Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਪ੍ਰੈਲ ਮਰੀਨੇ ਦੋਰਾਨ ਕਰੋਨਾ ਵੈਕਸੀਨੇਸ਼ਨ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਕੀਤੀ ਗਈ ਪਲਾਨਿੰਗ

ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਵਪਾਰ ਮੰਡਲਾਂ ਅਤੇ ਧਾਰਮਿਕ ਸੰਸਥਾਵਾਂ ਦੇ ਆਹੁਦੇਦਾਰਾਂ ਨਾਲ ਮੀਟਿੰਗ ਕਰਕੇ ਕੀਤੀ ਪਲਾਨਿੰਗ ਤਿਆਰ

Web Admin

Web Admin

5 Dariya News

ਪਠਾਨਕੋਟ , 30 Mar 2021

Last updated on: Mar 30, 2021, 00:00 IST

ਪਿਛਲੇ ਕਰੀਬ ਇੱਕ ਸਾਲ ਤੋਂ ਅਸੀਂ ਸਾਰੇ ਕਰੋਨਾ ਮਹਾਂਮਾਰੀ ਨਾਲ ਇੱਕ ਜੰਗ ਲੜ ਰਹੇ ਸੀ ਅਤੇ ਹੁਣ ਜਦਕਿ ਅਸੀਂ ਕਰੋਨਾ ਤੇ ਕਾਬੂ ਪਾ ਰਹੇ ਹਾਂ ਅਤੇ ਸਰਕਾਰ ਵੱਲੋਂ ਕਰੋਨਾਂ 45 ਪਲੱਸ ਸਾਰੀ ਉਮਰ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਸਮਾਜ ਸੇਵੀ, ਧਾਰਮਿਕ, ਵਪਾਰ ਮੰਡਲ ਅਤੇ ਹੋਰ ਸੰਸਥਾਵਾਂ ਦੇ ਨਾਲ ਮੀਟਿੰਗ ਕਰਕੇ ਅਪ੍ਰੈਲ ਮਹੀਨੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਲਈ ਪਲਾਨਿੰਗ ਤਿਆਰ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸÎਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ ਵੱਖ ਸੰਸਥਾਵਾਂ ਨਾਲ ਵਿਸ਼ੇਸ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਡਾ. ਨਿਧੀ ਕੁਮੁਦ ਬਾਂਬਾ ਸਹਾਇਕ ਕਮਿਸ਼ਨਰ (ਜ) ਪਠਾਨਕੋਟ, ਡਾ. ਦਰਬਾਰ ਰਾਜ ਜਿਲ੍ਹਾ ਟੀਕਾਕਰਨ ਅਫਸ਼ਰ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਸਭ ਤੋਂ ਪਹਿਲਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਵਪਾਰ ਮੰਡਲਾਂ ਦੇ  ਆਹੁਦੇਦਾਰਾਂ ਅਤੇ ਫਿਰ ਧਾਰਮਿਕ ਸੰਸਥਾਵਾਂ ਨਾਲ ਅਤੇ ਇੰਡਸਟ੍ਰੀਲਿਸਟ ਨਾਲ ਵੀ ਕਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੋਰਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿਖੇ ਅੱਜ ਤੋਂ ਪਹਿਲਾ 16 ਸਰਕਾਰੀ ਸੈਂਟਰਾਂ ਅਤੇ 9 ਪ੍ਰਾਈਵੇਟ ਹਸਪਤਾਲਾਂ ਵਿਖੇ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਸੀ ਅਤੇ ਹੁਣ ਜਿਲ੍ਹਾ ਪਠਾਨਕੋਟ ਵਿੱਚ ਅੱਜ ਤੋਂ 21 ਹੋਰ ਹੈਲਥ ਐਂਡ ਵੈਲਨੈਂਸ ਸੈਂਟਰਾਂ ਵਿਖੇ ਕਰੋਨਾ ਵੈਕਸੀਨੇਸ਼ਨ ਲਗਾਈ ਜਾਵੇਗੀ। ਜਿਸ ਵਿੱਚ ਘਰੋਟਾ ਬਲਾਕ ਵਿਖੇ ਕੌਂਤਰਪੁਰ, ਮਨਵਾਲ, ਮੀਲਵਾਂ,ਸਾਦੀਪੁਰ, ਨਰੰਗਪੁਰ,ਪਰਮਾਨੰਦ,ਲਾਡੋਚੱਕ,ਮਲਿਕਪੁਰ ਅਤੇ ਕਾਨਵਾਂ, ਬਲਾਕ ਨਰੋਟ ਜੈਮਲ ਸਿੰਘ ਵਿਖੇ ਪਿੰਡ ਮਾਜਰਾ, ਕੀੜੀ ਖੁਰਦ,ਦਤਿਆਲ , ਬਹਾਦੁਰਪੁਰ, ਤਲੂਰ, ਇਸ ਤੋਂ ਇਲਾਵਾ ਪਿੰਡ ਹਰਿਆਲ, ਧਾਰਕਲ੍ਹਾ, ਰਾਣੀਪੁਰ, ਪਤਰਾਲਵਾਂ, ਬਨੀਲੋਧੀ, ਨਰੋਟ ਮਹਿਰਾ ਅਤੇ ਦੁਰੰਗ ਖੱਡ ਪਿੰਡਾਂ ਵਿਖੇ ਵੀ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।ਉਨ੍ਹਾਂ ਵਪਾਰ ਮੰਡਲ ਅਤੇ ਧਾਰਮਿਕ ਸੰਸਥਾਵਾਂ ਦੇ ਆਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੰਗਠਨ ਵੱਲੋਂ 100 ਤੋਂ ਜਿਆਦਾ ਲੋਕ ਜਿਨ੍ਹਾਂ ਦੀ ਉਮਰ 45 ਸਾਲ ਤੋਂ ਜਿਆਦਾ ਹੈ ਦਾ ਇੱਕ ਯੋਜਨਾਬੱਧ ਤਰੀਕੇ ਨਾਲ ਇਕੱਠ ਕਰਕੇ ਕਰੋਨਾ ਵੈਕਸੀਨ ਲਗਾਉਂਣ ਲਈ ਕੈਂਪ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ ਕਰੋਨਾ ਗਾਈਡਲਾਈਨ ਨੂੰ ਧਿਆਨ ਵਿੱਚ ਰੱਖ ਕੇ ਲਗਾਏ ਜਾਣਗੇ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ 45 ਸਾਲ ਤੋਂ ਪਲੱਸ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਅਸੀਂ ਕਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ ਇਸ ਤੋਂ 45 ਸਾਲ ਤੋਂ ਜਿਆਦਾ ਦੇ ਜੋ ਲੋਕ ਹਨ ਉਹ ਬਿਨ੍ਹਾਂ ਕਿਸੇ ਡਰ ਦੇ ਕਰੋਨਾ ਵੈਕਸੀਨ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਲਈ ਮੋਕੇ ਤੇ ਹੀ ਕੈਂਪ ਦੋਰਾਨ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਰੋਨਾ ਵੈਕਸੀਨ ਲਗਾਉਂਣ ਦੇ ਲਈ ਅਪਣੇ ਮੋਬਾਇਲ ਤੋਂ ਵੀ ਰਜਿਸਟ੍ਰੇਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਨ ਲਈ ਕਿਸੇ ਵੀ ਤਰ੍ਹਾਂ ਦੇ ਪਹਿਚਾਣ ਪੱਤਰ ਜੋ ਉਸ ਵਿਅਕਤੀ ਦੀ ਉਮਰ ਨੂੰ ਦਰਸਾਉਂਦਾ ਹੋਵੇ ਦਾ ਪ੍ਰਯੋਗ ਕਰ ਸਕਦਾ ਹੈ।ਇਸ ਮੋਕੇ ਤੇ ਸੰਸਥਾਵਾਂ ਦੇ ਆਹੁਦੇਦਾਰਾਂ ਵੱਲੋਂ ਭਰੋਸਾ ਦਿਲਾਇਆ ਗਿਆ ਕਿ ਜਲਦੀ ਹੀ ਉਨ੍ਹਾਂ: ਵੱਲੋਂ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜੋ 45 ਸਾਲ ਤੋਂ ਜਿਆਦਾ ਉਮਰ ਦੇ ਹਨ ਨੂੰ ਕਰੋਨਾ ਵੈਕਸੀਨ ਲਗਾਉਂਣ ਲਈ ਜਾਗਰੁਕ ਕਰਨਗੇ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD