Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਨੋ ਮਾਸਕ, ਨੋ ਐਂਟਰੀ’ ਮੁਹਿੰਮ ਦਾ ਆਗਾਜ਼

ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਲਾਏ ਜਾਣਗੇ ਜਾਗਰੂਕਤਾ ਪੋਸਟਰ

 DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 31 Mar 2021

Last updated on: Mar 31, 2021, 00:00 IST

ਜ਼ਿਲਾ ਬਰਨਾਲਾ ਵਿੱਚ ਕਰੋਨਾ ਵਾਇਰਸ ਦੇ ਕੇਸ ਵਧਣ ਤੋਂ ਰੋਕਣ ਲਈ ਦੁਕਾਨਦਾਰ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਗਾਹਕਾਂ ਨੂੰ ਕਰੋਨਾ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕੀਤਾ ਗਿਆ।ਇਸ ਮੌਕੇ ਕਰਿਆਣਾ ਐਸੋਸੀਏਸ਼ਨ, ਮਾਲਜ਼ ਦੇ ਪ੍ਰਬੰਧਕਾਂ, ਹੋਟਲ, ਰੈਸਤਰਾਂ ਤੇ ਮੈਰਿਜ ਪੈਲੇਸ ਪ੍ਰਬੰਧਕਾਂ/ਮਾਲਕਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਬਾਜ਼ਾਰਾਂ ਵਿੱਚ ਭੀੜ-ਭੜੱਕਾ ਰਹਿਣ ਕਰ ਕੇ ਉਥੇ ਲੋਕਾਂ ਵੱਲੋਂ ਮਾਸਕ ਪਾਇਆ ਜਾਣਾ ਬੇਹੱਦ ਜ਼ਰੂਰੀ ਹੈ। ਇਸ ਵਾਸਤੇ ‘ਨੋ ਮਾਸਕ, ਨੋ ਐਂਟਰੀ’ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਲੰਟੀਅਰਾਂ ਵੱਲੋਂ ਜਾਗਰੂਕਤਾ ਪੋਸਟਰ ਸਾਰੀਆਂ ਦੁਕਾਨਾਂ ਅੱਗੇ ਲਾਏ ਜਾਣਗੇ ਤਾਂ ਜੋ ਗਾਹਕਾਂ ਦੇ ਮਾਸਕ ਪਾਇਆ ਹੋਣਾ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੀਆਂ ਧਿਰਾਂ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਹ ਮੁਹਿੰਮ ਆਮ ਲੋਕਾਂ ਦੀ ਸੁਰੱਖਿਆ ਲਈ ਚਲਾਈ ਗਈ ਹੈ, ਇਸ ਲਈ ਦੁਕਾਨਦਾਰ ਵੀ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਗਾਹਕਾਂ ਦੇ ਮਾਸਕ ਪਾਇਆ ਹੋਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਦੁਕਾਨਦਾਰ ਆਪਣੇ ਪੱਧਰ ’ਤੇ ਵੀ ਦੁਕਾਨ ਅੱਗੇ ਕਰੋਨਾ ਸਾਵਧਾਨੀਆਂ ਬਾਰੇ ਜਾਗਰੂਕਤਾ ਸਮੱਗਰੀ ਲਗਾ ਸਕਦੇ ਹਨ, ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਦੁਕਾਨਦਾਰ ਦਾ ਚਲਾਨ ਕੀਤਾ ਜਾਵੇਗਾ ਅਤੇ ਪੋਸਟਰ ਲੱਗਿਆ ਹੋਣ ਦੇ ਬਾਵਜੂਦ ਗਾਹਕ ਵੱਲੋਂ ਮਾਸਕ ਨਾ ਪਾਇਆ ਹੋਣ ’ਤੇ ਸਬੰਧਤ ਗਾਹਕ ਦਾ ਚਲਾਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਸਬੰਧੀ ਕੋਵਿਡ ਮੌਨੀਟਰ ਲਾਏ ਗਏ ਹਨ, ਜੋ ਕਰੋਨਾ ਇਹਤਿਆਤਾਂ ਦੀ ਪਾਲਣਾ ਕਰਾਉਣ ਲਈ ਸਮੇਂ ਸਮੇਂ ’ਤੇ ਚੈਕਿੰਗ ਕਰਨਗੇ।ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਜ਼ਿਲੇ ਵਿੱਚ ਲੋਕਾਂ ਨੂੰ ਉਨਾਂ ਦੇ ਦਰਾਂ ’ਤੇ ਵੈਕਸੀਨੇਸ਼ਨ ਦੀ ਸਹੂਲਤ ਮੁੁਹੱਈਆ ਕਰਾਉਣ ਲਈ ਮੋਬਾਈਲ ਮੈਡੀਕਲ ਯੂਨਿਟ ਵੀ ਚਾਲੂ ਕੀਤੀ ਗਈ ਹੈ, ਜੋ ਸ਼ਡਿਊਲ ਅਨੁਸਾਰ ਵੱਖ ਵੱਖ ਥਾਈਂ ਜਾ ਕੇ ਵੈਕਸੀਨੇਸ਼ਨ ਦੀ ਸੁਵਿਧਾ ਮੁਹੱਈਆ ਕਰਵਾ ਸਕਦੀ ਹੈ। ਉਨਾਂ ਵੱਖ ਵੱਖ ਧਿਰਾਂ ਨੂੰ ਆਖਿਆ ਕਿ ਜੇਕਰ ਉਹ ਇਸ ਵੈਨ ਰਾਹੀਂ ਵੈਕਸੀਨੇਸ਼ਨ ਕੈਂਪ ਲਗਵਾਉਣਾ ਚਾਹੁੰਦੇ ਹਨ ਤਾਂ ਸਿਹਤ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿਤਯ ਡੇਚਲਵਾਲ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ, ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਦੁਕਾਨਦਾਰ ਹਾਜ਼ਰ ਸਨ, ਜਿਨਾਂ ਨੇ ਮੁਹਿੰਮ ਵਿਚ ਭਰਵੇਂ ਸਹਿਯੋਗ ਦਾ ਭਰੋਸਾ ਦਿੱਤਾ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD