਹਾਂ ਦੱਸਿਆ ਕਿ ਸਾਰੀਆਂ ਪ੍ਰਾਈਵੇਟ ਐਨ.ਏ.ਬੀ.ਐਲ. ਅਤੇ ਆਈ.ਸੀ.ਐਮ.ਆਰ.  ਤੋਂ ਮਨਜ਼ੂਰਸ਼ੁਦਾ ਲੈਬਾਰਟਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਐਪੀਡੈਮਿਕ ਡਿਸੀਜ਼ ਐਕਟ 1895, ਕੋਵਿਡ-19 ਰੈਗੂਲੇਸ਼ਨਜ਼ 2020 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵੱਧ ਪੈਸੇ ਵਸੂਲਣ ਲਈ ਚੰਡੀਗੜ੍ਹ ਸਥਿਤ ਇੱਕ ਲੈਬਾਰਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਉਲੰਘਣਾ ਲਈ ਅੰਮ੍ਰਿਤਸਰ ਸਥਿਤ ਇੱਕ ਲੈਬ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।ਅਜਿਹੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

 

Tags: Balbir Singh Sidhu , Health and Family Welfare Minister , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD