Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਆਰਮੀ ਦੀ ਭਰਤੀ : ਗੁਰਪਾਲ ਸਿੰਘ ਚਾਹਲ

 DC Ferozepur, Deputy Commissioner Ferozepur, Ferozepur, Gurpal Singh Chahal

Web Admin

Web Admin

5 Dariya News

ਫਿਰੋਜ਼ਪੁਰ , 31 Mar 2021

Last updated on: Mar 31, 2021, 00:00 IST

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾ ਕੇ ਰੋਜ਼ਗਾਰ ਦੇਣ ਦੇ ਮੰਤਵ ਨਾਲ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ, ਸਿਖਲਾਈ, ਫਿਰੋਜਪੁਰ ਦੇ ਮਾਨਯੋਗ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਉਥੇ ਹੀ ਹੁਣ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਜ਼ੋ 10ਵੀਂ ਅਤੇ 12ਵੀਂ ਪਾਸ ਹਨ, ਉਹਨਾਂ ਲਈ ਫੌਜ ਦੀ ਭਰਤੀ ਖੁੱਲ੍ਹ ਗਈ ਹੈ, ਜ਼ੋ ਕਿ ਮਿਤੀ: 01.04.2021 ਤੋਂ  ਮਿਤੀ: 20.04.2021 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ, ਫਿਰੋਜ਼ਪੁਰ ਕੈਂਟ ਵਿਖੇ ਹੋਵੇਗੀ।ਉਹਨਾਂ ਨੇ ਦੱਸਿਆ ਕਿ ਭਰਤੀ ਵਿੱਚ ਸੋਲਜਰ ਜਨਰਲ ਡਿਊਟੀ ਲਈ ਉਮਰ ਹੱਦ 17 ਤੋਂ 21 ਸਾਲ ਤੱਕ ਅਤੇ ਸੋਲਜਰ ਟੈਕਨੀਕੱਲ, ਸੋਲਜਰ ਨਰਸਿੰਗ ਅਸਿੱਸਟੈਂਟ, ਸੋਲਜਰ ਕਲਰਕ ਅਤੇ ਸਟੋਰ ਕੀਪਰ ਲਈ ਉਮਰ ਹੱਦ 17 ਤੋਂ 23 ਸਾਲ ਤੱਕ ਹੈ। ਇਸ ਭਰਤੀ ਵਿੱਚ ਜਿਲ੍ਹਾ ਬਠਿੰਡਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਿਰੋਜਪੁਰ ਅਤੇ ਫਾਜਿਲਕਾ ਦੇ ਕੇਵਲ ਉਹੀ ਪ੍ਰਾਰਥੀ ਭਾਗ ਲੈ ਸਕਦੇ ਹਨ, ਜਿਨ੍ਹਾਂ ਨੇ ਕੋਵਿਡ-19 ਦੇ ਚੱਲਦੇ ਮਿਤੀ 17 ਜੁਲਾਈ, 2020 ਤੋਂ  30 ਅਗਸਤ, 2020 ਦੇ ਦੌਰਾਨ  ਉਕਤ ਭਰਤੀ ਸਬੰਧੀ ਪਹਿਲਾਂ ਤੋਂ ਆਪਣੀ ਰਜਿਸਟ੍ਰੇਸ਼ਨ ਕੀਤੀ ਹੋਈ ਹੈ।ਸ਼੍ਰੀ ਅਸ਼ੋਕ ਜਿੰਦਲ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਫਿਰੋਜਪੁਰ ਵੱਲੋਂ ਜਿਲ੍ਹਾ ਬਠਿੰਡਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਿਰੋਜਪੁਰ ਅਤੇ ਫਾਜਿਲਕਾ ਦੇ ਭਾਗ ਲੈਣ ਵਾਲੇ  ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਣਕਾਰੀ ਲਈ ਆਪਣੇ ਜਿਲ੍ਹੇ ਦੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਅਤੇ ਆਰਮੀ ਦੀ ਵੈੱਬਸਾਈਟ www.joinindianarmy.nic.in ਤੇ ਵਿਜਟ ਕਰ ਸਕਦਾ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜਪੁਰ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਨੂੰ ਦਰਸਾਉਂਦਾ ਗੁਬਾਰਾ ਲਗਾਇਆ ਗਿਆ ਹੈ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD