Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਭੂਸ਼ਣ ਆਸ਼ੂ ਵੱਲੋਂ ਬੁੱਢੇ ਨਾਲੇ ਦੇ ਕਾਇਆ ਕਲਪ ਲਈ ਚੱਲ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਪ੍ਰਾਜੈਕਟ ਦੀ ਰਫਤਾਰ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Web Admin

Web Admin

5 Dariya News

ਲੁਧਿਆਣਾ , 30 Mar 2021

Last updated on: Mar 30, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਬੁੱਢੇ ਨਾਲੇ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ, ਬੁੱਢੇ ਨਾਲੇ ਦੇ ਨਾਲ ਲੱਗਦੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਕੱਲ੍ਹ ਅਧਿਕਾਰੀਆਂ ਦੀ ਟੀਮ ਦੇ ਨਾਲ ਬੁੱਢੇ ਨਾਲੇ ਦੇ ਆਸ ਪਾਸ ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੇ ਨਾਲ ਲਗਭਗ 3 ਕਿਲੋਮੀਟਰ ਦੇ ਖੇਤਰ ਨੂੰ ਕਬਜ਼ਾ ਮੁਕਤ ਕਰਵਾ ਲਿਆ ਗਿਆ ਹੈ ਅਤੇ ਬਾਕੀ ਹਿੱਸਾ ਵੀ ਜਲਦ ਤੋਂ ਜਲਦ ਖਾਲੀ ਕਰਵਾ ਲਿਆ ਜਾਵੇਗਾ। ਸ੍ਰੀ ਆਸ਼ੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰਾਜੈਕਟ ਤਹਿਤ ਜਾਲ ਲਗਾਉਣ, ਪੌਦੇ ਲਗਾਉਣ, ਸੀਵਰੇਜ ਟਰੀਟਮੈਂਟ ਪਲਾਂਟ ਅਤੇ ਹੋਰ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵੀ ਕਿਹਾ।ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਬੁੱਢਾ ਦਰਿਆ ਦੇ ਪਾਣੀ ਨੂੰ ਸਾਫ ਹੋਣ ਦੇ ਨਾਲ-ਨਾਲ ਸੁੰਦਰੀਕਰਨ ਦਾ ਵੀ ਖਾਸ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੇ ਲਗਭਗ 14 ਕਿਲੋਮੀਟਰ ਲੰਬੇ ਹਿੱਸੇ ਦੀ ਸਫਾਈ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰਾਜੈਕਟਾਂ ਵਿਚੋਂ ਇਕ ਹੈ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਇਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਲਈ ਇਸਤੇਮਾਲ ਹੋਣ ਵਾਲੇ ਜਨਤਕ ਫੰਡਾਂ ਦੇ ਇਕ ਪੈਸੇ ਦੀ ਵੀ ਦੁਰਵਰਤੋਂ ਨਹੀਂ ਕੀਤੀ ਜਾਵੇਗੀ।ਇਸ ਮੌਕੇ ਜੁਆਇੰਟ ਕਮਿਸ਼ਨਰ ਸ.ਕੁਲਪ੍ਰੀਤ ਸਿੰਘ, ਸੁਪਰਡੈਂਟ ਇੰਜੀਨੀਅਰ ਸ.ਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸ.ਜੀ.ਪੀ. ਸਿੰਘ, ਸ.ਰਣਬੀਰ ਸਿੰਘ, ਜ਼ਿਲ੍ਹਾ ਟਾਊਨ ਪਲਾਨਰ ਮੋਨਿਕਾ ਆਨੰਦ, ਸਹਾਇਕ ਟਾਊਨ ਪਲਾਨਰ ਮੋਹਨ ਸਿੰਘ, ਉਦਯੋਗਪਤੀ ਰਜਤ ਸੂਦ, ਹਰੀਸ਼ ਦੂਆ ਅਤੇ ਰਾਹੁਲ ਵਰਮਾ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Budha Nullah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD