Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੀ ਡਿਸਕਸ ਥਰੋਅਰ ਨੂੰ ਉਲੰਪਿਕਸ ਲਈ ਨਿਰਧਾਰਤ 63.50 ਮੀਟਰ ਹੱਦ ਆਸਾਨੀ ਨਾਲ ਪਾਰ ਕਰਨ 'ਤੇ ਦਿੱਤੀ ਮੁਬਾਰਕਬਾਦ

 Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab, Tokyo Olympics-2021, Kamalpreet Kaur, Tokyo Olympics, Discus Thrower

Web Admin

Web Admin

5 Dariya News

ਚੰਡੀਗੜ੍ਹ , 31 Mar 2021

Last updated on: Mar 31, 2021, 00:00 IST

ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਟੋਕੀਉ ਓਲੰਪਿਕ-2021 ਲਈ ਕੁਆਲੀਫ਼ਾਈ ਕਰ ਚੁੱਕੀ ਕਮਲਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਨੌਂ ਸਾਲਾ ਕੌਮੀ ਰਿਕਾਰਡ ਤੋੜਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦਾ ਚੈੱਕ ਸੌਂਪਿਆ।ਆਪਣੀ ਸਰਕਾਰੀ ਰਿਹਾਇਸ਼ ਵਿਖੇ ਰਾਣਾ ਸੋਢੀ ਨੇ ਕਮਲਪ੍ਰੀਤ ਕੌਰ ਅਤੇ ਉਸ ਦੀ ਕੋਚ ਰਾਖੀ ਤਿਆਗੀ ਨਾਲ ਮੁਲਾਕਾਤ ਦੌਰਾਨ ਜਿਥੇ ਡਿਸਕਸ ਥਰੋਅਰ ਨੂੰ ਉਲੰਪਿਕਸ ਲਈ ਨਿਰਧਾਰਤ 63.50 ਮੀਟਰ ਹੱਦ ਬੜੇ ਆਸਾਨੀ ਨਾਲ ਪਾਰ ਕਰਨ 'ਤੇ ਮੁਬਾਰਕਬਾਦ ਦਿੱਤੀ, ਉਥੇ ਕਮਲਪ੍ਰੀਤ ਦੇ ਭਵਿੱਖੀ ਟੀਚਿਆਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ। ਕਮਲਪ੍ਰੀਤ ਨੂੰ ਪੰਜਾਬ ਦੀ ਸ਼ਾਨਾਂਮੱਤੀ ਧੀ ਦੱਸਦਿਆਂ ਖੇਡ ਮੰਤਰੀ ਨੇ ਕਿਹਾ ਕਿ ਡਿਸਕਸ ਥਰੋਅ ਖੇਡ ਵਿੱਚ ਕਰੀਬ ਦਹਾਕਾ ਪੁਰਾਣਾ ਰਿਕਾਰਡ ਤੋੜ ਕੇ ਦੇਸ਼ ਵਿੱਚੋਂ ਪਹਿਲੀ ਥਾਂ ਹਾਸਲ ਕਰਨਾ ਅਤੇ 65.06 ਮੀਟਰ ਦੀ ਸ਼ਾਨਦਾਰ ਕੋਸ਼ਿਸ਼ ਨਾਲ ਮਹਿਲਾ ਡਿਸਕਸ ਥਰੋਅ ਵਿੱਚ ਟੋਕਿਉ ਓਲੰਪਿਕ ਲਈ ਕੁਆਲੀਫ਼ਾਈ ਕਰਨਾ ਸੂਬੇ ਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਸ ਲਈ ਕਮਲਪ੍ਰੀਤ ਕੌਰ ਦੇ ਨਾਲ-ਨਾਲ ਉਸ ਦੀ ਕੋਚ ਵੀ ਵਧਾਈ ਦੀ ਪਾਤਰ ਹੈ।ਰਾਣਾ ਸੋਢੀ ਨੇ ਕਿਹਾ ਕਿ ਖ਼ੁਦ ਖਿਡਾਰੀ ਹੋਣ ਦੇ ਨਾਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਖਿਡਾਰੀਆਂ ਪ੍ਰਤੀ ਸੁਹਿਰਦ ਰਹਿੰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਨੇ 2017 ਵਿੱਚ ਸਰਕਾਰ ਵਿੱਚ ਆਉਂਦਿਆਂ ਹੀ ਖਿਡਾਰੀਆਂ-ਪੱਖੀ ਨਵੀਂ ਖੇਡ ਨੀਤੀ ਹੋਂਦ ਵਿੱਚ ਲਿਆਂਦੀ, ਜੋ ਸ਼ਾਨਦਾਰ ਮੱਲਾਂ ਮਾਰਨ ਵਾਲੇ ਖਿਡਾਰੀਆਂ ਲਈ ਵਧੇ ਹੋਏ ਨਗਦ ਇਨਾਮਾਂ ਸਣੇ ਸਰਕਾਰੀ ਨੌਕਰੀਆਂ ਦੇ ਰਾਹ ਖੋਲ੍ਹਦੀ ਹੈ। ਉਨ੍ਹਾਂ ਕਮਲਪ੍ਰੀਤ ਕੋਲੋਂ ਟੋਕੀਉ ਉਲੰਪਿਕਸ ਲਈ ਸੋਨ ਤਮਗ਼ੇ ਦੀ ਉਮੀਦ ਜਤਾਉਂਦਿਆਂ ਕਿਹਾ ਕਿ ਕਮਲਪ੍ਰੀਤ ਕੌਰ ਦੀ ਉਲੰਪਿਕਸ ਲਈ ਤਿਆਰੀ ਦਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ।ਦੱਸ ਦੇਈਏ ਕਿ ਕਮਲਪ੍ਰੀਤ ਕੌਰ ਨੇ ਐਨ.ਆਈ.ਐਸ. ਪਟਿਆਲਾ ਵਿਖੇ ਮਾਰਚ ਮਹੀਨੇ ਦੌਰਾਨ ਫ਼ੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖ਼ਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ। ਇਸ ਦੇ ਨਾਲ ਹੀ ਉਹ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਥਰੋਅਰ ਬਣ ਗਈ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਉ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰ ਗਈ। ਕਮਲਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਵੱਲੋਂ 2012 ਵਿੱਚ 64.76 ਮੀਟਰ ਥਰੋਅ ਸੁੱਟ ਕੇ ਬਣਾਇਆ ਕੌਮੀ ਰਿਕਾਰਡ ਤੋੜਿਆ।

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , Tokyo Olympics-2021 , Kamalpreet Kaur , Tokyo Olympics , Discus Thrower

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD