Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੇ ਕੋਵਿਡ ਦੀ ਸਥਿਤੀ ’ਚ ਇਕ ਹਫਤੇ ਵਿੱਚ ਸੁਧਾਰ ਨਾ ਹੋਇਆ ਤਾਂ ਹੋਰ ਸਖਤ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ, ਮੁੱਖ ਮੰਤਰੀ ਦੀ ਚਿਤਾਵਨੀ

Web Admin

Web Admin

5 Dariya News

ਚੰਡੀਗੜ੍ਹ , 31 Mar 2021

Last updated on: Mar 31, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਕੋਵਿਡ ਦੀ ਸਥਿਤੀ ਜੋ ਕਿ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਧਣ ਨਾਲ ਵੱਡੇ ਪੱਧਰ ’ਤੇ ਪਹੁੰਚ ਗਈ ਹੈ, ਵਿੱਚ ਅਗਲੇ ਹਫਤੇ ਤੱਕ ਸੁਧਾਰ ਨਾ ਹੋਇਆ ਤਾਂ ਸਖਤ ਬੰਦਿਸ਼ਾਂ ਲਗਾਈਆਂ ਜਾਣਗੀਆਂ।ਸਿਹਤ, ਪ੍ਰਸ਼ਾਸਨਿਕ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਮੁੜ ਸਮੀਖਿਆ 8 ਅਪਰੈਲ ਨੂੰ ਕੀਤੀ ਜਾਵੇਗੀ ਅਤੇ ਜੇ ਕੋਵਿਡ ਦਾ ਵਾਧਾ ਬੇਕਾਬੂ ਰਿਹਾ ਤਾਂ ਹੋਰ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ ਹਨ। ਉਨਾਂ ਕਿਹਾ, ‘‘ਮੈਂ ਇਕ ਹਫਤੇ ਤੱਕ ਪ੍ਰਸਥਿਤੀਆਂ ਦੇਖਾਂਗਾ ਅਤੇ ਫੇਰ ਜੇ ਕੋਈ ਸੁਧਾਰ ਨਾ ਹੋਇਆ ਤਾਂ ਸਾਨੂੰ ਸਖਤ ਬੰਦਿਸ਼ਾਂ ਲਗਾਉਣੀਆਂ ਪੈ ਸਕਦੀਆਂ ਹਨ।’’ਤੇਜ਼ੀ ਨਾਲ ਟੀਕਾਕਰਨ ਦੀ ਲੋੜ ਦੱਸਦਿਆਂ ਖਾਸ ਕਰ ਕੇ ਅਜਿਹੇ ਸਥਾਨਾਂ ਜਿੱਥੇ 300 ਤੋਂ ਵੱਧ ਕੇਸ ਆ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਨਾਲ ਬੁਰੀ ਤਰਾਂ ਪ੍ਰਭਾਵਿਤ ਜ਼ਿਲਿਆਂ ਵਿੱਚ ਮੁਹੱਲਾ ਪੱਧਰ ’ਤੇ ਯੋਗ ਲੋਕਾਂ ਤੱਕ ਪਹੁੰਚ ਬਣਾਈ ਜਾਵੇ। ਉਨਾਂ ਨਾਲ ਹੀ ਬੁਰੀ ਤਰਾਂ ਗ੍ਰਸਤ ਸ਼ਹਿਰਾਂ ਲੁਧਿਆਣਾ, ਜਲੰਧਰ, ਮੁਹਾਲੀ ਤੇ ਅੰਮਿ੍ਰਤਸਰ ਵਿੱਚ ਕੋਵਿਡ ਇਹਤਿਆਤਾਂ ਅਤੇ ਪ੍ਰੋਟੋਕਲ ਦੀ ਵੀ ਸਖਤੀ ਨਾਲ ਪਾਲਣਾ ਦੇ ਆਦੇਸ਼ ਦਿੱਤੇ।

ਸੂਬੇ ਦੀ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਚੇਅਰਮੈਨ ਡਾ.ਕੇ.ਕੇ.ਤਲਵਾੜ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਬੰਦਿਸ਼ਾਂ ਨੂੰ ਹੋਰ ਲਾਗੂ ਕਰਨ ਦੀ ਲੋੜ ਹੈ ਜਿੱਥੇ ਵੱਧ ਕੇਸ ਸਾਹਮਣੇ ਆ ਰਹੇ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ 19 ਮਾਰਚ ਤੋਂ ਬਿਨਾਂ ਮਾਸਕ ਤੋਂ ਚੱਲਣ-ਫਿਰਨ ਵਾਲੇ 1.30 ਲੱਖ ਲੋਕਾਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ ਜਿਨਾਂ ਵਿੱਚੋਂ 391 ਪਾਜ਼ੇਟਿਵ ਪਾਏ ਗਏ।ਐਸ.ਏ.ਐਸ. ਨਗਰ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਜਲੰਧਰ, ਅੰਮਿ੍ਰਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ ਬਹੁਤ ਜ਼ਿਆਦਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ ਜਦੋਂ ਕਿ 24 ਮਾਰਚ 2021 ਨੂੰ ਸੂਬੇ ਵਿੱਚ ਕੁੱਲ ਪਾਜ਼ੇਟਿਵਟੀ 7.6 ਫੀਸਦੀ ਸੀ।ਆਉਣ-ਜਾਣ ਵਾਲਿਆਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਕੋਵਿਡ ਯੋਧਿਆਂ ਲਈ ਇਕ ਘੰਟੇ ਲਈ ਰੱਖੇ ਜਾਂਦੇ ਮੌਨ ਕਾਲ ਨੂੰ ਵੀ ਖਤਮ ਕਰਨ ਦੇ ਆਦੇਸ਼ ਦਿੱਤੇ।ਮੁੱਖ ਮੰਤਰੀ ਨੇ ਪੰਜਾਬ ਵਿੱਚ ਕੋਵਿਡ ਕਾਰਨ ਉਚ ਮੌਤ ਦਰ ਉਤੇ ਚਿੰਤਾ ਪ੍ਰਗਟਾਈ ਜਦੋਂ ਕਿ ਡਾ. ਤਲਵਾੜ ਨੇ ਕਿਹਾ ਕਿ ਸੂਬੇ ਵਿੱਚ ਮਰੀਜ਼ਾਂ ਸਮੇਂ ਸਿਰ ਹਸਪਤਾਲ ਨਹੀਂ ਜਾਂਦੇ ਅਤੇ ਸਹਿ ਬਿਮਾਰੀਆਂ ਦੀ ਵੀ ਉਚ ਦਰ ਹੈ। ਡਾ.ਤਲਵਾੜ ਨੇ ਮੀਟਿੰਗ ਵਿੱਚ ਦੱਸਿਆ ਕਿ ਮਰਨ ਵਾਲਿਆਂ ਵਿੱਚੋਂ 80-85 ਫੀਸਦੀ ਮਰੀਜ਼ ਗੰਭੀਰ ਬਿਮਾਰੀਆਂ ਵਾਲੇ ਹਨ।ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਹਿ ਬਿਮਾਰੀਆਂ ਵਾਲਿਆਂ ਨੂੰ ਜਲਦ ਤੋਂ ਜਲਦ ਹਸਪਤਾਲ ਲਿਜਾਣ ਅਤੇ ਘਰਾਂ ਵਿਚ ਏਕਾਂਤਵਾਸ ਲੋਕਾਂ ਦੀ ਸਖਤ ਨਿਗਰਾਨੀ ਲਈ ਮਜ਼ਬੂਤ ਪ੍ਰਣਾਲੀ ਵਿਕਸਤ ਕੀਤੀ ਜਾਵੇ। ਉਨਾਂ ਇਕ ਵਾਰ ਫੇਰ ਸਾਰੇ ਧਾਰਮਿਕ ਤੇ ਰਾਜਸੀ ਆਗੂਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਵਿਡ ਇਹਤਿਆਤ ਦਾ ਢੁੱਕਵਾਂ ਵਿਵਹਾਰ ਉਤਸ਼ਾਹਤ ਕੀਤਾ ਜਾਵੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD