Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

1 ਅਪ੍ਰੈਲ ਤੋਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਵੀ ਲੱਗੇਗੀ ਕੋਵਿਡ ਵੈਕਸਿਨ

45 ਸਾਲ ਤੋਂ ਵੱਡੀ ਉਮਰ ਦੇ ਸਾਰੇ ਲੋਕ ਵੀਰਵਾਰ ਤੋਂ ਲਗਵਾ ਸਕਣਗੇ ਵੈਕਸਿਨ

 DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 30 Mar 2021

Last updated on: Mar 30, 2021, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ 1 ਅਪ੍ਰੈਲ ਤੋਂ 45 ਸਾਲ ਤੋਂ ਵੱਡੀ ਉਮਰ ਦੇ ਸਾਰੇ ਨਾਗਰਿਕ ਕੋਵਿਡ ਵੈਕਸਿਨ ਲਗਵਾਉਣ ਲਈ ਯੋਗ ਹੋ ਜਾਣਗੇ। ਜਦ ਕਿ ਸਰਕਾਰ ਵੱਲੋਂ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਛੇਤੀ ਵੈਕਸਿਨ ਲਗਾਉਣ ਲਈ ਫੈਸਲਾ ਕੀਤਾ ਗਿਆ ਹੈ ਕਿ ਹੁਣ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਵੀ ਵੈਕਸਿਨ ਲਗਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਵੱਧਦੀ ਬਿਮਾਰੀ ਦੇ ਮੱਦੇਨਜਰ ਲੋਕ ਵੱਧ ਤੋਂ ਵੱਧ ਵੈਕਸਿਨ ਲਗਵਾਉਣ। ਉਨਾਂ ਨੇ ਕਿਹਾ ਕਿ ਇਹ ਵੈਕਸਿਨ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਉਨਾਂ ਨੇ ਕਿਹਾ ਸਰਕਾਰੀ ਹਸਪਤਾਲਾਂ ਵਿਚ ਇਹ ਵੈਕਸਿਨ ਮੁਫ਼ਤ ਲਗਾਈ ਜਾ ਰਹੀ ਹੈ। ਉਨਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਜ਼ਿਲੇ ਦੇ 87 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਵੀ ਵੈਕਸਿਨ ਲਗਾਉਣ ਦੀ ਸੁਵਿਧਾ ਸ਼ੁਰੂ ਹੋ ਰਹੀ ਹੈ। ਇਸ ਨਾਲ ਜ਼ਿਲੇ ਵਿਚ ਸਰਕਾਰੀ ਅਤੇ ਪ੍ਰਾਈਵੇਟ ਮਿਲਾ ਕੇ ਕੁੱਲ 137 ਥਾਂਵਾਂ ਹੋ ਜਾਣਗੀਆਂ ਜਿੱਥੇ ਵੈਕਸਿਨ ਲਗਾਈ ਜਾਇਆ ਕਰੇਗੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਜਿਟਿਵ ਆਏ ਕੇਸਾਂ ਦੇ ਸੰਪਰਕਾਂ ਦਾ ਤੁਰੰਤ ਪਤਾ ਲਗਾਇਆ ਜਾਵੇ ਅਤੇ ਉਨਾਂ ਦੇ ਟੈਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨਾਂ ਨੇ ਲੋਕਾਂ ਨੂੰ ਵੀ ਮਾਸਕ ਲਗਾ ਕੇ ਰੱਖਣ ਦੀ ਅਪੀਲ ਕੀਤੀ। ਉਨਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਪਾਜਿਟਿਵ ਆਏ ਕੇਸ ਜੋ ਕਿ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹੁੰਦੇ ਹਨ ਉਨਾਂ ਨਾਲ ਰੋਜਾਨਾ ਰਾਬਤਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲੇ ਅੰਦਰ 4389 ਜਣੇ ਪਾਜੀਟਿਵ ਆਏ ਹਨ ਜਿਸ ਵਿਚੋਂ 4079 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਉਨਾਂ ਦੱਸਿਆ ਕਿ ਜਿਲੇ ਅੰਦਰ 31 ਜਣੇ ਸਿਹਤਯਾਬ ਹੋਏ ਹਨ ਅਤੇ ਨਵੇਂ 16 ਕੇਸ ਆਏ ਹਨ। ਉਨਾਂ ਦੱਸਿਆ ਕਿ 220 ਜਣੇ ਐਕਟਿਵ ਹਨ ਅਤੇ 81 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਟੀਕਾਕਰਨ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ ਗਈ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਸਿਵਲ ਸਰਜਨ ਡਾ: ਕੁੰਦਨ ਕੇ ਪਾਲ ਹਾਜਰ ਸਨ।  

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD