Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੀ ਜਿਲ੍ਹਾ ਪੱਧਰੀ ਦਾਖਲਾ ਮੁਹਿੰਮ ਦੀ ਸ਼ੁਰੂਆਤ

ਮਾਪਿਆਂ ਦੀ ਸਹੂਲਤ ਲਈ ਦਾਖਲਾ ਹੈਲਪ ਨੰਬਰ ਵੀ ਜਾਰੀ

  DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 31 Mar 2021

ਜਿਲ੍ਹੇ ਦੇ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖੋਂ ਉੱਚ ਮਿਆਰੀ ਸਕੂਲਾਂ ਨਾਲੋਂ ਘੱਟ ਨਹੀਂ ਹਨ। ਸਮਾਰਟ ਸਕੂਲ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਪੜ੍ਹਾਉਣ ਤਕਨੀਕਾਂ ਪੱਖੋਂ ਵੀ ਸਮਾਰਟ ਬਣਾਇਆ ਗਿਆ ਹੈ।ਸਰਕਾਰੀ ਸਕੂਲਾਂ ਵਿੱਚ ਵਧੀਆ ਕੰਪਿਊਟਰ ਅਤੇ ਵਿਗਿਆਨ ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦੇ ਨਾਲ ਨਾਲ ਐਜੂਸੈਟ, ਪ੍ਰਾਜੈਕਟਰ ਅਤੇ ਐਲ.ਈ.ਡੀਜ਼ ਵੀ ਉਪਲਬਧ ਕਰਵਾਈਆਂ ਗਈਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਿਆਂ ਦੀ ਜਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ।ਉਹਨਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਹੀ ਉਪਲਬਧ ਕਰਵਾਈ ਜਾ ਰਹੀ ਬਿਹਤਰ ਸਿੱਖਿਆ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਦਾ ਲਾਹਾ ਮਾਪਿਆਂ ਨੂੰ ਜਰੂਰ ਲੈਣਾ ਚਾਹੀਦਾ ਹੈ। ਸ੍ਰ ਵਰਜੀਤ ਸਿੰਘ ਵਾਲੀਆ ਐੱਸ.ਡੀ.ਐੱਮ ਬਰਨਾਲਾ ਨੇ ਇਸ ਮੌਕੇ 'ਤੇ ਬੋਲਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੀਆਂ ਸਰਕਾਰੀ ਕੋਸ਼ਿਸ਼ਾਂ ਦਾ ਅਸਰ ਸਪੱਸ਼ਟ ਵਿਖਾਈ ਦੇਣ ਲੱਗਿਆ ਹੈ।ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਸੁਵਿਧਾਵਾਂ ਪੱਖੋਂ ਆਧੁਨਿਕ ਹੋਏ ਸਰਕਾਰੀ ਸਕੂਲ ਮਾਪਿਆਂ ਦਾ ਵਿਸਵਾਸ਼ ਜਿੱਤਣ ਵਿੱਚ ਕਾਮਯਾਬ ਹੋ ਰਹੇ ਹਨ। 

ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਜਿਲ੍ਹਾ ਪੱਧਰੀ ਦਾਖਲਾ ਮੁਹਿੰਮ ਦੀ ਸ਼ੁਰੂਆਤ ਬਾਰੇ ਦੱਸਦਿਆਂ ਕਿਹਾ ਕਿ ਸੈਸ਼ਨ 2020-21 ਦੌਰਾਨ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ ਪੰਦਰਾਂ ਫੀਸਦੀ ਦੇ ਕਰੀਬ ਰਿਕਾਰਡ ਇਜ਼ਾਫ਼ਾ ਹੋਇਆ ਸੀ।ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦੇ ਵਿਸ਼ਵਾਸ ਵਿੱਚ ਹੋਏ ਵਾਧੇ ਨੂੰ ਵੇਖਦਿਆਂ ਸੈਸ਼ਨ 2021-22 ਦੌਰਾਨ ਦਾਖਲਾ ਦਰ ਵਿੱਚ ਹੋਰ ਵੀ ਇਜ਼ਾਫਾ ਹੋਣ ਦੀ ਉਮੀਦ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਮਾਪਿਆਂ ਨੂੰ ਜਾਣੂ ਕਰਵਾਉਣ ਹਿੱਤ ਸਕੂਲਾਂ ਵੱਲੋਂ ਪਹਿਲਾਂ ਹੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਅੱਜ ਸ਼ੁਰੂ ਕੀਤੀ ਜਿਲ੍ਹਾ ਪੱਧਰੀ ਦਾਖਲਾ ਮੁਹਿੰਮ ਅਧੀਨ ਜਿਲ੍ਹੇ ਵਿੱਚ ਪੰਜ ਥਾਵਾਂ 'ਤੇ ਕਨੌਪੀ ਕੈਂਪ ਲਗਾਏ ਜਾਣਗੇ।ਇਹਨਾਂ ਕੈਂਪਾਂ ਵਿੱਚ ਮਾਪੇ ਜਿੱਥੇ ਸਰਕਾਰੀ ਸਕੂਲਾਂ ਨਾਲ ਸੰਬੰਧਿਤ ਹਰ ਪ੍ਰਕਾਰ ਦੀ ਜਾਣਕਾਰੀ ਹਾਸਿਲ ਕਰ ਸਕਣਗੇ ਉੱਥੇ ਹੀ ਜਿਲ੍ਹੇ ਦੇ ਕਿਸੇ ਵੀ ਸਕੂਲ ਵਿੱਚ ਆਪਣੇ ਬੱਚੇ ਦਾ ਦਾਖਲਾ ਵੀ ਕਰਵਾ ਸਕਣਗੇ।ਉਹਨਾਂ ਕਿਹਾ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਵੀ ਉਪਲਬਧ ਹੈ।ਮਾਪਿਆਂ ਦੀ ਸਹੂਲਤ ਲਈ ਦਾਖਲਾ ਹੈਲਪ ਨੰਬਰ ਵੀ ਜਾਰੀ ਕੀਤੇ ਗਏ।ਇਹ ਹੈਲਪ ਲਾਈਨ ਦਾਖਲੇ ਨਾਲ ਸੰਬੰਧਿਤ ਹਰ ਪ੍ਰਕਾਰ ਦੀ ਜਾਣਕਾਰੀ ਲਈ ਚੌਵੀ ਘੰਟੇ ਉਪਲਬਧ ਰਹੇਗੀ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਮਾਪੇ ਦਾਖਲਿਆਂ ਸੰਬੰਧੀ ਬਿਨਾਂ ਝਿਜਕ ਉਹਨਾਂ ਨਾਲ ਵੀ ਸੰਪਰਕ ਕਰ ਸਕਦੇ ਹਨ।ਇਸ ਮੌਕੇ 'ਤੇ ਸ੍ਰ ਸਿਮਰਦੀਪ ਸਿੰਘ ਜਿਲ੍ਹਾ ਮੈਂਟਰ ਸਪੋਰਟਸ, ਸ੍ਰੀਮਤੀ ਪਰਮਜੀਤ ਕੌਰ ਬਲਾਕ ਮੈਂਟਰ ਸਪੋਰਟਸ, ਸ੍ਰ ਮਲਕੀਤ ਸਿੰਘ ਡੀਪੀਈ,ਸ੍ਰ ਦਲਜੀਤ ਸਿੰਘ ਪੀਟੀਆਈ,ਰਾਜਿੰਦਰਪਾਲ ਸਿੰਘ ਲਾਇਬ੍ਰੇਰੀ ਰਿਸਟੋਰਰ, ਸ੍ਰ ਬਿੰਦਰ ਸਿੰਘ ਖੁੱਡੀ ਕਲਾਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD