Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ 40 ਤੋਂ 60 ਫੀਸਦੀ ਤੱਕ ਸਰਕਾਰੀ ਸਬਸਿਡੀ ਉਪਲਬੱਧ : ਅਰਵਿੰਦ ਪਾਲ ਸਿੰਘ ਸੰਧੂ

ਕਿਸਾਨਾਂ ਨੂੰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਦਾ ਸੱਦਾ

Web Admin

Web Admin

5 Dariya News

ਫਾਜ਼ਿਲਕਾ , 30 Mar 2021

Last updated on: Mar 30, 2021, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ ਦੇ ਕਿਸਾਨਾਂ ਨੂੰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ 40 ਤੋਂ 60 ਫੀਸਦੀ ਤੱਕ ਦੀ ਸਬਸਿਡੀ ਮੱਛੀ ਅਤੇ ਝੀਂਗਾ ਪਾਲਣ ਲਈ ਦਿੱਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਮੱਛੀ ਪਾਲਣ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ। ਉਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲੇ ਵਿਚ ਇਹ ਧੰਦਾ ਬਹੁਤ ਲਾਹੇਵੰਦ ਹੈ ਖਾਸ ਕਰਕੇ ਜਿੱਥੇ ਸੇਮ ਦੇ ਖਾਰੇ ਪਾਣੀ ਕਾਰਨ ਹੋਰ ਫਸਲਾਂ ਦੀ ਕਾਸਤ ਨਹੀਂ ਹੋ ਸਕਦੀ ਹੈ।ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੱਛੀ ਪਾਲਣ ਨੂੰ ਉਤਸਾਹਿਤ ਕਰਨ ਲਈ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਬੈਠਕ ਦੌਰਾਨ ਸਾਲ 2021 22 ਦੀ ਜ਼ਿਲੇ ਦੀ ਕਾਰਜਯੋਜਨਾ ਪ੍ਰਵਾਨ ਕੀਤੀ ਗਈ ਹੈ। ਉਨਾਂ ਨੇ ਦੱਸਿਆ ਕਿ ਇਸ ਸਾਲ 52 ਹੈਕਟੇਅਰ ਵਿਚ ਝੀਂਗਾ ਅਤੇ 16 ਹੈਕਟੇਅਰ ਵਿਚ ਰਵਾਇਤੀ ਮੱਛੀ ਪਾਲਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਨੇ ਕਿਹਾ ਕਿ ਰਵਾਇਤੀ ਮੱਛੀ ਪਾਲਣ ਦੇ ਇੱਛੁਕ ਕਿਸਾਨ ਹਾਲੇ ਵੀ ਅਰਜੀਆਂ ਦੇ ਕੇ ਸਬਸਿਡੀ ਦਾ ਲਾਭ ਲੈ ਸਕਦੇ ਹਨ।ਇਸ ਮੌਕੇ ਡਿਪਟੀ ਡਾਇਰੈਕਟਰ ਮੱਛੀ ਪਾਲਣ ਸ੍ਰੀ ਦਲਬੀਰ ਸਿੰਘ ਨੇ ਦੱਸਿਆ ਕਿ ਰਵਾਇਤੀ ਮੱਛੀ ਪਾਲਣ ਦਾ ਇਕ ਹੈਕਟੇਅਰ ਦਾ ਤਲਾਬ ਬਣਾਉਣ ਤੇ 7 ਲੱਖ ਰੁਪਏ ਦਾ ਕੁੱਲ ਖਰਚ ਆਉਂਦਾ ਹੈ ਅਤੇ 4 ਲੱਖ ਇਨਪੁੱਟ ਖਰਚੇ ਆਉਂਦੇ ਹਨ। ਜਦ ਕਿ ਝੀਂਗਾ ਲਈ ਤਲਾਬ ਬਣਾਉਣ ਦਾ ਪ੍ਰਤੀ ਹੈਕਟੇਅਰ ਖਰਚ 8 ਲੱਖ ਰੁਪਏ ਅਤੇ ਸਾਂਭ ਸੰਭਾਲ ਦਾ ਖਰਚ 6 ਲੱਖ ਰੁਪਏ ਹੈ। ਇੰਨਾਂ ਸਮੇਤ ਹੋਰ ਕੰਮਾਂ ਲਈ ਸਰਕਾਰ ਵੱਲੋਂ ਜਨਜਲ ਸ਼ੇ੍ਰਣੀ ਲਈ 40 ਫੀਸਦੀ ਅਤੇ ਐਸ.ਸੀ. ਐਸ.ਟੀ. ਅਤੇ ਔਰਤਾਂ ਨੂੰ 60 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਬਿਨਾਂ ਮੱਛੀ ਪਾਲਣ ਦੀ ਨਵੀਂ ਵਿਧੀ ਆਰ.ਏ.ਐਸ. ਅਤੇ ਬਾਇਓਫਲਾਕ ਲਈ ਵੀ ਇਹ ਸਬਸਿਡੀ ਉਪਲਬੱਧ ਹੈ। ਇਸ ਤੋਂ ਬਿਨਾਂ ਮੱਛੀ ਦੇ ਮੰਡੀਕਰਨ ਲਈ ਮੋਟਰਸਾਈਕਲ, ਥ੍ਰੀਵਹੀਲਰ ਅਤੇ ਵਿਕਰੀ ਕੇਂਦਰ ਸਥਾਪਿਤ ਕਰਨ ਲਈ ਵੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨਾਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD