Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਟਿਸ ਮੰਜਰੀ ਨਹਿਰੂ ਕੌਲ ਵੱਲੋਂ ਅਦਾਲਤਾਂ ਦਾ ਨਿਰੀਖਣ, ਸਾਲਾਨਾ ਰਿਕਾਰਡ ਦਾ ਜਾਇਜ਼ਾ

ਹਾਈ ਕੋਰਟ ਦੇ ਜੱਜ ਵੱਲੋਂ ਕੇਸਾਂ ਦੇ ਸਮਾਂਬੱਧ ਅਤੇ ਆਪਸੀ ਰਜ਼ਾਮੰਦੀ ਨਾਲ ਨਿਬੇੜੇ ਉਤੇ ਜ਼ੋਰ

 Judiciary, Justice Manjari Nehru Kaul, Judge, Punjab and Haryana High Court, Barnala, Virinder Aggarwal, Bar Association

Web Admin

Web Admin

5 Dariya News

ਬਰਨਾਲਾ , 31 Mar 2021

Last updated on: Mar 31, 2021, 00:00 IST

ਬਕਾਇਆ ਅਦਾਲਤੀ ਕੇਸਾਂ ਦਾ ਸਮਾਂਬੱਧ ਨਿਬੇੜਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਬਿਨਾਂ ਦੇਰੀ ਇਨਸਾਫ ਮਿਲ ਸਕੇ। ਇਹ ਪ੍ਰਗਟਾਵਾ ਜਸਟਿਸ ਮੰਜਰੀ ਨਹਿਰੂ ਕੌਲ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਵੱਲੋਂ ਸੈਸ਼ਨ ਡਿਵੀਜ਼ਨ ਬਰਨਾਲਾ ਦੀਆਂ ਅਦਾਲਤਾਂ ਦੇ ਨਿਰੀਖਣ ਦੌਰਾਨ ਕੀਤਾ ਗਿਆ। ਇਸ ਮੌਕੇ ਸ੍ਰੀ ਵਰਿੰਦਰ ਅਗਰਵਾਲ, ਮਾਣਯੋਗ ਜ਼ਿਲਾ ਅਤੇ ਸੈਸ਼ਨਜ ਜੱਜ ਤੋਂ ਇਲਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ, ਸੁਖਦੇਵ ਸਿੰਘ ਵਿਰਕ ਐੱਸ.ਪੀ (ਡੀ), ਐਸਪੀ ਹਰਵੰਤ ਕੌਰ, ਪ੍ਰਧਾਨ ਜ਼ਿਲਾ ਬਾਰ ਐਸੋੋਸੀਏਸ਼ਨ ਪੰਕਜ ਬਾਂਸਲ ਤੇ ਸਮੂਹ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਜਸਟਿਸ ਮੰਜਰੀ ਨਹਿਰੂ ਕੌਲ ਦਾ ਸਵਾਗਤ ਕੀਤਾ ਗਿਆ ਤੇ ਬਰਨਾਲਾ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਜਸਟਿਸ ਮੰਜਰੀ ਨਹਿਰੂ ਕੌਲ ਵੱਲੋਂ ਬਰਨਾਲਾ ਕਚਿਹਰੀਆਂ ’ਚ ਸਾਰੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਉਨਾਂ ਵੱਲੋਂ ਸਮੂਹ ਸਿਵਲ ਅਤੇ ਕਿ੍ਰਮੀਨਲ ਕੋਰਟਾਂ ਦੇ ਕੰਮਕਾਰ ਤੇ ਸਲਾਨਾ ਰਿਕਾਰਡ ਦਾ ਮੁਆਇਨਾ ਕੀਤਾ ਗਿਆ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਜ਼ਿਲਾ ਕਚਿਹਰੀਆਂ ਦੇ ਰਿਕਾਰਡ ਰੂਮ, ਕਾਪੀ ਏਜੰਸੀ ਤੇ ਮਾਲਖਾਨੇ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਾਅਦ ਜਸਟਿਸ ਮੰਜਰੀ ਨਹਿਰੂ ਕੌਲ ਨੇ ਬਰਨਾਲਾ ਜ਼ਿਲੇ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਉਪਰੰਤ ਮਾਣਯੋਗ ਜੱਜ ਵੱਲੋਂ ਬਰਨਾਲਾ ਸੈਸ਼ਨ ਡਿਵੀਜ਼ਨ ਦੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਸਭ ਨੂੰ ਆਪਣਾ ਕੰਮ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਲਈ ਪੇ੍ਰਰਿਤ ਕੀਤਾ ਗਿਆ।ਇਸ ਤੋਂ ਇਲਾਵਾ ਉਨਾਂ ਵੱਲੋਂ  ਕੋਰਟ ਕੰਪਲੈਕਸ ਵਿਖੇ ਬਣੇ ਚਾਇਲਡ ਕੇਅਰ ਰੂਮ ਦਾ ਵੀ ਦੌਰਾ ਕੀਤਾ ਗਿਆ। ਉਨਾਂ ਕਿਹਾ ਕਿ ਅਜਿਹੇ ਚਾਇਲਡ ਕੇਅਰ ਸੈਂਟਰ ਭਵਿੱਖ ਵਿੱਚ ਹੋਰ ਜ਼ਿਲਿਆਂ ਵਿੱਚ ਵੀ ਖੋਲੇ ਜਾਣਗੇ ਤਾਂ ਜੋ ਜ਼ਿਲਾ ਕਚਿਹਰੀਆਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਬੱਚਿਆਂ ਦਾ ਧਿਆਨ ਰੱਖਿਆ ਜਾ ਸਕੇ। ਇਸ ਤੋਂ ਇਲਾਵਾਂ ਉਨਾਂ ਨੇ ਮੀਡੀਏਸ਼ਨ ਦੇ ਕੰਮ ਵਿੱਚ ਦਿਲਚਸਪੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਮੂਹ ਜੁਡੀਸ਼ੀਅਲ ਅਫ਼ਸਰਾਂ ਨੂੰ ਵੱਧ ਤੋਂ ਵੱਧ ਕੇਸਾਂ ਨੂੰ ਮੀਡੀਏਸ਼ਨ ਲਈ ਭੇਜਣਾ ਚਾਹੀਦਾ ਹੈ ਤਾਂ ਜੋ ਦੋਹਾਂ ਧਿਰਾਂ ਦੇ ਮਾਮਲਿਆਂ ਦਾ ਨਿਪਟਾਰਾ ਰਜ਼ਾਮੰਦੀ ਨਾਲ ਕਰਵਾਇਆ ਜਾ ਸਕੇ।

 

Tags: Judiciary , Justice Manjari Nehru Kaul , Judge , Punjab and Haryana High Court , Barnala , Virinder Aggarwal , Bar Association

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD