Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਦੇ ਖੇਤਰ ’ਚ ਵੱਡੀ ਪੁਲਾਂਘ : ਡਾ. ਰਾਜ ਕੁਮਾਰ ਚੱਬੇਵਾਲ

ਡਾ. ਰਾਜ ਕੁਮਾਰ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਜਲੰਧਰ ਨੂੰ ਜਾਣ ਵਾਲੀ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Dr. Raj Kumar Chabbewal,Congres, Punjab Congress, Hoshiarpur, DC Hoshiarpur, Deputy Commissioner Hoshiarpur, Apneet Riyait, Amit Kumar Panchal

Web Admin

Web Admin

5 Dariya News

ਹੁਸ਼ਿਆਰਪੁਰ , 01 Apr 2021

Last updated on: Apr 01, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਮਹਿਲਾਵਾਂ ਨੂੰ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੀ ਵਰਚੂਅਲ ਤਰੀਕੇ ਨਾਲ ਸ਼ੁਰੂਆਤ ਕਰਨ ਉਪਰੰਤ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਭਗਵਾਨ ਵਾਲਮੀਕਿ ਅੰਤਰਰਾਜੀ ਬੱਸ ਸਟੈਂਡ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਝੰਡੀ ਦੇ ਕੇ ਮੁਫ਼ਤ ਬੱਸ ਸਫਰ ਸਕੀਮ ਦੀ ਸ਼ੁਰੂਆਤ ਕਰਵਾਈ।ਸਥਾਨਕ ਬੱਸ ਅੱਡੇ ਤੋਂ ਜਲੰਧਰ ਨੂੰ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਝੰਡੀ ਦੇਣ ਤੋਂ ਪਹਿਲਾਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਬੱਸ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਨਾਲ ਗੱਲਬਾਤ ਵੀ ਕੀਤੀ ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਮਹਿਲਾਵਾਂ ਪੱਖੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਲਾਮਿਸਾਲ ਕਦਮ ਚੁੱਕੇ ਗਏ ਹਨ ਜਿਨ੍ਹਾਂ ਵਿੱਚ ਮਹਿਲਾਵਾਂ ਨੂੰ ਪੰਚਾਇਤੀ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ 50 ਫੀਸਦੀ ਰਾਖਵਾਂਕਰਨ ਵੀ ਸ਼ਾਮਲ ਹੈ।ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਸਬੰਧੀ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਸੂਬੇ ਦੀ ਕਰੀਬ 1.50 ਕਰੋੜ ਦੀ ਮਹਿਲਾ ਵਸੋਂ ਨੂੰ ਮਿਲੇਗਾ ਜਿਨ੍ਹਾਂ ਵਿੱਚ ਵਿਦਿਆਰਥਣਾਂ, ਨੌਕਰੀ ਪੇਸ਼ੇ ਅਤੇ ਕੰਮਕਾਰ ਵਾਲੀਆ ਮਹਿਲਾਵਾਂ ਤੋਂ ਇਲਾਵਾ ਆਮ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਰੋਜ਼ਾਨਾ ਕਰੀਬ 2.50 ਲੱਖ ਔਰਤਾਂ ਬੱਸਾਂ ਵਿੱਚ ਸਫ਼ਰ ਕਰਦੀਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਨਾਲ ਵੱਡਾ ਫਾਇਦਾ ਮਿਲੇਗਾ।

 ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਬੱਸਾਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚ ਜੀ.ਪੀ.ਐਸ. ਅਤੇ ਵਿਸ਼ੇਸ਼ ਤੌਰ ’ਤੇ ‘ਪੈਨਿਕ ਬਟਨ’ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਵਿੱਚ ਫੌਰੀ ਤੌਰ ’ਤੇ ਮਦਦ ਅਤੇ ਰਾਹਤ ਯਕੀਨੀ ਬਣਾਈ ਜਾ ਸਕੇ। ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਵਿਦਿਆਰਥਣਾਂ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਲਈ ਬੱਸ ਪਾਸ ਬਨਾਉਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਉਹ ਆਪਣਾ ਰੋਜ਼ਾਨਾ ਦਾ ਸਫ਼ਰ ਮੁਫ਼ਤ ਕਰ ਸਕਣਗੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਪ੍ਰਦਾਨ ਕੀਤਾ ਗਿਆ ਹੈ ਜੋ ਕਿ ਔਰਤਾਂ ਦੇ ਸਰਬਪੱਖੀ ਵਿਕਾਸ ਵਿੱਚ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੰਮ ਕਰਨ ਵਾਲੀਆਂ ਔਰਤਾਂ ਨੂੰ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ 7 ਹੋਸਟਲ ਸਥਾਪਿਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ 2021-22 ਦੇ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਮੁਫ਼ਤ ਬੱਸ ਸਫ਼ਰ ਔਰਤਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਲਾਹੇਵੰਦ ਸਾਬਤ ਹੋਵੇਗਾ ਜਿਸ ਤਹਿਤ ਸੂਬੇ ਵਿੱਚ ਰੋਜ਼ਾਨਾ ਸਫ਼ਰ ਕਰਨ ਵਾਲੀਆਂ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਇਸ ਸਹੂਲਤ ਦਾ ਫਾਇਦਾ ਮਿਲੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਜੀ.ਐਮ. ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਰਣਜੀਤ ਸਿੰਘ ਬੱਗਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਆਦਿ ਮੌਜੂਦ ਸਨ।

 

Tags: Dr. Raj Kumar Chabbewal , Congres , Punjab Congress , Hoshiarpur , DC Hoshiarpur , Deputy Commissioner Hoshiarpur , Apneet Riyait , Amit Kumar Panchal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD