Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

‘ਹਾਲਾਤ ਬਿਹਤਰ ਹੁੰਦੇ ਜੇਕਰ ਭਾਰਤ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾਕਰਨ ਤਹਿਤ ਲਿਆਉਣ ’ਚ 2 ਮਹੀਨੇ ਦੀ ਦੇਰੀ ਨਾ ਕੀਤੀ ਹੁੰਦੀ’ : ਕੈਪਟਨ ਅਮਰਿੰਦਰ ਸਿੰਘ

ਕੇਂਦਰ ਵੱਲੋਂ ਆਪਣੀ ਸਰਕਾਰ ਦੇ ਕੋਵਿਡ ਪ੍ਰਬੰਧਨ ਦੀ ਆਲੋਚਨਾ ’ਤੇ ਕੀਤਾ ਪਲਟਵਾਰ, ਕਿਹਾ ਪੰਜਾਬ ਦੀ ਟੈਸਟਿੰਗ ਕੌਮੀ ਔਸਤ ਤੋਂ ਵੱਧ

Web Admin

Web Admin

5 Dariya News

ਚੰਡੀਗੜ੍ਹ , 31 Mar 2021

Last updated on: Mar 31, 2021, 00:00 IST

ਕੇਂਦਰ ਸਰਕਾਰ ਵੱਲੋਂ ਕੋਵਿਡ ਮਾਮਲਿਆਂ ’ਚ ਵਾਧੇ ਬਾਰੇ ਆਪਣੀ ਸਰਕਾਰ ਦੀ ਕੀਤੀ ਗਈ ਆਲੋਚਨਾ ’ਤੇ ਪਲਟਵਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਨਾ ਸਿਰਫ ਸੂਬੇ ਵੱਲੋਂ ਪ੍ਰਤੀ 10 ਲੱਖ ਦੇ ਹਿਸਾਬ ਨਾਲ ਕੌਮੀ ਔਸਤ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ ਸਗੋਂ ਹਾਲਾਤ ਹੋਰ ਵੀ ਬਿਹਤਰ ਹੁੰਦੇ ਜੇਕਰ ਭਾਰਤ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਟੀਕਾਕਰਨ ਦਾ ਦਾਇਰਾ ਵਧਾਉਣ ਵਿੱਚ ਦੇਰੀ ਨਾ ਕੀਤੀ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਟੀਕਾਕਰਨ ਤਹਿਤ ਲਿਆਉਣ ਵਿੱਚ ਦੋ ਮਹੀਨੇ ਦੀ ਦੇਰੀ ਕਰਨ ਦੀ ਬਜਾਏ 50 ਸਾਲ ਤੋਂ ਜ਼ਿਆਦਾ ਦੀ ਸ਼੍ਰੇਣੀ ਵਾਲੀ ਆਬਾਦੀ ਲਈ ਪਹਿਲਾਂ ਹੀ ਟੀਕਾਕਰਨ ਦੀ ਸੂਬੇ ਦੀ ਮੰਗ ਮੰਨ ਲਈ ਹੁੰਦੀ ਤਾਂ ਹਾਲਾਤ ਸ਼ਾਇਦ ਮੌਜੂਦਾ ਨਾਲੋਂ ਬਿਹਤਰ ਹੋ ਸਕਦੇ ਸਨ। ਕੈਪਟਨ ਅਮਰਿੰਦਰ ਸਿੰਘ ਭਾਰਤ ਸਰਕਾਰ ਦੇ ਉਸ ਇਲਜ਼ਾਮ ਦਾ ਜਵਾਬ ਦੇ ਰਹੇ ਸਨ ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬਾ ਸਰਕਾਰ ਵੱਲੋਂ ਕੋਵਿਡ ਦੀ ਟੈਸਟਿੰਗ ਅਤੇ ਇਸ ਤੋਂ ਪੀੜਤ ਲੋਕਾਂ ਦੇ ਇਕਾਂਤਵਾਸ ਲਈ ਢੁਕਵੇਂ ਕਦਮ ਨਹੀਂ ਚੁੱਕੇ ਜਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸਮਾਜਿਕ ਇਕੱਠਾਂ ’ਤੇ ਕਰੜੀਆਂ ਪਾਬੰਦੀਆਂ ਲਾਈਆਂ ਗਈਆਂ ਹਨ ਅਤੇ ਸਮੂਹ ਸਿੱਖਿਆ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੋਵਿਡ ਤੋਂ ਬੁਰੀ ਤਰਾਂ ਪ੍ਰਭਾਵਿਤ 11 ਜ਼ਿਲਿਆਂ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਇਆ ਗਿਆ ਹੈ। ਉਨਾਂ ਅਗਾਂਹ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਾਰ-ਵਾਰ ਭਾਰਤ ਸਰਕਾਰ ਨੂੰ ਲਿਖਿਤ ਰੂਪ ਵਿੱਚ ਅਤੇ ਸੂਬੇ ਦੀ ਮੁੱਖ ਸਕੱਤਰ ਵੱਲੋਂ ਮੀਟਿੰਗਾਂ ਵਿੱਚ ਕਿਹਾ ਗਿਆ ਸੀ ਕਿ ਟੀਕਾਕਰਨ ਦੀ ਮੌਜੂਦਾ ਯੋਜਨਾ ਦੀ ਸਮੀਖਿਆ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਚੋਣਵੇਂ ਇਲਾਕਿਆਂ ਵਿੱਚ ਸਮੂਹ ਉਮਰ ਵਰਗਾਂ ਨੂੰ ਟੀਕਾਕਰਨ ਤਹਿਤ ਲਿਆਉਣ ਨਾਲ ਬਿਹਤਰ ਨਤੀਜੇ ਹਾਸਲ ਹੋਣਗੇ ਬਜਾਏ ਇਸਦੇ ਕਿ ਹਰੇਕ ਵਾਰ ਆਬਾਦੀ ਦੇ ਛੋਟੇ ਹਿੱਸੇ ਨੂੰ ਮਿਆਦੀ ਤੌਰ ’ਤੇ ਟੀਕਾਕਰਨ ਹੇਠ ਲਿਆਉਣਾ। ਉਨਾਂ ਇਸ ਗੱਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਕਿ ਉਪਰੋਕਤ ਪਹੁੰਚ ਉਸ ਖੇਤਰ ਵਿੱਚ ਅਪਣਾਈ ਜਾਣੀ ਚਾਹੀਦੀ ਹੈ ਜਿੱਥੇ ਹਫਤਾਵਾਰੀ ਟੈਸਟਿੰਗ ਵਿੱਚ ਪਾਜ਼ਿਟਿਵਿਟੀ ਦੀ ਦਰ ਦੁੱਗਣੀ ਹੋਵੇ। ਮੁੱਖ ਮੰਤਰੀ ਨੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ, ਜੱਜਾਂ, ਬੱਸ ਡਰਾਈਵਰਾਂ ਅਤੇ ਕੰਡਕਟਰਾਂ, ਪੰਚਾਂ/ਸਰਪੰਚਾਂ/ਮੇਅਰਾਂ/ਮਿਊਂਸਿਪਲ ਕਮੇਟੀਆਂ, ਪ੍ਰਧਾਨਾਂ/ਕੌਂਸਲਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਲਈ ਕਿੱਤਾ ਆਧਾਰਿਤ ਟੀਕਾਕਰਨ ਹਰ ਥਾਂ ਸ਼ੁਰੂ ਕੀਤੇ ਜਾਣ ਦੀ ਆਪਣੀ ਮੰਗ ਦੁਹਰਾਈ।

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਮਰੱਥਾ ਦਾ ਪਤਾ ਲਾਉਣ ਲਈ ਰਿਪੋਰਟਾਂ ਹਾਸਿਲ ਹੋਣ ਵਿੱਚ ਹੋ ਰਹੀ ਦੇਰੀ ’ਤੇ ਵੀ ਗੌਰ ਕੀਤਾ। ਭੇਜੇ ਗਏ 874 ਨਮੂਨਿਆਂ ਵਿੱਚੋਂ ਅਜੇ ਤੱਕ ਸਿਰਫ 588 ਦੀ ਰਿਪੋਰਟ ਹੀ ਆਈ ਹੈ ਜਿਨਾਂ ਵਿੱਚੋਂ 411 ਨਮੂਨਿਆਂ ਨੂੰ ਬੀ.1.1.7 (ਯੂ.ਕੇ. ਵਾਇਰਸ) ਅਤੇ 2 ਨੂੰ ਐਨ.440ਕੇ ਲਈ ਪਾਜ਼ਿਟਿਵ ਪਾਇਆ ਗਿਆ। ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਯੂ.ਕੇ. ਵਾਇਰਸ ਦੀ ਮੌਜੂਦਗੀ ਤੋਂ ਦਰਪੇਸ਼ ਚੁਣੌਤੀ ’ਤੇ ਧਿਆਨ ਦਿੱਤੇ ਜਾਣ ਦੀ ਲੋੜ ਹੈ ਅਤੇ ਇਸ ਸਬੰਧੀ ਸੂਬੇ ਨਾਲ ਲੋੜੀਂਦੀ ਜਾਣਕਾਰੀ ਅਤੇ ਸਲਾਹ ਸਾਂਝੀ ਕੀਤੀ ਜਾਵੇ।ਟੈਸਟਿੰਗ ਪੱਖੋਂ ਅੰਕੜਿਆਂ ਦੀ ਸਥਿਤੀ ਸਪੱਸ਼ਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਉਭਾਰ ਜੋ ਕਿ ਸਤੰਬਰ 2020 ਦੌਰਾਨ ਵੇਖਣ ਵਿੱਚ ਆਇਆ ਸੀ, ਪਾਜ਼ਿਟਿਵਿਟੀ ਦਰ 10 ਦੇ ਕਰੀਬ ਸੀ ਅਤੇ ਸੂਬੇ ਵੱਲੋਂ ਪ੍ਰਤੀ ਦਿਨ 30,000 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਸੀ। ਹੁਣ ਜਦੋਂ ਇਹ ਦਰ 7 ਫੀਸਦੀ ਤੋਂ ਵੱਧ ਹੈ ਤਾਂ ਸੂਬੇ ਵੱਲੋਂ 40,000 ਕੋਵਿਡ ਨਮੂਨਿਆਂ ਦੀ ਪ੍ਰਤੀ ਦਿਨ ਟੈਸਟਿੰਗ ਕੀਤੀ ਜਾ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਸੂਬੇ ਵੱਲੋਂ ਆਰ.ਟੀ.-ਪੀ.ਸੀ.ਆਰ. ਰਾਹੀਂ 90 ਫੀਸਦੀ ਅਤੇ ਆਰ.ਏ.ਟੀ. ਰਾਹੀਂ 10 ਫੀਸਦੀ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਪ੍ਰਤੀ 10 ਲੱਖ ਦੇ ਹਿਸਾਬ ਨਾਲ ਇਹ ਟੈਸਟਿੰਗ 1,96,667 ਤੱਕ ਅੱਪੜ ਚੁੱਕੀ ਹੈ ਜਦੋਂ ਕਿ ਕੌਮੀ ਔਸਤ 1,82,296 ਹੈ।ਸੂਬੇ ਕੋਲ ਇਸ ਮਹਾਂਮਾਰੀ ਦੀ ਸ਼ੁਰੂਆਤ ਮੌਕੇ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਦੀ ਸਮਰੱਥਾ ਬਹੁਤ ਘੱਟ ਸੀ ਜੋ ਕਿ 40 ਨਮੂਨੇ ਪ੍ਰਤੀ ਦਿਨ ਸੀ ਪਰ ਕੁਝ ਹੀ ਸਮੇਂ ਵਿੱਚ ਸੂਬੇ ਨੇ ਆਪਣੀ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸਮਰੱਥਾ ਨੂੰ 25,000 ਟੈਸਟ ਪ੍ਰਤੀ ਦਿਨ ਤੱਕ ਵਧਾ ਲਿਆ। ਸੂਬੇ ਵੱਲੋਂ ਆਪਣੀ ਆਰ.ਟੀ.-ਪੀ.ਸੀ.ਆਰ. ਸਮਰੱਥਾ ਦਾ ਭਰਪੂਰ ਇਸਤੇਮਾਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਦੇ ਆਈ.ਆਈ.ਐਸ.ਈ.ਆਰ., ਇਮਟੈਕ ਅਤੇ ਪੀ.ਜੀ.ਆਈ.ਐਮ.ਈ.ਆਰ. ਵਰਗੇ ਸੰਸਥਾਨ ਸੂਬੇ ਨੂੰ ਸਿਰਫ 100 ਨਮੂਨੇ ਪ੍ਰਤੀ ਦਿਨ ਜਾਂਚ ਕਰਨ ਦੀ ਹੱਦ ਤੱਕ ਹੀ ਸਹਿਯੋਗ ਦੇ ਰਹੇ ਹਨ। ਉਨਾਂ ਇਹ ਵੀ ਕਿਹਾ ਕਿ ਸੂਬੇ ਵੱਲੋਂ ਲੋੜ ਪੈਣ ’ਤੇ ਆਰ.ਏ.ਟੀ. ਟੈਸਟਿੰਗ ਵਿੱਚ ਕਿਸੇ ਵੀ ਹੱਦ ਤੱਕ ਵਾਧਾ ਕੀਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਸਤੰਬਰ 2020 ਦੇ ਪਹਿਲੇ ਉਭਾਰ ਦੌਰਾਨ ਪੰਜਾਬ ਵੱਲੋਂ ਪ੍ਰਤੀ ਪਾਜ਼ਿਟਿਵ ਕੇਸ ਸੰਪਰਕ ਪਤਾ ਲਾਉਣ ਦੀ ਗਿਣਤੀ 10 ਸੰਪਰਕਾਂ ਤੱਕ ਵਧਾ ਦਿੱਤੀ ਸੀ। ਉਨਾਂ ਅੱਗੇ ਦੱਸਿਆ ਕਿ ਹੁਣ ਜਦੋਂ ਇਸ ਮਹਾਂਮਾਰੀ ਦਾ ਦੂਜਾ ਉਭਾਰ ਹੈ ਤਾਂ ਅਸੀਂ ਪ੍ਰਤੀ ਪਾਜ਼ਿਟਿਵ ਕੇਸ ਸੰਪਰਕ ਟ੍ਰੇਸਿੰਗ ਨੂੰ 15 ਸੰਪਰਕਾਂ ਤੱਕ ਵਧਾ ਰਹੇ ਹਾਂ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD