Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਕੋਵਿਡ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼

ਸਮੂਹ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਆਪਣਾ ਨੈਤਿਕ ਫਰਜ਼ ਪਛਾਣਦੇ ਹੋਏ ਕੋਵਿਡ ਦੀ ਰੋਕਥਾਮ ਦਾ ਟੀਕਾ ਲਗਵਾਉਣ: ਸੋਨਾਲੀ ਗਿਰੀ

Web Admin

Web Admin

5 Dariya News

ਰੂਪਨਗਰ , 30 Mar 2021

Last updated on: Mar 30, 2021, 00:00 IST

ਜ਼ਿਲ੍ਹੇ ਵਿਚ ਕਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਦੇ ਤਹਿਤ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਸਿਹਤ ਮਹਿਕਮੇ ਨੂੰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਚਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਤਾਕੀਦ ਕੀਤੀ ਗਈ ਹੈ ਕਿ  ਉਹ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਆਪਣੇ ਅਧੀਨ ਆਉਂਦੇ ਸਾਰੇ ਸਟਾਫ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ। ਇਹ ਹਦਾਇਤਾਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ ਦੀ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੀਤੀ ਗਈ ਉੱਚ ਪੱਧਰੀ ਮੀਟਿੰਗ ਵਿਚ ਜਾਰੀ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੇ ਆਮ ਨਾਗਰਿਕਾਂ ਨੂੰ ਇਹ ਅਪੀਲ  ਵੀ ਕੀਤੀ ਕਿ ਕੋਈ ਵਿਅਕਤੀ ਜਿਸ ਦੀ ਉਮਰ 45 ਸਾਲ ਤੋਂ ਉਪਰ ਹੈ ਉਹ ਕਿਸੇ ਵੀ ਸਿਹਤ ਕੇਂਦਰ ਵਿਚ ਜਾ ਕੇ ਕਰੋਨਾ ਦੀ ਰੋਕਥਾਮ ਵਾਲਾ ਟੀਕਾ ਲਗਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਟੀਕਾਕਰਨ ਲਈ ਅਧਾਰ ਕਾਰਡ ਹੋਣ ਦੀ ਸ਼ਰਤ ਨੂੰ ਨਰਮ ਕਰਦੇ ਹੋਏ ਕਿਸੇ ਵਿਅਕਤੀ ਜਿਸ ਕੋਲ ਫੋਟੋ ਵਾਲਾ ਕੋਈ ਵੀ ਪਹਿਚਾਣ ਪੱਤਰ ਹੋਵੇ ਉਸ ਦੇ ਆਧਾਰ ਤੇ ਟੀਕਾ ਲਗਵਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਆਗਾਜ਼ ਹੋਣ ਦੇ ਮੱਦੇਨਜਰ ਸਮੂਹ ਅਧਿਕਾਰੀਆਂ ਨੂੰ ਖਾਸ ਤੌਰ ਤੇ ਜ਼ਿਲ੍ਹਾ ਮੰਡੀ ਅਫਸਰ ਅਤੇ ਡੀਐਫਐਸਸੀ ਨੂੰ ਇਹ ਹਦਾਇਤ ਜਾਰੀ ਕੀਤੀ ਕਿ 10 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਖਰੀਦ ਪ੍ਰਕਿਰਿਆ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਵਿਅਕਤੀਆਂ ਜਿਵੇਂ ਕਿ ਆੜ੍ਹਤੀਏ, ਮਜ਼ਦੂਰ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਸਟਾਫ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਸ਼ਾਮਿਲ ਜ਼ਿਲ੍ਹੇ ਦੇ ਸਮੂਹ ਐਸਡੀਐਮਜ਼ ਨੂੰ ਵੀ ਇਹ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਮੂਹ ਦੁਕਾਨਦਾਰਾਂ, ਧਾਰਮਿਕ ਸੰਗਠਨਾਂ ਦੇ ਮੁੱਖੀਆਂ, ਐਨਜੀਓਜ਼ ਆਦਿ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕੋਵਿਡ ਦੀ ਰੋਕਥਾਮ ਵਾਲਾ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਹਫਤੇ ਦੇ ਸੱਤ ਦਿਨ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿਚ 9 ਤੋਂ 3 ਵਜੇ ਤੱਕ ਚਲਾਈ ਜਾਂਦੀ ਹੈ। ਮੀਟਿੰਗ ਵਿਚ ਮੁੱਖ ਤੌਰ ਤੇ ਸ੍ਰੀਮਤੀ ਦੀਪਸਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀ ਦਿਨੇਸ਼ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਗੁਰਵਿੰਦਰ ਸਿੰਘ ਜ਼ੋਹਲ ਐਸਡੀਐਮ ਰੂਪਨਗਰ, ਸ੍ਰੀ ਜਸਬੀਰ ਸਿੰਘ ਐਸਡੀਐਮ ਮੋਰਿੰਡਾ, ਸ੍ਰੀ ਹਰਪ੍ਰੀਤ ਸਿੰਘ ਅਟਵਾਲ ਐਸਡੀਐਮ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀਮਤੀ ਕੰਨੂੰ ਗਰਗ ਐਸਡੀਐਮ ਨੰਗਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁੱਖੀ ਸ਼ਾਮਲ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Stay Home Stay Safe , Stay Home , Social Distancing , Corona virus threat , Coronavirus Vaccine , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD