Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਚਕਾਰ ਅਹਿਮ ਸਮਝੌਤਾ ਸਹੀਬੰਦ

Web Admin

Web Admin

5 Dariya News

ਅੰਮ੍ਰਿਤਸਰ , 30 Mar 2021

Last updated on: Mar 30, 2021, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਅੰਮ੍ਰਿਤਸਰ ਨਾਲ ਇਕ ਅਹਿਮ ਸਮਝੌਤਾ ਸਹੀਬੰਦ ਕੀਤਾ ਗਿਆ। ਸਮਝੌਤੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਪ੍ਰੋ. ਡਾ. ਕਰਨਜੀਤ ਸਿੰਘ ਕਾਹਲੋਂ ਨੇ ਦਸਤਖਤ ਕੀਤੇ ਜਦੋਂਕਿ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਡੀਨ, ਡਾ. ਏ.ਪੀ. ਸਿੰਘ ਨੇ ਹਸਤਾਖਰ ਕੀਤੇ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ. ਬਹਿਲ, ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਕੋਆਰਡੀਨੇਟਰ ਡਾ. ਪ੍ਰੀਤ ਮੋਹਿੰਦਰ ਸਿੰਘ, ਡਾ. ਏ.ਜੇ.ਐਸ. ਭੰਵਰ, ਬੇਦੀ, ਡਾ. ਗੁਰਚਰਨ ਕੌਰ ਤੋਂ ਇਲਾਵਾ ਦੋਵਾਂ ਵੱਡੀਆਂ ਵਿਦਿਅਕ ਸੰਸਥਾਵਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।ਸਮਝੌਤੇ ਉਪਰੰਤ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਜਿਥੇ ਉਚੇਰੀ ਸਿਖਿਆ ਦੇ ਖੇਤਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਅਹਿਮ ਯੂਨੀਵਰਸਿਟੀਆਂ ਵਿਚ ਸਥਾਨ ਰਖਦੀ ਹੈ ਉਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੀ ਹੈਲਥ ਤੇ ਮੈਡੀਕਲ ਸਾਇੰਸ ਦੇ ਖੇਤਰ ਵਿਚ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੰਸਥਾਵਾਂ ਵੱਲੋਂ ਕਲੀਨੀਕਲ ਰੀਸਰਚ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਇਸ ਸਮਝੌਤੇ ਨੂੰ ਸਹੀਬੰਦ ਕੀਤਾ ਗਿਆ ਹੈ ਤਾਂ ਜੋ ਕਰੋਨਾ ਕਾਲ ਦੇ ਇਸ ਨਾਜ਼ੁਕ ਹਲਾਤਾਂ ਵਿਚ ਰਲ ਕੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵੇਂ ਸੰਸਥਾਵਾਂ ਹੁਣ ਭਵਿੱਖ ਵਿਚ ਵੱਖ ਵੱਖ ਪ੍ਰੋਗਰਾਮ ਉਲੀਕ ਕੇ ਸਮਝੌਤੇ ਅਨੁਸਾਰ ਕਾਰਜ ਆਰੰਭ ਕਰਨਗੇ ਜਿਸ ਦੇ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ਇਲਾਵਾ ਸਮਾਜ ਨੂੰ ਵੀ ਲਾਭ ਪਹੁੰਚੇਗਾ। ਕਰੋਨਾ ਵਾਇਰਸ ਨਾਲ ਪੈਦਾ ਹੋਈਆਂ ਸਥਿਤੀਆਂ ਦੇ ਨਾਲ ਹਰੇਕ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ ਇਸ ਦੇ ਵਿਚ ਵਿਦਿਅਕ ਅਦਾਰੇ ਵੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਰਲ ਕੇ ਹੀ ਸਿਹਤ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਕੱਢੇ ਜਾ ਸਕਦੇ ਹਨ। ਦੋਵਾਂ ਸੰਸਥਾਵਾਂ ਦੇ ਖੋਜੀ ਸਾਇੰਸਦਾਨ ਇਸ ਕਾਰਜ ਨੂੰ ਸਿਰ ਜੋੜ ਕੇ ਮਿਹਨਤ ਕਰਕੇ ਅੱਗੇ ਤੋਰਨਗੇ। ਉਨ੍ਹਾਂ ਇਸ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਉਚੇਚੇ ਤੌਰ `ਤੇ ਉਲੇਖ ਕੀਤਾ।

ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਡੀਨ, ਡਾ. ਏ.ਪੀ. ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਮੁੱਖ ਰੂਪ ਵਿਚ ਸਾਂਝੇ ਤੌਰੇ `ਤੇ ਖੋਜ ਕਾਰਜ ਕਰਦੇ ਹੋਏ ਸੈਮੀਨਾਰ, ਵਰਕਸ਼ਾਪ, ਕਾਨਫਰੰਸ ਅਤੇ ਬੌਧਿਕ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਦੋਵਾਂ ਸੰਸਥਾਵਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ।ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਏ.ਜੇ.ਐਸ. ਭੰਵਰ ਨੇ ਅੰਮ੍ਰਿਤਸਰ ਵਿਚ ਸਥਿਤ ਦੋਵਾਂ ਵੱਡੇ ਅਦਾਰਿਆਂ ਵੱਲੋਂ ਕੀਤੇ ਗਏ ਸਮਝੌਤੇ ਨਾਲ ਸਮਾਜ ਨੂੰ ਕਾਫੀ ਲਾਭ ਪੁੱਜੇਗਾ ਅਤੇ ਸਿਹਤ ਸਬੰਧੀ ਜੋ ਆ ਰਹੀਆਂ ਸਮੱਸਿਆਵਾਂ ਹਨ ਦੇ ਹੱਲ ਵਿਗਿਆਨੀਆਂ ਵੱਲੋਂ ਕਲੀਨੀਕਲ ਖੋਜ ਰਾਹੀਂ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਅਦਾਰੇ ਲੰਮੇ ਸਮੇਂ ਆਪੋ ਆਪਣੇ ਖੇਤਰਾਂ ਵਿਚ ਅਹਿਮ ਕਾਰਜ ਕਰ ਰਹੇ ਹਨ। ਆਸ ਪ੍ਰਗਟਾਈ ਜਾਂਦੀ ਹੈ ਕਿ ਇਹ ਆਪਣੇ ਕਾਰਜ ਇੰਝ ਹੀ ਜਾਰੀ ਰੱਖਣਗੇ।ਡੀਨ ਅਕਾਦਮਿਕ ਮਾਮਲੇ, ਪ੍ਰੋ. ਬਹਿਲ ਅਤੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰੇਕ ਖੇਤਰ ਵਿਚ ਵੱਖ ਵੱਖ ਅਦਾਰਿਆਂ ਨੂੰ ਆਪੋ ਆਪਣੇ ਤਜ਼ਰਬੇ ਸਾਝੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸੇ ਮਕਸਦ ਤਹਿਤ ਹੀ ਅੱਜ ਦੋਵਾਂ ਸੰਸਥਾਵਾਂ ਦਾ ਸਮਝੌਤਾ ਨੇਪਰੇ ਚੜ੍ਹਿਆ ਹੈ ਤਾਂ ਜੋ ਉੇਚੇਰੀ ਸਿਖਿਆ ਦੇ ਖੇਤਰ ਦੇ ਨਾਲ ਨਾਲ ਮੈਡੀਕਲ ਸਾਇੰਸ ਦੇ ਖੇਤਰ ਦੀ ਵੀ ਸਮਝ ਨੂੰ ਖੋਜਾਰਥੀਆਂ ਦੇ ਨੇੜੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਦੋਵਾਂ ਅਦਾਰਿਆਂ ਦਾ ਇਹ ਉਪਰਾਲਾ ਫੈਕਲਟੀ ਅਤੇ ਖੋਜਾਰਥੀਆਂ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋਵੇਗਾ। ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਇਸ ਮੌਕੇ ਯੂਨੀਵਰਸਿਟੀ ਵੱਲੋਂ ਵੱਖ ਵੱਖ ਅਦਾਰਿਆਂ ਨਾਲ ਕੀਤੇ ਗਏ ਸਮਝੌਤੇ ਬਾਰੇ ਦੱਸਦਿਆਂ ਇਸ ਸਬੰਧੀ ਕੀਤੇ ਕਾਰਜਾਂ `ਤੇ ਚਾਨਣਾ ਪਾਇਆ।ਕੈਪਸ਼ਨ: ਸਮਝੌਤੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ. ਬਹਿਲ, ਰਜਿਸਟਰਾਰ ਪ੍ਰੋ. ਡਾ. ਕਰਨਜੀਤ ਸਿੰਘ ਕਾਹਲੋਂ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਡੀਨ, ਡਾ. ਏ.ਪੀ. ਸਿੰਘ, ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਕੋਆਰਡੀਨੇਟਰ ਡਾ. ਪ੍ਰੀਤ ਮੋਹਿੰਦਰ ਸਿੰਘ, ਡਾ. ਏ.ਜੇ.ਐਸ. ਭੰਵਰ, ਬੇਦੀ, ਡਾ. ਗੁਰਚਰਨ ਕੌਰ ਤੋਂ ਇਲਾਵਾ ਦੋਵਾਂ ਵੱਡੀਆਂ ਵਿਦਿਅਕ ਸੰਸਥਾਵਾਂ ਦੇ ਹੋਰ ਅਧਿਕਾਰੀ।

ਡਾਇਰੈਕਟਰ ਲੋਕ ਸੰਪਰਕ

 

Tags: Guru Nanak Dev University , Amritsar , Guru Nanak Dev University Amritsar , Prof. Jaspal Singh Sandhu , GNDU , SGRDUHS , Sri Guru Ram Das University of Health Sciences , Dr. K S Kahlon , Dr. Preet Mohinder Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD