Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਲੋਂ ਮਕਸੂਦਾਂ ਸਬਜ਼ੀ ਮੰਡੀ ਅਤੇ ਫੋਕਲ ਪੁਆਇੰਟ ਵਿਖੇ ਦੋ ਮੋਬਾਇਲ ਕੋਵਿਡ ਟੀਕਾਕਰਨ ਕੈਂਪਾਂ ਦਾ ਉਦਘਾਟਨ

ਉਦਯੋਗਪਤੀਆਂ ਨੂੰ ਵੈਕਸੀਨੇਸ਼ਨ ਮੁਹਿੰਮ ’ਚ ਵੱਧ ਤੋਂ ਵੱਧ ਸ਼ਿਰਕਤ ਕਰਕੇ 45 ਸਾਲ ਤੋਂ ਉਪਰ ਦੇ ਕਾਮਿਆਂ ਨੂੰ ਵੈਕਸੀਨ ਲਗਾਉਣ ਦਾ ਸੱਦਾ

Web Admin

Web Admin

5 Dariya News

ਜਲੰਧਰ , 30 Mar 2021

Last updated on: Mar 30, 2021, 00:00 IST

ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ  ਮਕਸੂਦਾਂ ਸਬਜ਼ੀ ਮੰਡੀ ਅਤੇ ਫੋਕਲ ਪੁਆਇੰਟ ਵਿਖੇ ਦੋ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਉਦਘਾਟਨ ਕੀਤਾ ਗਿਆ।ਕੈਂਪਾਂ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਜਲੰਧਰ ਵਿਖੇ ਜਨਤਕ ਮੁਹਿੰਮ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮੰਤਵ ਵੱਡੀ ਗਿਣਤੀ ਵਿੱਚ ਇਸ ਉਮਰ ਵਰਗ ਦੇ ਲੋਕਾਂ ਨੂੰ ਜਲਦ ਤੋਂ ਜਲਦ ਕੋਵਿਡ ਵੈਕਸੀਨ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਮਕਸੂਦਾਂ ਵਿਖੇ ਲਗਾਏ ਗਏ ਕੈਂਪ ਵਲੋਂ ਆਉਣ ਵਾਲੇ ਲੋਕਾਂ ਨੂੰ ਮੌਕੇ ’ਤੇ ਕੋਵਿਡ ਵੈਕਸੀਨ ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਜਦਕਿ ਵਿਕਟਰ ਫੋਰਗਿੰਗ ਉਦਯੋਗ ਵਿੱਚ ਲਗਾਏ ਗਏ ਦੂਜੇ ਕੈਂਪ ਦੌਰਾਨ ਉਦਯੋਗਿਕ ਕਾਮਿਆਂ ਦੀ ਵੱਡੇ ਪੱਧਰ ’ਤੇ ਕੋਵਿਡ ਵੈਕਸੀਨ ਲਈ ਸ਼ਮੂਲੀਅਤ ਲਈ ਲਗਾਇਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕੈਂਪ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਏ ਜਾਣਗੇ। ਉਨ੍ਹਾਂ ਸਿਹਤ ਅਧਿਕਾਰੀਆ ਨੂੰ ਕਿਹਾ ਕਿ ਉਦਯੋਗਾਂ ਲਈ ਅਜਿਹੇ ਹੋਰ ਨਵੇਂ ਕੈਂਪ ਲਗਾਏ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਪ੍ਰਮੁੱਖ ਉਦਯੋਗਪਤੀਆਂ ਨਾਲ ਵਰਚੂਅਲ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ 50 ਪ੍ਰਮੁੱਖ ਉਦਯੋਗਪਤੀਆਂ ਵਲੋਂ ਸ਼ਿਰਕਤ ਕੀਤੀ ਗਈ। ਸ੍ਰੀ ਥੋਰੀ ਵਲੋਂ ਉਦਯੋਗਪਤੀਆਂ ਨੂੰ ਜਲੰਧਰ ਵਿਖੇ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਅਪੀਲ ਕਰਦਿਆਂ ਯੋਗ ਕਾਮਿਆਂ ਨੂੰ ਇਨਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨ ਲਈ ਕਿਹਾ।  ਉਨ੍ਹਾਂ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ 45 ਤੋਂ ਉਪਰ ਦੀ ਉਮਰ ਵਰਗ ਦਾ ਕੋਈ ਵੀ ਯੋਗ ਵਿਅਕਤੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਸਕਦਾ ਹੈ ਕਿਉਂਕਿ ਸਰਕਾਰ ਵਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸਹਿ ਬਿਮਾਰੀ ਹੋਣ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਜਨਰਲ ਮੇਨੈਜਰ ਉਦਯੋਗ ਦੀਪ ਸਿੰਘ ਗਿੱਲ ਨੂੰ ਕਿਹਾ ਕਿ ਉਦਯੋਗਾਂ ਵਿੱਚ ਕੰਮ ਕਰਦੇ ਯੋਗ ਕਾਮਿਆਂ ਦੀ ਸੂਚੀ ਤਿਆਰ ਕੀਤੀ ਜਾਵੇ ਤਾਂ ਜੋ ਉਨਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਹੋਰ ਸੁਚੱਜੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਉਦਯੋਗਾਂ ਵਿੱਚ ਵੱਧ ਤੋਂ ਵੱਧ ਕੋਵਿਡ ਵੈਕਸੀਨ ਲਗਾਉਣ ਸਬੰਧੀ ਚਲਾਈ ਗਈ ਮੁਹਿੰਮ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗੀ।

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Fights Corona , Coronavirus , COVID 19 , Novel Coronavirus , India Fights Corona , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Maqsudan Sabji Mandi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD