Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਦਫ਼ਤਰ ਦੇ 70 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਗਵਾਈ ਕੋਵਿਡ ਵੈਕਸੀਨ

ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੇ ਨਾਲ-ਨਾਲ ਟੀਕਾਕਰਨ ਵੀ ਜ਼ਰੂਰੀ- ਸ਼੍ਰੀ ਰਾਮਵੀਰ

Web Admin

Web Admin

5 Dariya News

ਸੰਗਰੂਰ , 30 Mar 2021

Last updated on: Mar 30, 2021, 00:00 IST

ਕੋਰੋਨਾ ਵਾਇਰਸ ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਸ਼ੂਰੂ ਕੀਤੇ ਗਏ ਟੀਕਾਕਰਨ ਦੇ ਦੂਜੇ ਪੜਾਅ ਤਹਿਤ ਅੱਜ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਦੇ 70 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਵੀ ਕੋਵੀਸ਼ੀਲਡ ਦੀ ਦੂਜੀ ਡੋਜ਼ ਲਗਵਾਈ।ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਜ਼ਿਲੇ ਦੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਅਸਰਦਾਇਕ ਹੈ। ਉਨਾਂ ਦੱਸਿਆ ਕਿ ਕੋਵਿਡ 19  ਵੈਕਸੀਨ ਜ਼ਿਲੇ ਦੇ ਵੱਖ-ਵੱਖ ਸਿਹਤ ਕੇਂਦਰਾਂ ’ਤੇ ਮੁਫ਼ਤ ਲਗਾਈ ਜਾ ਰਹੀ ਹੈ। ਉਨਾਂ ਕਿਹਾ ਕਿ 1 ਅਪ੍ਰੈਲ ਤੋਂ 45 ਸਾਲ ਤੋ ਵੱਧ ਉਮਰ ਦੇ ਹਰੇਕ ਵਿਅਕਤੀ ਨੰੂ ਕੋਵਿਡ ਵੈਕਸੀਨ ਲਗਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਕੋਵਿਡ 19 ਦੇ ਬਹੁਤ ਮਾਮਲੇ ਸਾਹਮਣੇ ਆ ਰਹੇ ਹਨ ਤੇ ਇਸ ਤੋਂ ਬਚਣ ਲਈ ਸਾਵਧਾਨੀਆਂ ਦੇ ਨਾਲ-ਨਾਲ ਵੈਕਸੀਨ ਵੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਵਿਅਕਤੀ ਕੋਵਿਡ ਵੈਕਸੀਨ ਲਗਾਉਣ ਤਾਂ ਜੋ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਧਾਲੀਵਾਲ ਨੇ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ਼ ਲਾਉਣ ਉਪਰੰਤ ਕਿਹਾ ਕਿ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਉਨਾਂ ਨੂੰ ਦੋਵੇਂ ਡੋਜ਼ ਲੱਗਣ ਤੋਂ ਬਾਅਦ ਕੋਈ ਵੀ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ। ਉਨਾਂ ਕਿਹਾ ਸਾਰੇ ਫ਼ਰੰਟਲਾਈਨ ਕਾਮਿਆਂ ਨੂੰ ਕੋਵਿਡ ਦੀ ਵੈਕਸੀਨ ਲਗਾਉਣੀ ਚਾਹੀਦੀ ਹੈ ਤੇ ਹੋਰਾਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ।ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਦੱਸਿਆ ਡਿਪਟੀ ਕਮਿਸ਼ਨਰ ਦਫ਼ਤਰ ਦੇ 70 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਵੀਸ਼ੀਲਡ ਦੀ ਪਹਿਲੀ ਡੋਜ਼ ਲਗਾਈ ਗਈ ਹੈ। ਵੈਕਸੀਨ ਲਗਾਉਣ ਤੋਂ ਬਾਅਦ ਮੁਲਾਜ਼ਮਾਂ ਨੂੰ 30 ਮਿੰਟ ਲਈ ਆਬਜ਼ਰਵੇਸ਼ਨ ਰੂਮ ਵਿਚ ਰੱਖਿਆ ਗਿਆ। ਇਸ ਮੌਕੇ ਜ਼ਿਲਾ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਇੰਦਰਜੀਤ ਸਿੰਗਲਾ, ਸੁਪਰਡੈਂਟ ਬਲਵਿੰਦਰ ਸਿੰਘ ਅੱਤਰੀ, ਐਮ.ਐਮ.ਯੂ. ਦੇ ਇੰਚਾਰਜ ਡਾ. ਪੁਰੀ, ਡਾ. ਰਮਨੇ ਬਾਂਸਲ ਅਤੇ ਜ਼ਿਲਾ ਮਾਸ ਮੀਡੀਆ ਵਿੰਗ ਤੋਂ ਵਿਜੇ ਕੁਮਾਰ ਤੇ ਦੀਪਕ ਸ਼ਰਮਾ ਆਦਿ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur , Punjab Fights Corona , Coronavirus , COVID 19 , Novel Coronavirus , India Fights Corona , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD