Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਦਾਈਪੁਰ ਅਤੇ ਫੋਕਲ ਪੁਆਇੰਟ ਵਿਖੇ ਉਦਯੋਗਾਂ ਲਈ ਲਗਾਏ ਗਏ ਹੋਰ ਮੋਬਾਇਲ ਟੀਕਾਕਰਨ ਕੈਂਪ

ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨੂੰ ਟੀਕਾਕਰਨ ਮੁਹਿੰਮ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ

DC Jalandhar, Ghanshyam Thori, Jalandhar, Deputy Commissioner Jalandhar, Punjab Fights Corona, Coronavirus, COVID 19, Novel Coronavirus, India Fights Corona, COVAXIN, COVISHIELD, Covid-19 Vaccine, Covid-19 Vaccine in India

Web Admin

Web Admin

5 Dariya News

ਜਲੰਧਰ , 31 Mar 2021

Last updated on: Mar 31, 2021, 00:00 IST

ਫੋਕਲ ਪੁਆਇੰਟ ਵਿਖੇ ਇਕ ਉਦਯੋਗਿਕ ਇਕਾਈ ਵਿਖੇ ਪਹਿਲੇ ਮੋਬਾਇਲ ਟੀਕਾਕਰਨ ਕੈਂਪ ਤੋਂ ਬਾਅਦ ਬੁੱਧਵਾਰ ਨੂੰ ਗਦਈਪੁਰ ਅਤੇ ਫੋਕਲ ਪੁਆਇੰਟ ਵਿਖੇ ਅਜਿਹੇ ਹੋਰ ਕੈਂਪ ਲਗਾਏ ਗਏ ਤਾਂ ਜੋ ਟੀਕਾਕਰਨ ਮੁਹਿੰਮ ਵਿਚ ਉਦਯੋਗਿਕ ਕਾਮਿਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸਾਡੇ ਉਦਯੋਗਾਂ ਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਟੀਕਾਕਰਨ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾ ਕੈਂਪ ਕੱਲ੍ਹ ਲਗਾਇਆ ਗਿਆ ਸੀ, ਜੋ ਕਿ ਸਥਾਨਕ ਉਦਯੋਗਾਂ ਦੇ ਸੈਂਕੜੇ ਕਾਮਿਆਂ ਵੱਲੋਂ ਟੀਕਾਕਰਨ ਕਰਵਾਉਣ ਸਦਕਾ ਬਹੁਤ ਸਫ਼ਲ ਰਿਹਾ।ਇਸੇ ਤਰ੍ਹਾਂ ਲਾਭਪਾਤਰੀਆਂ ਨੂੰ ਇਸ ਮੁਹਿੰਮ ਦੇ ਦਾਇਰੇ ਵਿੱਚ ਲਿਆਉਣ ਲਈ ਅੱਜ ਦੋ ਕੈਂਪ ਲਗਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਮੌਕੇ 'ਤੇ ਰਜਿਸਟ੍ਰੇਸ਼ਨ ਸਹੂਲਤਾਂ ਤੋਂ ਇਲਾਵਾ ਉਦਯੋਗਾਂ ਦੇ ਵੱਡੀ ਗਿਣਤੀ ਕਾਮਿਆਂ ਦਾ ਟੀਕਾਕਰਨ ਵੀ ਕੀਤਾ ਗਿਆ ਹੈ। ਸ਼੍ਰੀ ਥੋਰੀ ਨੇ ਜਲੰਧਰ ਵਿੱਚ ਟੀਕਾਕਰਨ ਮੁਹਿੰਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਉਦਯੋਗਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਆਪਣੇ ਯੋਗ ਕਾਮਿਆਂ ਨੂੰ ਟੀਕਾਕਰਨ ਕਰਵਾਉਣ ਵਾਸਤੇ ਅੱਗੇ ਆਉਣ ਲਈ ਉਤਸ਼ਾਹਤ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲੀ ਅਪ੍ਰੈਲ ਤੋਂ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਗਵਾ ਸਕਦੇ ਹਨ ਕਿਉਂਕਿ ਸਰਕਾਰ ਵੱਲੋਂ ਇਸ ਉਮਰ ਸਮੂਹ ਦੇ ਲੋਕਾਂ ਲਈ ਸਹਿ-ਰੋਗ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਉਦਯੋਗ ਵਿਭਾਗ ਨੂੰ ਇਸ ਮੁਹਿੰਮ ਅਧੀਨ ਵੱਧ ਤੋਂ ਵੱਧ ਕਾਮਿਆਂ ਨੂੰ ਕਵਰ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਉਦਯੋਗਾਂ ਲਈ ਅਜਿਹੇ ਵਿਸ਼ੇਸ਼ ਕੈਂਪਾਂ ਨੂੰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਸਮੂਹ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਇਸ ਵਾਇਰਸ ਤੋਂ ਉਨ੍ਹਾਂ ਦੀ ਕਿਰਤ ਸ਼ਕਤੀ ਦੀ ਸੁਰੱਖਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾ ਸਕੇ।

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Fights Corona , Coronavirus , COVID 19 , Novel Coronavirus , India Fights Corona , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD