Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਏ.ਆਈ.ਸੀ. ਨੇ ਮਾਈਕ੍ਰੋ ਫੂਡ ਪੋ੍ਰਸੈਸਿੰਗ ਯੂਨਿਟਾਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਡਿੰਗ ਅਤੇ ਮਾਰਕੀਟਿੰਗ ਲਈ ਐਸ.ਪੀ.ਵੀ. ਬਣਾਉਣ ਦੀ ਦਿੱਤੀ ਮਨਜ਼ੁਰੀ

ਪੀ.ਏ.ਆਈ.ਸੀ. ਨੇ ਮਾਈਕ੍ਰੋ ਫੂਡ ਪੋ੍ਰਸੈਸਿੰਗ ਯੂਨਿਟਾਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਡਿੰਗ ਅਤੇ ਮਾਰਕੀਟਿੰਗ ਲਈ ਐਸ.ਪੀ.ਵੀ. ਬਣਾਉਣ ਦੀ ਦਿੱਤੀ ਮਨਜ਼ੁਰੀ

 Joginder Singh Mann, Congress, Punjab Congress,  PAIC, Punjab Agro Industries Corporation, Special Purpose Vehicle, SPV, Prime Minister Formalisation of Micro Food Processing Enterprise Scheme, PMFME

Web Admin

Web Admin

5 Dariya News

ਚੰਡੀਗੜ੍ਹ , 31 Mar 2021

Last updated on: Mar 31, 2021, 00:00 IST

ਸੂਬੇ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸਨ ਨੇ ਅੱਜ ਮਾਈਕਰੋ ਫੂਡ ਪ੍ਰੋਸੈਸਿੰਗ ਇਕਾਈਆਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਂਡਿੰਗ ਅਤੇ ਮਾਰਕੀਟਿੰਗ ਲਈ ਇਕ ਸਪੈਸ਼ਲ ਪਰਪਜ਼ ਵਹੀਕਲ (ਐਸਪੀਵੀ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਜਿਨਾਂ ਨਾਲ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਦੀ ਪ੍ਰਧਾਨਗੀ ਹੇਠ ਇੱਥੇ  ਨਿਗਮ ਦੇ ਦਫਤਰ ਵਿਖੇ ਹੋਈ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇ ਕੇ ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਲਈ ਠੋਸ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਐਸਪੀਵੀ ਦਾ ਗਠਨ ਯੂਨਾਤੀ ਕੋਆਪਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਦੇ ਵਿੱਤੀ ਸਹਿਯੋਗ ਨਾਲ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਫੂਡ ਪ੍ਰੋਸੈਸਿੰਗ ਸੈਕਟਰ ਖਾਸ ਕਰਕੇ ਮਾਈਕਰੋ ਫੂਡ ਪ੍ਰੋਸੈਸਿੰਗ ਨੂੰ ਹੁਲਾਰਾ ਦੇਣਾ ਹੈ।

ਚੇਅਰਮੈਨ ਨੇ ਕਲਪਨਾ ਕੀਤੀ ਕਿ ਐਸ.ਪੀ.ਵੀ. ਪਰਾਈਮ ਮਨਿਸਟਰ ਫਾਰਮਾਲਾਈਜੇਸ਼ਨ ਆਫ਼ ਮਾਈਕ੍ਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਸਕੀਮ (ਪੀ.ਐਮ.ਐਫ.ਐਮ.ਈ.) ਦੇ ਲਾਭਪਾਤਰੀਆਂ ਲਈ ਇਕ ਸਾਂਝਾ ਬ੍ਰਾਂਡਿੰਗ, ਮਾਰਕੀਟਿੰਗ ਅਤੇ ਸੈਂਟਰਲ ਕੁਆਲਟੀ ਕੰਟਰੋਲ ਪਲੇਟਫਾਰਮ ਪ੍ਰਦਾਨ ਕਰੇਗਾ। ਉਨਾਂ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ ਪੀ.ਐਮ.ਐਫ.ਐਮ.ਈ. ਨੂੰ ਲਾਗੂ ਕਰਨ ਲਈ ਰਾਜ ਦੀ ਨੋਡਲ ਏਜੰਸੀ ਹੈ। ਸ੍ਰੀ ਮਾਨ ਨੇ ਕਿਹਾ ਕਿ ਉਤਪਾਦ ਜਿਵੇਂ ਅਚਾਰ, ਮੁਰੱਬਾ, ਗੁੜ, ਵੜੀਆਂ, ਪਾਪੜ, ਖਾਣ ਲਈ ਤਿਆਰ/ਪਕਾਏ ਹੋਏ ਉਤਪਾਦ, ਵੈਲਿਊ ਐਡਿਡ ਬੇਕਰੀ ਉਤਪਾਦ ਅਤੇ ਸ਼ਹਿਦ ਇਸ ਯੋਜਨਾ ਅਧੀਨ ਆਉਂਦੇ ਹਨ।ਚੇਅਰਮੈਨ ਨੇ ਕਿਹਾ ਕਿ ਅਧਿਕਾਰੀਆਂ ਦੁਆਰਾ ਇੱਕ ਵਿਆਪਕ ਸਰਵੇਖਣ ਕੀਤਾ ਗਿਆ ਹੈ ਜਿਸ ਅਨੁਸਾਰ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ‘ਇੱਕ ਜ਼ਿਲਾ, ਇੱਕ ਉਤਪਾਦ’ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 160 ਮਾਈਕ੍ਰੋ ਫੂਡ ਪ੍ਰੋਸੈਸਿੰਗ ਯੂਨਿਟ ਅਪਲਾਈ ਕਰ ਚੁੱਕੇ ਹਨ ਜਿਸ ਤਹਿਤ ਉਨਾਂ ਨੂੰ 35 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਚੌਰਾਹੇ ‘ਤੇ ਹਨ ਇਸ ਲਈ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ ਇਹ ਯਕੀਨੀ ਬਣਾਉਣ ਲਈ ਸਖਤ ਯਤਨ ਕਰ ਰਹੀ ਹੈ ਕਿ ਪੰਜਾਬ ਦੇਸ ਦੇ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਉਭਰ ਕੇ ਸਾਹਮਣੇ ਆਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀ ਰਣਜੀਤ ਸਿੰਘ, ਸ੍ਰੀ ਕਰਮਜੀਤ ਸਿੰਘ ਮਿੱਠਾ, ਨਿਰਮਲਾ ਦੇਵੀ ਅਤੇ ਸ੍ਰੀ ਰਾਜੀਵ ਸਹਿਗਲ ਮੌਜੂਦ ਸਨ।    

 

Tags: Joginder Singh Mann , Congress , Punjab Congress , PAIC , Punjab Agro Industries Corporation , Special Purpose Vehicle , SPV , Prime Minister Formalisation of Micro Food Processing Enterprise Scheme , PMFME

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD