Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ ਐਸ ਪੀ ਦਫਤਰ ਮੋਗਾ ਵਿਖੇ 'ਸੀ ਐਸ ਡੀ ਕੰਟੀਨ' ਸ਼ੁਰੂ

ਹਰ ਕੋਈ ਛੂਟ ਵਾਲੀਆਂ ਦਰਾਂ ਅਤੇ ਗੁਣਵੱਤਾ ਵਾਲੇ ਉਤਪਾਦਾਂ ਦੀ ਸਹੂਲਤ ਦਾ ਲਾਭ ਲੈ ਸਕਦਾ ਹੈ

  Harmanbir Singh Gill, SSP Mansa, Superintendent of Police Moga, CSD canteen

Web Admin

Web Admin

5 Dariya News

ਮੋਗਾ , 30 Mar 2021

Last updated on: Mar 30, 2021, 00:00 IST

ਹਰਮਨਬੀਰ ਸਿੰਘ ਗਿੱਲ, ਸੀਨੀਅਰ ਪੁਲਿਸ ਕਪਤਾਨ ਮੋਗਾ ਨੇ ਅੱਜ ਆਪਣੇ ਦਫਤਰ ਵਿਖੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਸੀ ਐਸ ਡੀ ਕੰਟੀਨ ਦਾ ਉਦਘਾਟਨ ਕੀਤਾ, ਜਿਥੋਂ ਕਿ ਲੋਕ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵਾਜਬ ਰੇਟਾਂ 'ਤੇ ਖਰੀਦ ਸਕਦੇ ਹਨ।ਉਦਘਾਟਨੀ ਸਮਾਰੋਹ ਦੌਰਾਨ ਸ੍ ਗਿੱਲ ਨੇ ਦੱਸਿਆ ਕਿ ਇਸ ਕੰਟੀਨ ਨੂੰ ਖੋਲ੍ਹਣ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ, ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵਾਜਬ ਰੇਟਾਂ ਤੇ ਕਰਿਆਨਾ ਅਤੇ ਹੋਰ ਸਮਾਨ ਮੁਹੱਈਆ ਕਰਵਾਉਣਾ ਹੈ। ਕੁਆਲਟੀ ਦੇ ਘਰੇਲੂ ਉਤਪਾਦ ਇਸ ਕੰਟੀਨ ਵਿਚ ਸਸਤੀਆਂ ਦਰਾਂ ਉੱਤੇ ਉਪਲਬਧ ਹਨ। ਇੱਥੇ ਗ੍ਰਾਹਕਾਂ ਨੂੰ ਵਸਤੂਆਂ 'ਤੇ ਵੱਧ ਤੋਂ ਵੱਧ ਭਾਅ ਦੀ ਛੋਟ ਮਿਲੇਗੀ। ਇਸ ਕੰਟੀਨ ਵਿਚ ਪਹਿਲਾਂ ਹੀ ਸੈਂਕੜੇ ਕਿਸਮਾਂ ਦੀਆਂ ਚੀਜ਼ਾਂ ਉਪਲਬਧ ਹਨ, ਜੋ ਆਉਣ ਵਾਲੇ ਦਿਨਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਵਧਾ ਦਿੱਤੀਆਂ ਜਾਣਗੀਆਂ। ਖਰੀਦਦਾਰਾਂ ਦੀ ਸਹਾਇਤਾ ਲਈ ਸਿਖਿਅਤ ਸਟਾਫ ਨੂੰ ਨਿਯੁਕਤ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਇਹ ਕੰਟੀਨ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਹੈ ਜਿਥੇ ਖਰੀਦਦਾਰ ਕੰਪਿਊਟਰਾਈਜ਼ਡ ਬਿੱਲ ਵੀ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਵੇਰਕਾ ਉਤਪਾਦ ਵੀ ਇਸ ਕੰਟੀਨ ਵਿਚ ਉਪਲਬਧ ਹੋਣਗੇ।  ਇਸ ਤੋਂ ਪਹਿਲਾਂ ਇਹ ਕੰਟੀਨ ਪੁਲਿਸ ਲਾਈਨ ਮੋਗਾ ਵਿਖੇ ਸਫਲਤਾਪੂਰਵਕ ਚੱਲ ਰਹੀ ਸੀ।  ਹੁਣ, ਵਧੇਰੇ ਗਾਹਕਾਂ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਇੱਥੇ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਚਡੀਐਫਸੀ ਬੈਂਕ ਜਲਦੀ ਹੀ ਇੱਥੇ ਆਪਣਾ ਏਟੀਐਮ ਸ਼ੁਰੂ ਕਰੇਗਾ, ਤਾਂ ਜੋ ਪੁਲਿਸ ਮੁਲਾਜ਼ਮ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਆਉਂਦੇ ਹੋਏ ਆਪਣੀਆਂ ਤਨਖਾਹਾਂ ਕਢਵਾ ਸਕਣ।ਸ੍ਰ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਲੋੜੀਂਦੇ ਯਤਨ ਕਰ ਰਹੀ ਹੈ। ਇਸ ਕੰਟੀਨ ਨੂੰ ਵੀ ਉਸੇ ਦਿਸ਼ਾ ਵਿਚ ਇਕ ਨਵਾਂ ਕਦਮ ਸਮਝਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸਮੂਹ ਐੱਸ ਪੀਜ਼, ਡੀ ਐੱਸ ਪੀਜ਼ ਅਤੇ ਪੁਲਿਸ ਕਰਮਚਾਰੀ ਮੌਜੂਦ ਸਨ।

 

Tags: Harmanbir Singh Gill , SSP Mansa , Superintendent of Police Moga , CSD canteen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD