Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਅਨਮੋਲ ਗਗਨ ਮਾਨ ਵੱਲੋਂ ਆਨੰਦਪੁਰ ਸਾਹਿਬ ਖੇਤਰ 'ਚ ਨਜਾਇਜ਼ ਚਲਦੀ ਮਾਈਨਿੰਗ ਦੀਆਂ ਖੱਡਾਂ ਦਾ ਦੌਰਾ

ਅਕਾਲੀਆਂ ਸਮੇਂ ਚਲਦੇ ਮਾਈਨਿੰਗ ਮਾਫੀਆ ਦੀ ਕਮਾਨ ਹੁਣ ਕੈਪਟਨ ਨੇ ਸੰਭਾਲੀ : ਅਨਮੋਲ ਗਗਨ ਮਾਨ

 Anmol Gagan Mann, AAP, Aam Aadmi Party, Aam Aadmi Party Punjab, AAP Punjab, Anandpur Sahib, Ropar

Web Admin

Web Admin

5 Dariya News

ਰੋਪੜ , 30 Mar 2021

Last updated on: Mar 30, 2021, 00:00 IST

ਆਮ ਆਦਮੀ ਪਾਰਟੀ ਦੇ ਯੂਗ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਵੱਲੋਂ ਅੱਜ ਆਨੰਦਪੁਰ ਖੇਤਰ ਵਿੱਚ ਚੱਲ ਰਹੇ ਮਾਈਨਿੰਗ ਮਾਫੀਆ ਵੱਲੋਂ ਗੈਰਕਾਨੂੰਨੀ ਢੰਗ ਨਾਲ ਪੁੱਟੀਆਂ ਗਈਆਂ ਡੂੰਘੀਆਂ-ਡੂੰਘੀਆਂ ਖੱਡਾਂ ਦਾ ਦੌਰਾ ਕੀਤਾ ਗਿਆ। ਮਾਈਨਿੰਗ ਮਾਫੀਆ ਦੇ ਵਿਰੁੱਧ ਪਿੰਡ ਐਲਗਰਾ ਵਿੱਚ ਸਥਾਨਕ ਲੋਕਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਾਲੀ ਥਾਂ ਉੱਤੇ ਪਹੁੰਚਣ ਤੋਂ ਬਾਅਦ ਜਿਹੜੇ ਪਿੰਡਾਂ ਵਿੱਚ ਗੈਰਕਾਨੂੰਨੀ ਢੰਗ ਨਾਲ ਸਰਕਾਰ ਦੀ ਸਹਿ ਉਤੇ ਚਲਦੇ ਮਾਫੀਆ ਤੋਂ ਪੀੜਤ ਪਿੰਡਾਂ ਹਰਸ ਬੇਲਾ, ਦੁਲਚੀ ਪੱਟੀ, ਭਲਾਂ, ਸਾਨਸੋਵਾਲ, ਨੰਗਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਮਾਫੀਆ ਰਾਜ ਚੱਲ ਰਿਹਾ ਹੈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਦੇ ਨਸ਼ੇ ਵਿੱਚ ਕੁਝ ਵੀ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚੋਂ ਚੱਲ ਰਹੇ ਹਰ ਤਰ੍ਹਾਂ ਦੇ ਮਾਫੀਆ ਰਾਜ ਨੂੰ ਖਤਮ ਕਰਨ ਲਈ ਸ੍ਰੀ ਗੁਟਕਾ ਸਾਹਿਬ ਜੀ ਨੂੰ ਹੱਥ ਵਿਚ ਫੜ੍ਹਕੇ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸੱਤਾ ਵਿੱਚ ਆਉਦੇ ਹੀ ਸਾਰੇ ਵਾਅਦੇ ਭੁੱਲ ਗਏ। ਉਨ੍ਹਾਂ ਹੈਰਾਨੀ ਪ੍ਰਗਟਾਉਂਦੇ ਹੋਏ ਕਿਹਾ ਕਿ ਮਾਈਨਿੰਗ ਮਾਫੀਆ ਨੇ 100-100 ਫੁੱਟ ਡੂੰਘੀਆਂ ਖੱਡਾਂ ਕਰ ਦਿੱਤੀਆਂ, ਪ੍ਰੰਤੂ ਸਥਾਨਕ ਪ੍ਰਸ਼ਾਸਨ ਸੁੱਤਾ ਹੋਇਆ ਹੈ, ਉਸ ਨੂੰ ਕੁਝ ਵੀ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਵੱਲੋਂ ਇਸ ਦਾ ਜਦੋਂ ਵਿਰੋਧ ਕੀਤਾ ਜਾਂਦਾ ਹੈ ਤਾਂ ਮਾਫੀਆ ਵੱਲੋਂ ਰੱਖੇ ਗਏ ਗੁੰਡਿਆਂ ਵੱਲੋਂ ਹਮਲਾ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਸਥਾਨਕ ਲੋਕਾਂ ਵੱਲੋਂ ਦਿੱਤੇ ਸੱਦੇ ਉਤੇ ਅੱਜ ਇਥੇ ਪਹੁੰਚਕੇ ਦੇਖਿਆ ਕਿ ਸਰਕਾਰ ਦੇ ਸਹਿ ਉਤੇ ਮਾਫੀਆ ਰਾਜ ਕਿਵੇਂ ਧਰਤੀ ਨੂੰ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਕਿਸਾਨ ਜੇਕਰ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾ ਦਿੰਦਾ ਹੈ ਤਾਂ ਉਹ ਸੈਟੇਲਾਈਟ ਤੋਂ ਵੀ ਦਿਖਾਈ ਦਿੰਦੀ ਹੈ, ਪ੍ਰਸ਼ਾਸਨ ਵੱਲੋਂ ਨੋਟਿਸ ਕੱਢ ਦਿੱਤਾ ਜਾਂਦਾ ਹੈ, ਪਰ ਜਦੋਂ ਸਰਕਾਰ ਦੇ ਨਜ਼ਦੀਕੀ ਆਦਮੀ ਅਜਿਹਾ ਮਾਫੀਆ ਚਲਾਉਂਦੇ ਹਨ ਤਾਂ ਉਹ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉੱਤੇ ਮਾਫੀਆ ਰਾਜ ਨੂੰ ਨੱਥ ਪਾਈ ਜਾਵੇਗੀ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Anandpur Sahib , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD